Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

‘ਰਾਸ਼ਟਰੀ ਲਾਜਿਸਟਿਕਸ ਨੀਤੀ’ ’ਤੇ ਜ਼ੋਨਲ ਪੱਧਰੀ ਕਾਨਫਰੰਸ ਕਰਵਾਈ

December 06, 2022 11:39 AM

ਕੁਦਰਤੀ ਆਫ਼ਤਾਂ ਦੇ ਸੁਚੱਜੇ ਪ੍ਰਬੰਧਨ ਅਤੇ ਅੰਤਰ ਏਜੰਸੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਪ੍ਰਭਾਵੀ ਢੰਗ ਹੱਲ ਕਰਨ ਦੇ ਹੋਵੇਗੀ ਸਮਰੱਥ ਨਵੀਂ ਨੀਤੀ : ਘਨਸ਼ਿਆਮ ਥੋਰੀ


ਚੰਡੀਗੜ੍ਹ, 6 ਦਸੰਬਰ (ਪੋਸਟ ਬਿਊਰੋ): ਸੂਬੇ ਦੀ ਬਿਹਤਰੀ ਲਈ ਨੀਤੀ ਨੂੰ ਅਪਣਾਉਣ, ਭਾਈਵਾਲਾਂ ਨੂੰ ਜਾਗਰੂਕ ਕਰਨ, ਮੰਤਰਾਲੇ/ਵਿਭਾਗਾਂ ਦੀ ਭੂਮਿਕਾ ਦੀ ਰੂਪਰੇਖਾ ਤਿਆਰ ਕਰਨ ਅਤੇ ਨਿਗਰਾਨੀ ਕਰਨ ਯੋਗ ਮਾਪਦੰਡਾਂ ਨੂੰ ਵਿਕਸਤ ਕਰਨ ਦੇ ਮੱਦੇਨਜ਼ਰ ਅੱਜ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ, ਚੰਡੀਗੜ੍ਹ ਵਿਖੇ ’ਰਾਸ਼ਟਰੀ ਲਾਜਿਸਟਿਕ ਨੀਤੀ’ ’ਤੇ ਜ਼ੋਨਲ ਪੱਧਰੀ ਕਾਨਫਰੰਸ ਕਰਵਾਈ ਗਈ। ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਡਾਇਰੈਕਟਰ  ਘਨਸ਼ਿਆਮ ਥੋਰੀ, ਆਈ.ਏ.ਐਸ. ਨੇ ਖੇਤਰੀ ਦਫਤਰ, ਫੂਡ ਕਾਰਪੋਰੇਸ਼ਨ ਆਫ ਇੰਡੀਆ, ਪੰਜਾਬ ਰੀਜਨ ਵੱਲੋਂ ਡੀ.ਐਫ.ਪੀ.ਡੀ., ਡੀ.ਪੀ.ਆਈ.ਆਈ.ਟੀ., ਪੰਜਾਬ ਸਰਕਾਰ ਅਤੇ ਅਤੇ ਕੇਂਦਰੀ ਵੇਅਰਹਾਊਸਿੰਗ ਕਾਰਪੋਰੇਸ਼ਨ(ਸੀ.ਡਬਲਿਊ.ਸੀ.) ਦੇ ਸਹਿਯੋਗ ਨਾਲ ਕਰਵਾਈ ਇਸ ਕਾਨਫਰੰਸ ਦੀ ਪ੍ਰਧਾਨਗੀ ਕੀਤੀ ।
ਰਾਸ਼ਟਰੀ ਲਾਜਿਸਟਿਕਸ ਨੀਤੀ ਦੇ ਵਿਆਪਕ ਦ੍ਰਿਸ਼ਟੀਕੋਣ ਬਾਰੇ ਡੂੰਘਾਈ ਨਾਲ ਜਾਣਕਾਰੀ ਦਿੰਦੇ ਹੋਏ, ਸ਼੍ਰੀ ਘਨਸ਼ਿਆਮ ਥੋਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸ ਤਰ੍ਹਾਂ ਪੇਸ਼ ਕੀਤੀ ਨਵੀਂ ਨੀਤੀ ਕੁਦਰਤੀ ਆਫ਼ਤਾਂ ਦੇ ਸੁਚੱਜੇ ਪ੍ਰਬੰਧਨ ਅਤੇ ਅੰਤਰ-ਏਜੰਸੀ ਤਾਲਮੇਲ ਸੰਬੰਧੀ ਮੁੱਦਿਆਂ ਨੂੰ ਬਿਹਤਰ ਢੰਗ ਨਾਲ ਨਜਿੱਠਣ ਲਈੰ ਕਾਰਗਰ ਤੇ ਪ੍ਰਭਾਵੀ ਸਿੱਧ ਹੋ ਸਕਦੀ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਅੱਗੇ ਦੱਸਿਆ ਕਿ ਕਿਵੇਂ ਇਹ ਨੀਤੀ ਨਾ ਸਿਰਫ਼ ਨਿੱਜੀ ਖੇਤਰ ਲਈ ਲਾਹੇਵੰਦ ਹੋਵੇਗੀ, ਸਗੋਂ ਰਾਸ਼ਟਰੀ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਡਾਇਰੈਕਟਰ (ਸਟੋਰੇਜ), ਡੀ.ਐਫ.ਪੀ.ਡੀ.,ਮਾਤੇਸ਼ਵਰੀ ਪੀ. ਮਿਸ਼ਰਾ, ਨੇ ਰਾਸ਼ਟਰੀ ਲਾਜਿਸਟਿਕਸ ਨੀਤੀ ਨੂੰ ਮਜ਼ਬੂਤ ਕਰਨ, ਸਿਲੋ ਅਤੇ ਗਤੀ ਸ਼ਕਤੀ ਟਰਮੀਨਲ ਬਣਾਉਣ ਅਤੇ ਆਵਾਜਾਈ ਦੀ ਕੁੱਲ ਲਾਗਤ ਨੂੰ ਘਟਾਉਣ ਲਈ ਡੀਐਫਪੀਡੀ ਦੁਆਰਾ ਕੀਤੀਆਂ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਡਾਇਰੈਕਟਰ, ਡੀ.ਪੀ.ਆਈ.ਆਈ.ਟੀ., ਸ੍ਰੀ ਅਰਵਿੰਦ ਪਾਂਡੇ ਨੇ ਵਿਆਪਕ ਲਾਜਿਸਟਿਕ ਐਕਸ਼ਨ ਪਲਾਨ ਅਤੇ ਇਸ ਨੂੰ ਲਾਗੂ ਕਰਨ ਸਬੰਧੀ ਵੱਖ-ਵੱਖ ਪੜਾਵਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਵੱਖ-ਵੱਖ ਰਾਜਾਂ ਵਿੱਚ ਲਾਜਿਸਟਿਕ ਈਜ਼ ਦੇ ਅੰਕੜੇ ਸਾਂਝੇ ਕਰਦੇ ਹੋਏ ਕਿਹਾ ਕਿ, ਪੰਜਾਬ, ਆਂਧਰਾ ਪ੍ਰਦੇਸ਼, ਅਸਾਮ, ਚੰਡੀਗੜ੍ਹ, ਦਿੱਲੀ, ਗੁਜਰਾਤ ਅਤੇ ਹਰਿਆਣਾ ਵੀ ਪ੍ਰਾਪਤੀਆਂ ਵਿੱਚ ਸ਼ਾਮਲ ਹਨ।
ਜਨਰਲ ਮੈਨੇਜਰ, ਸੀ.ਡਬਲਿਊ.ਸੀ., ਪੀ. ਕੇ. ਸਾਅ ਨੇ 2024-25 ਤੱਕ 112.50 ਲੱਖ ਵਰਗ ਫੁੱਟ ਦੀ ਵੇਅਰਹਾਊਸਿੰਗ ਸਮਰੱਥਾ ਵਧਾਉਣ ਬਾਰੇ ਜਾਣਕਾਰੀ ਦਿੱਤੀ , ਜੋ ਕਿ ਲਾਜਿਸਟਿਕਸ ਪ੍ਰਬੰਧਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰੇਗਾ। ਉਹਨਾਂ ਨੇ ਦੇਸ਼ ਭਰ ਵਿੱਚ 35 ਥਾਵਾਂ ’ਤੇ ਲਾਗੂ ਕੀਤੇ ਜਾਣ ਵਾਲੇ ਮਲਟੀ-ਮਾਡਲ ਲਾਜਿਸਟਿਕ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਬਾਰੇ ਵੀ ਚਾਨਣਾ ਪਾਇਆ ਅਤੇ ਵੱਖ-ਵੱਖ ਸਟੋਰੇਜ ਸਮਰੱਥਾ ਜਿਵੇਂ ਕਿ ਕੋਲਡ ਸਟੋਰੇਜ ਆਦਿ ਨਾਲ ਵੇਅਰਹਾਊਸਿੰਗ ਨੈੱਟਵਰਕ ਦਾ ਵਿਸਥਾਰ ਕਰਨ ਸਬੰਧੀ ਸੀ.ਡਬਲਿਊ.ਸੀ. ਦੀਆਂ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ।
ਅਸੀਮ ਛਾਬੜਾ, ਜੀ.ਐਮ. (ਸੀਲੋ), ਐਫ.ਸੀ.ਆਈ. ਹੈੱਡਕੁਆਰਟਰ ਨੇ ਦੇਸ਼ ਭਰ ਵਿੱਚ 249 ਸਥਾਨਾਂ ’ਤੇ 111.125 ਲੱਖ ਮੀਟ੍ਰਿਕ ਟਨ ਸਮਰੱਥਾ ਲਈ ਸੀਲੋ ਐਂਡ ਹੱਬ ਐਂਡ ਸਪੋਕ ਮਾਡਲ ਸਮੇਤ ਵੇਅਰਹਾਊਸਿੰਗ ਦੇ ਵੱਖ-ਵੱਖ ਪਹਿਲੂਆਂ ਦਾ ਜ਼ਿਕਰ ਕੀਤਾ, ਜੋ ਰੇਲ ਲਿੰਕਡ ਹੱਬ ਸਿਲੋਜ਼ ਨਾਲ ਜੁੜੇ ਖ਼ਪਤ ਅਤੇ ਖਰੀਦ ਵਾਲੇ ਖੇਤਰ ਲਈ ਵਿਕਸਤ ਕੀਤੇ ਜਾਣ ਵਾਲੇ ਸਟੈਂਡਅਲੋਨ ਸਪੋਕ ਸਿਲੋਜ਼ ਦਾ ਇੱਕ ਨੈਟਵਰਕ ਹੋਵੇਗਾ।
ਰਾਜ ਵਣਜ ਵਿਭਾਗ ਹਰਿਆਣਾ ਦੇ ਸਲਾਹਕਾਰ ਅਖਿਲ ਗੁਪਤਾ ਨੇ ਆਪਣੀ ਪੇਸ਼ਕਾਰੀ ਰਾਹੀਂ ਹਰਿਆਣਾ ਲਾਜਿਸਟਿਕਸ, ਵੇਅਰਹਾਊਸਿੰਗ ਅਤੇ ਰਿਟੇਲ ਨੀਤੀ ਅਤੇ ਹਰਿਆਣਾ ਨੂੰ ਇੱਕ ਗਲੋਬਲ ਲਾਜਿਸਟਿਕਸ, ਵੇਅਰਹਾਊਸਿੰਗ ਅਤੇ ਰਿਟੇਲ ਹੱਬ ਬਣਾਉਣ ਸਬੰਧੀ ਉਹਨਾਂ ਦੇ ਮਿਸ਼ਨ ਬਾਰੇ ਚਾਨਣਾ ਪਾਇਆ।

ਪੰਜਾਬ ਰਾਜ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਨੁਮਾਇੰਦੇ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਗਤੀ-ਸ਼ਕਤੀ ਅਧੀਨ ਰਾਜ ਪੱਧਰੀ ਸੰਸਥਾਗਤ ਢਾਂਚੇ (ਐਸ.ਐਲ.ਆਈ.ਐਫ.) ਬਾਰੇ ਚਰਚਾ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਨੂੰ 2018 ਤੋਂ 2021 ਤੱਕ ਦੇ ਸਾਰੇ ਐਲ.ਈ.ਏ.ਡੀ.ਐਸ. (ਲੀਡਜ਼) ਸਰਵੇਖਣਾਂ ਵਿੱਚ ਤੀਜਾ ਰੈਂਕ ਦਿੱਤਾ ਗਿਆ ਹੈ।
ਮਿਸ ਭਾਵਨਾ ਜੈਨ, ਡੀ.ਓ.ਐਮ., ਡੀ,ਆਰ.ਐਮ. ਅਫਸਰ, ਦਿੱਲੀ ਨੇ ਆਪਣੀ ਪੇਸ਼ਕਾਰੀ ਜ਼ਰੀਏ 2031 ਤੱਕ ਮਾਲ ਢੋਆ-ਢੁਆਈ ਵਿੱਚ 45 ਫ਼ੀਸਦੀ ਮਾਡਲ ਸ਼ੇਅਰ ਪ੍ਰਾਪਤ ਕਰਨ ਬਾਰੇ ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕੀਤਾ।ਕਾਨਫਰੰਸ ਉਪਰੰਤ ਭਾਗ ਲੈਣ ਵਾਲੇ ਸਾਰੇ ਵਿਭਾਗਾਂ ਵਿਚਕਾਰ ਪੈਨਲ ਚਰਚਾ ਕੀਤੀ ਗਈ ਅਤੇ ਅੰਤ ਵਿੱਚ ਸਵਾਲ-ਜਵਾਬ ਦਾ ਸੈਸ਼ਨ ਵੀ ਕਰਵਾਇਆ ਗਿਆ। ਡਾਇਰੈਕਟਰ ਸਟੋਰੇਜ਼, ਡੀ.ਐਫ.ਪੀ.ਡੀ., ਮਾਤੇਸ਼ਵਰੀ ਪੀ. ਮਿਸ਼ਰਾ ਨੇ ਧੰਨਵਾਦ ਕਰਦਿਆਂ ਪ੍ਰੋਗਰਾਮ ਦੀ ਸਮਾਪਤੀ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ