Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮਾਨ ਸਰਕਾਰ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ : ਕੁਲਦੀਪ ਸਿੰਘ ਧਾਲੀਵਾਲ

December 06, 2022 11:50 AM

‘ਜਨਤਾ ਦਰਬਾਰ’ ਲਾ ਕੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗਾਂ ਨਾਲ ਸਬੰਧਤ ਸੂਬਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ


ਚੰਡੀਗੜ੍ਹ, 6 ਦਸੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ ਹੈ ਅਤੇ ਇਹ ਹੱਲ ਨਿਰਧਾਰਤ ਸਮਾਂ ਸੀਮਾਂ ‘ਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ‘ਜਨਤਾ ਦਰਬਾਰ’ ਲਾ ਕੇ ਆਪਣੇ ਵਿਭਾਗਾਂ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਵਿਭਾਗੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਧਾਲੀਵਾਲ ਨੇ ਵਿਕਾਸ ਭਵਨ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਲਾਏ ‘ਜਨਤਾ ਦਰਬਾਰ’ ਵਿੱਚ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਤੇ ਸੂਬਾ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਸਬੰਧੀ ਫੋਨ ਕਰਕੇ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।
ਧਾਲੀਵਾਲ ਨੇ ਹਰੇਕ ਮੰਗਲਵਾਰ ਸਵੇਰੇ 10:30 ਤੋਂ ਸ਼ਾਮ 4:30 ਵਜੇ ਤੱਕ ਵਿਕਾਸ ਭਵਨ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ‘ਜਨਤਾ ਦਰਬਾਰ’ ਲਾਉਣ ਦਾ ਐਲਾਨ ਵੀ ਕੀਤਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ