Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਫ਼ਾਜ਼ਿਲਕਾ ਬੱਸ ਸਟੈਂਡ ਦਾ ਰੇੜਕਾ ਖ਼ਤਮ ਹੋਣ ਵੱਲ ਵਧਿਆ ਕਦਮ

December 06, 2022 11:44 AM

-ਲਾਲਜੀਤ ਸਿੰਘ ਭੁੱਲਰ ਵੱਲੋਂ ਬੱਸ ਸਟੈਂਡ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਸਬੰਧੀ ਕਾਰਵਾਈ ਅਰੰਭਣ ਦੀ ਹਦਾਇਤ
-ਟਰਾਂਸਪੋਰਟ ਮੰਤਰੀ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੋਵਾਂ ਥਾਵਾਂ ਦੀਆਂ ਕੀਮਤਾਂ ਤੁਰੰਤ ਤੈਅ ਕਰਨ ਦੇ ਨਿਰਦੇਸ਼


ਚੰਡੀਗੜ੍ਹ, 6 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ਾਜ਼ਿਲਕਾ ਦੇ ਨਵੇਂ ਬੱਸ ਸਟੈਂਡ ਨੂੰ ਛੇਤੀ ਤੋਂ ਛੇਤੀ ਸੁਚਾਰੂ ਢੰਗ ਨਾਲ ਚਲਾਉਣ ਦਾ ਹੱਲ ਕੱਢਦਿਆਂ ਇਸ ਨੂੰ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਲਈ ਚਾਰਾਜੋਈ ਅਰੰਭਣ ਦੀ ਹਦਾਇਤ ਕੀਤੀ ਹੈ।
ਲੰਮੇ ਸਮੇਂ ਤੋਂ ਖ਼ਸਤਾ ਹਾਲਤ ਵੱਲ ਵਧ ਰਹੇ ਨਵੇਂ ਬੱਸ ਸਟੈਂਡ ਨੂੰ ਚਲਾਉਣ ਸਬੰਧੀ ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਤੇ ਸਥਾਨਕ ਸਰਕਾਰਾਂ ਵਿਭਾਗਾਂ ਸਣੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਪੈਸੇ ਨੂੰ ਇਸ ਤਰ੍ਹਾਂ ਬਰਬਾਦ ਨਹੀਂ ਹੋਣ ਦੇਵੇਗੀ।
ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਵੇਂ ਬੱਸ ਸਟੈਂਡ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਪੁਰਾਣੇ ਬੱਸ ਸਟੈਂਡ ਦੀ ਮਲਕੀਅਤ ਇੱਕ-ਦੂਜੇ ਨੂੰ ਤਬਦੀਲ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਛੇਤੀ ਤੋਂ ਛੇਤੀ ਥਾਂ ਤਬਦੀਲ ਕਰਨ ਬਾਰੇ ਚਾਰਾਜੋਈ ਕਰਨ ਅਤੇ ਵੱਧ ਕੀਮਤ ਦੂਜੇ ਵਿਭਾਗ ਨੂੰ ਤੁਰੰਤ ਟਰਾਂਸਫ਼ਰ ਕਰਕੇ ਇਸ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬੱਸਾਂ ਦੇ ਨਵੇਂ ਬੱਸ ਅੱਡੇ ਵਿੱਚ ਤਬਦੀਲ ਹੋਣ ਨਾਲ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਸ਼ਹਿਰ ਵਾਸੀ ਬਿਹਤਰ ਸਫ਼ਰ ਸਹੂਲਤਾਂ ਦਾ ਫ਼ਾਇਦਾ ਲੈ ਸਕਣਗੇ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੂੰ ਬੱਸ ਸਟੈਂਡ ਤਬਦੀਲ ਕਰਨ ਪਿੱਛੋਂ ਅਗਲੇ ਪੜਾਅ ਦੌਰਾਨ ਉਥੇ ਲੋੜੀਂਦੀਆਂ ਸਹੂਲਤਾਂ ਜਿਵੇਂ ਬੱਸਾਂ ਲਈ ਵਰਕਸ਼ਾਪ ਅਤੇ ਡੀਜ਼ਲ ਪੰਪ ਲਗਾਉਣ ਦੀ ਯੋਜਨਾ ਵੀ ਉਲੀਕੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ