Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਏਮਜ਼ ਤੋਂ ਬਾਅਦ ਹੈਕਰਾਂ ਦੀ ਨਜਰ ਆਈ.ਸੀ.ਐੱਮ.ਆਰ. ਦੀ ਵੈੱਬਸਾਈਟ ’ਤੇ, 6 ਹਜ਼ਾਰ ਵਾਰ ਹੈਕ ਕਰਨ ਦਾ ਕੀਤਾ ਗਿਆ ਯਤਨ

December 06, 2022 11:58 AM

ਨਵੀਂ ਦਿੱਲੀ, 6 ਦਸੰਬਰ (ਪੋਸਟ ਬਿਊਰੋ) - ਦੇਸ਼ ਦੀ ਰਾਜਧਾਨੀ ਦਿੱਲੀ ਸਥਿਤ ਏਮਜ਼ ’ਤੇ ਰੈਨਸਮਵੇਅਰ ਹਮਲੇ ਦੇ ਕੁਝ ਦਿਨ ਬਾਅਦ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਦੀ ਵੈੱਬਸਾਈਟ ਨੂੰ ਹੈਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਿਕ 30 ਨਵੰਬਰ ਨੂੰ ਦੇਸ਼ ਦੀ ਚੋਟੀ ਦੀ ਮੈਡੀਕਲ ਸੰਸਥਾ ਦੀ ਵੈੱਬਸਾਈਟ ‘ਤੇ 6 ਹਜ਼ਾਰ ਵਾਰ ਹੈਕਿੰਗ ਦੀ ਕੋਸ਼ਿਸ਼ ਕੀਤੀ ਗਈ ਸੀ। ਆਈ.ਪੀ. ਐਡਰੈੱਸ, ਇੱਕ ‘ਯੂਨੀਕ ਐਡਰੈੱਸ’ ਜੋ ਇੰਟਰਨੈਟ ’ਤੇ ਇਕ ਡਿਵਾਈਸ ਦੀ ਪਛਾਣ ਕਰਦਾ ਹੈ, ਹਾਂਗਕਾਂਗ ਵਿਚ ਸਥਿਤ ਇੱਕ ਬਲੈਕਲਿਸਟਡ ਵੈਬਸਾਈਟ ’ਤੇ ਟ੍ਰੇਸ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ 23 ਨਵੰਬਰ ਨੂੰ ਸਵੇਰੇ 6.45 ਵਜੇ ਦਿੱਲੀ ਏਮਜ਼ ਦਾ ਸਰਵਰ ਹੈਕ ਹੋ ਗਿਆ ਸੀ। ਸਭ ਤੋਂ ਪਹਿਲਾਂ ਇਹ ਗੱਲ ਐਮਰਜੈਂਸੀ ਲੈਬ ਦੇ ਕੰਪਿਊਟਰ ਸੈਂਟਰ ਵਿਚ ਧਿਆਨ ਵਿੱਚ ਆਈ, ਜਿਸ ਤੋਂ ਬਾਅਦ ਹੌਲੀ-ਹੌਲੀ ਹਸਪਤਾਲ ਦੇ ਸਮੁੱਚੇ ਕੰਪਿਊਟਰ ਸਿਸਟਮ ਨੂੰ ਹੈਕਰਾਂ ਨੇ ਰੈਨਸਮਵੇਅਰ ਅਟੈਕ ਰਾਹੀਂ ਆਪਣੇ ਕਬਜ਼ੇ ਵਿਚ ਲੈ ਲਿਆ। ਉਦੋਂ ਤੋਂ ਸਰਵਰ ਨੂੰ ਸਾਫ਼ ਕਰਨ ਅਤੇ ਹੈਕਰਾਂ ਦੇ ਚੁੰਗਲ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਪਾਸੇ ਦਿੱਲੀ ਪੁਲਿਸ ਇਸ ਹੈਕਿੰਗ ਦੀ ਜਾਂਚ ਕਰ ਰਹੀ ਹੈ ਅਤੇ ਦੂਜੇ ਪਾਸੇ ਇੰਡੀਆ ਕੰਪਿਊਟਰ ਐਮਰਜੈਂਸੀ ਟੀਮ ਦੇ ਮਾਹਿਰ ਆਨਲਾਈਨ ਹੈਕਰਾਂ ਨਾਲ ਨਜਿੱਠਣ ਦੀ ਕੋਸਿਸ਼ ਕਰ ਰਹੇ ਹਨ। ਏਮਜ ਵਿਚ ਹਰ ਸਾਲ 38 ਲੱਖ ਮਰੀਜਾਂ ਦਾ ਇਲਾਜ ਹੁੰਦਾ ਹੈ। ਇਸ ਸਾਈਬਰ ਹਮਲੇ ਕਾਰਣ ਮਰੀਜ਼ਾਂ ਦਾ ਡਾਟਾ ਚੋਰੀ ਹੋਣ ਦੀ ਸੰਭਾਵਨਾ ਹੈ।
ਏਮਜ ਸਾਈਬਰ ਅਟੈਕ ਮਾਮਲੇ ਵਿਚ 2 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਦੋਵੇਂ ਸਿਸਟਮ ਵਿਸ਼ਲੇਸ਼ਕ ਹਨ। ਦੋਵਾਂ ਨੂੰ ਪਹਿਲਾਂ ਕਾਰਣ ਦੱਸੋ ਨੋਟਿਸ ਦਿੱਤਾ ਗਿਆ ਸੀ। ਜਵਾਬ ਤੋਂ ਸੰਤੁਸਟ ਨਾ ਹੋਣ ’ਤੇ ਏਮਜ਼ ਪ੍ਰਸ਼ਾਸਨ ਨੇ ਦੋਵਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਦੌਰਾਨ ਏਮਜ਼ ਦੇ 50 ਵਿਚੋਂ 30 ਸਰਵਰਾਂ ਨੂੰ ਐਂਟੀ ਵਾਇਰਸ ਲਗਾ ਕੇ ਸਕੈਨ ਕੀਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ