Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

December 06, 2022 11:43 AM

-ਮੰਗਾਂ ਸਬੰਧੀ ਵਿਸ਼ੇਸ਼ ਕਮੇਟੀ ਦਾ ਕੀਤਾ ਗਠਨ


ਚੰਡੀਗੜ੍ਹ, 6 ਦਸੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਅੱਜ ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪੰਚਾਇਤ ਸਕੱਤਰਾਂ ਨੂੰ ਆਪਣੇ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕੰਮ ਵੀ ਸੌਂਪੇ ਜਾਂਦੇ ਹਨ, ਜਿਸ ਕਾਰਨ ਪੰਚਾਇਤ ਵਿਭਾਗ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸਕੱਤਰਾਂ ਨੂੰ, ਗਰਾਮ ਸੇਵਕਾਂ ਦੀ ਤਰਜ਼ ‘ਤੇ ਤਨਖਾਹ ਦੇਣ ਅਤੇ ਇੱਕੋ ਕਾਡਰ ਬਣਾਉਣ ਲਈ ਸੇਵਾ ਨਿਯਮਾਂ ‘ਚ ਸੋਧ ਕਰਨ ਸਮੇਤ ਹੋਰ ਸਾਰੇ ਮੁੱਦਿਆਂ ਨੂੰ ਹੋਰਨਾਂ ਸੂਬਿਆਂ ਦੀ ਤਰਜ਼ ‘ਤੇ ਵਿਚਾਰਿਆ ਜਾਵੇਗਾ।
ਧਾਲੀਵਾਲ ਨੇ ਕਿਹਾ ਕਿ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਡਿਪਟੀ ਸਕੱਤਰ ਹਰਕੰਵਲਜੀਤ ਸਿੰਘ, ਡਿਪਟੀ ਡਾਇਰੈਕਟਰ ਜੋਗਿੰਦਰਜੀਤ ਸਿੰਘ, ਡੀ.ਡੀ.ਪੀ.ਓ. ਹਰਮਨਦੀਪ ਸਿੰਘ, ਲਾਅ ਅਫ਼ਸਰ ਕੰਵਲਜੀਤ ਸਿੰਘ, ਡੀ.ਸੀ.ਐਫ.ਏ. ਪਲਮਿੰਦਰ ਸਿੰਘ ਗਿੱਲ ਅਤੇ ਪੰਚਾਇਤ ਸਕੱਤਰ ਮੰਗਲ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਵਰਿੰਦਰ ਕਮਾਰ ਅਤੇ ਗੁਰਪ੍ਰੀਤ ਸਿੰਘ ਆਦਿ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪੰਚਾਇਤ ਸਕੱਤਰਾਂ ਦੀਆਂ ਸਰਵਿਸ ਰੂਲਾਂ ਨਾਲ ਸਬੰਧਤ ਮੰਗਾਂ ਨੂੰ ਵਿਚਾਰੇਗੀ ਤੇ ਉਨ੍ਹਾਂ ਦਾ ਹੱਲ ਤਲਾਸ਼ੇਗੀ।
ਵਰਣਨਯੋਗ ਹੈ ਕਿ ਪੰਚਾਇਤ ਸਕੱਤਰ ਜਥੇਬੰਦੀ ਦੇ ਮੈਂਬਰਾਂ ਨੇ ਪੰਚਾਇਤ ਮੰਤਰੀ ਦਾ ਧੰਨਵਾਦ ਕਰਦਿਆਂ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਗਰਾਮ ਸਭਾਵਾਂ ‘ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਜਥੇਬੰਦੀ ਦੇ ਨੁਮਾਇੰਦੇ ਜਗਮੋਹਣ ਸਿੰਘ ਕੰਗ, ਜਸਪਾਲ ਸਿੰਘ ਬਾਠ, ਨਿਸ਼ਾਨ ਸਿੰਘ, ਜਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ