Welcome to Canadian Punjabi Post
Follow us on

02

July 2025
 
ਭਾਰਤ

ਲਖੀਮਪੁਰ ਖੀਰੀ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸਰਾ ’ਤੇ ਕਿਸਾਨਾਂ ਦੀ ਹੱਤਿਆ ਦਾ ਮੁਕੱਦਮਾ ਚੱਲੇਗਾ, ਦੋਸ਼ ਤੈਅ

December 06, 2022 12:00 PM

ਲਖਨਊ, 6 ਦਸੰਬਰ (ਪੋਸਟ ਬਿਊਰੋ) - ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ’ਤੇ ਪਿਛਲੇ ਸਾਲ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਦੀ ਹੱਤਿਆ ਦਾ ਮੁਕੱਦਮਾ ਚਲਾਇਆ ਜਾਵੇਗਾ। ਲਖੀਮਪੁਰ ਦੀ ਇਕ ਅਦਾਲਤ ਨੇ ਅੱਜ ਉਸ ਅਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕੀਤੇ ਅਤੇ ਐਲਾਨ ਕੀਤਾ ਕਿ ਮੁਕੱਦਮੇ ਦੀ ਸੁਣਵਾਈ 16 ਦਸੰਬਰ ਤੋਂ ਸ਼ੁਰੂ ਹੋਵੇਗੀ। ਅਦਾਲਤ ਨੇ ਮਿਸ਼ਰਾ ਦੀ ਡਿਸਚਾਰਜ ਪਟੀਸ਼ਨ ਨੂੰ ਰੱਦ ਕਰਨ ਤੋਂ ਇਕ ਦਿਨ ਬਾਅਦ ਇਹ ਗੱਲ ਸਾਹਮਣੇ ਆਈ ਹੈ।
ਇਸ ਘਟਨਾ ਵਿਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਭਰਾ ਪਵਨ ਕਸ਼ਯਪ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ, “ਮੈਂ ਨਿਆਂਪਾਲਿਕਾ ਦਾ ਸ਼ੁਕਰਗੁਜਾਰ ਹਾਂ। ਮੈਂ ਸੁਪਰੀਮ ਕੋਰਟ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਦੇਰੀ ਹੋਈ ਹੈ, ਪਰ ਦੋਸ਼ ਆਇਦ ਹੋਏ ਹਨ। ਮੈਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ।“
ਇਸ ਘਟਨਾ ‘ਚ ਮਾਰੇ ਗਏ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਮੁਹੰਮਦ ਅਮਾਨ ਨੇ ਕਿਹਾ, ‘ਮੁਕੱਦਮੇ ਦੀ ਸੁਣਵਾਈ ‘ਚ ਦੇਰੀ ਹੋਈ ਹੈ, ਦੋਸ਼ ਤੈਅ ਕਰਨ ਵਿਚ 9 ਮਹੀਨੇ ਲੱਗ ਗਏ ਹਨ ਅਤੇ ਉਹ ਵੀ ਸੁਪਰੀਮ ਕੋਰਟ ਵਲੋਂ ਇਸ ਬਾਰੇ ਟਿੱਪਣੀ ਕਰਨ ਤੋਂ ਬਾਅਦ ਕਿਸਾਨਾਂ ਨੂੰ ਇਨਸਾਫ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। “ਉਮੀਦ ਹੈ। ਮੈਨੂੰ ਲੱਗਦਾ ਹੈ ਕਿ ਮੁਕੱਦਮਾ ਤੇਜ ਹੋਣਾ ਚਾਹੀਦਾ ਹੈ।“
ਪੁਲਸ ਦੀ ਚਾਰਜਸੀਟ ਵਿਚ ਮਿਸ਼ਰਾ ’ਤੇ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ। ਦੋਸ਼ ਹੈ ਕਿ ਉਹ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਇਕ ਰੋਸ ਮਾਰਚ ਦੌਰਾਨ ਇਕ ਐੱਸ.ਯੂ.ਵੀ. ਵਿਚ ਸਵਾਰ ਸੀ ਜਿਸ ਨੇ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਟੱਕਰ ਮਾਰ ਦਿੱਤੀ ਸੀ। ਘਟਨਾ ਦੇ ਹੈਰਾਨ ਕਰਨ ਵਾਲੇ ਦਿ੍ਰਸ਼ ਦਿਖਾਉਂਦੇ ਹਨ ਕਿ ਕਾਰ ਤੇਜ ਰਫਤਾਰ ਨਾਲ ਪ੍ਰਦਰਸਨ ਕਰ ਰਹੇ ਕਿਸਾਨਾਂ ਨੂੰ ਟੱਕਰ ਮਾਰ ਰਹੀ ਸੀ। ਗੁੱਸੇ ‘ਚ ਆਏ ਕਿਸਾਨਾਂ ਨੇ ਕਾਰ ਦਾ ਪਿੱਛਾ ਕੀਤਾ ਅਤੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ