Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਜੀ.ਐਸ.ਟੀ. ਦੇ ਛਾਪੇ 'ਤੇ ਬੋਲੇ ਵੜਿੰਗ: ਪੰਜਾਬ ਵਿੱਚ ਟੈਕਸ ਅੱਤਵਾਦ ਚੱਲ ਰਿਹਾ

December 06, 2022 11:46 AM

ਚੰਡੀਗੜ੍ਹ, 6 ਦਸੰਬਰ (ਪੋਸਟ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਫੈਲਾਏ ਜਾ ਰਹੇ ਟੈਕਸ ਅੱਤਵਾਦ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਕਾਨੂੰਨ ਲਾਗੂ ਕਰਵਾਓ, ਪਰ ਵਪਾਰੀਆਂ ਵਿੱਚ ਦਹਿਸ਼ਤ ਨਾ ਫੈਲਾਓ।
ਕਰ ਵਿਭਾਗ ਵੱਲੋਂ ਸੂਬੇ ਭਰ ਵਿੱਚ ਮਾਰੇ ਗਏ ਛਾਪਿਆਂ ’ਤੇ ਪ੍ਰਤੀਕਰਮ ਦਿੰਦਿਆਂ ਵੜਿੰਗ ਨੇ ਕਿਹਾ ਕਿ ਸਰਕਾਰ ਵੱਡੇ ਪੱਧਰ ’ਤੇ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਝੱਲ ਰਹੀ ਹੈ, ਜੋ ਆਪਣੇ ਟੈਕਸ ਅਧਿਕਾਰੀਆਂ ਰਾਹੀਂ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ’ਤੇ ਆਪਣਾ ਗੁੱਸਾ ਕੱਢ ਰਹੀ ਹੈ।
ਵੜਿੰਗ ਵਿੱਚ ਅਜਿਹੇ ਛਾਪਿਆਂ ਬਾਰੇ ਸਵਾਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਜੀਐਸਟੀ ਅਧਿਕਾਰੀਆਂ ਨੂੰ ਕੋਈ ਸ਼ੰਕਾ ਹੈ ਜਾਂ ਕੋਈ ਜਾਣਕਾਰੀ ਚਾਹੀਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਸਬੰਧਤ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਆਪਣੇ ਦਫ਼ਤਰ ਬੁਲਾ ਕੇ ਸਥਿਤੀ ਸਪੱਸ਼ਟ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਤੁਹਾਡੀ ਤਸੱਲੀ ਨਹੀਂ ਹੈ ਤਾਂ ਤੁਸੀਂ ਜਾਂਚ ਨੂੰ ਅੱਗੇ ਲੈ ਕੇ ਕਾਰੋਬਾਰੀ ਦੇ ਕੰਪਲੈਕਸ ਜਾ ਸਕਦੇ ਹੋ। ਪਰ ਅਧਿਕਾਰੀਆਂ ਵੱਲੋਂ ਅਜਿਹਾ ਡਰ ਅਤੇ ਦਹਿਸ਼ਤ ਦਾ ਮਾਹੌਲ ਕਿਉਂ ਬਣਾਇਆ ਜਾ ਰਿਹਾ ਹੈ, ਜਿਵੇਂ ਤੁਸੀਂ ਕਿਸੇ ਅੱਤਵਾਦੀ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੇ ਹੋਵੋ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਟੈਕਸ ਅਧਿਕਾਰੀਆਂ ਨੇ ਕਰਿਆਨੇ ਅਤੇ ਭਾਂਡਿਆਂ ਦੀਆਂ ਦੁਕਾਨਾਂ ਵਰਗੇ ਛੋਟੇ ਕਾਰੋਬਾਰਾਂ 'ਤੇ ਛਾਪੇਮਾਰੀ ਕੀਤੀ ਹੈ। ਹੈਰਾਨੀ ਦੀ ਗੱਲ ਹੈ ਕਿ ਸਰਕਾਰ ਅਜਿਹੇ ਛਾਪੇ ਮਾਰ ਕੇ ਅਜਿਹਾ ਕੀ ਦੱਸਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਕੁਝ ਵੀ ਸਾਹਮਣੇ ਨਹੀਂ ਆਵੇਗਾ। ਇਹ ਸਰਕਾਰ ਦੀ ਨਿਰਾਸ਼ਾ ਨੂੰ ਹੀ ਦਰਸਾਉਂਦੀ ਹੈ, ਜਿਸ ਨੇ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਦਿੱਤਾ ਹੈ ਅਤੇ ਹੁਣ ਛੋਟੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਵੜਿੰਗ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਵੱਡੇ ਸ਼ਰਾਬ ਕਾਰੋਬਾਰੀਆਂ ਨੂੰ ਮਿਲੀਭੁਗਤ ਕਰਕੇ ਛੱਡ ਰਹੀ ਹੈ, ਜਦਕਿ ਦੂਜੇ ਪਾਸੇ ਛੋਟੇ ਵਪਾਰੀਆਂ ਅਤੇ ਕਾਰੋਬਾਰੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪਹਿਲਾਂ ਹੀ ਜੀ.ਐਸ.ਟੀ ਦੇ ਗਲਤ ਲਾਗੂ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਸੀ ਅਤੇ ਹੁਣ ਸੂਬਾ ਸਰਕਾਰ ਦੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ