Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਵਲਾਦੀਮੀਰ ਪੁਤਿਨ ਨੇ ਯੂਕਰੇਨ ਦੇ ਹਮਲੇ ਵਿੱਚ ਤਬਾਹ ਹੋਏ ਕ੍ਰੀਮੀਆ ਪੁਲ ’ਤੇ ਕਾਰ ਚਲਾਈ

December 06, 2022 12:09 PM

ਮਾਸਕੋ, 6 ਦਸੰਬਰ (ਪੋਸਟ ਬਿਊਰੋ) - ਰੂਸ-ਯੂਕਰੇਨ ਦੀ ਜੰਗ (ਰੂਸ-ਯੂਕਰੇਨ ਯੁੱਧ) ਨੂੰ 9 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। 10 ਅਕਤੂਬਰ ਨੂੰ ਯੂਕਰੇਨ ਤੋਂ ਜਵਾਬੀ ਕਾਰਵਾਈ ਵਿਚ, ਕ੍ਰੀਮੀਅਨ ਪੁਲ ਤੋੜ ਦਿੱਤਾ ਗਿਆ ਸੀ। ਰੂਸ ਦੇ ਰਾਸਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਇਸ ਪੁਲ ਦਾ ਦੌਰਾ ਕੀਤਾ। ਇਹ ਪੁਲ ਰੂਸ ਅਤੇ ਕ੍ਰੀਮੀਆ ਨੂੰ ਜੋੜਦਾ ਹੈ। ਰੂਸੀ ਰਾਸਟਰਪਤੀ ਦੇ ਕ੍ਰੀਮੀਆ ਪੁਲ ਦੇ ਦੌਰੇ ਦਾ ਇਹ ਵੀਡੀਓ ਰੂਸੀ ਰਾਸ਼ਟਰਪਤੀ ਦੇ ਦਫ਼ਤਰ ਕ੍ਰੇਮਲਿਨ ਵਲੋਂ ਜਾਰੀ ਕੀਤਾ ਗਿਆ ਹੈ। ਕੌਮਾਂਤਰੀ ਮੀਡੀਆ ਵਿਚ ਆਈ ਰਿਪੋਰਟ ਮੁਤਾਬਿਕ ਪੁਤਿਨ ਧਮਾਕੇ ਤੋਂ ਬਾਅਦ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜਾ ਲੈਣ ਲਈ ਉਥੇ ਪਹੁੰਚੇ ਸਨ। ਇਸ ਪੁਲ ’ਤੇ ਹਮਲੇ ਤੋਂ ਬਾਅਦ ਰੂਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਅਤੇ ਯੂਕਰੇਨ ‘ਤੇ ਕਈ ਬੰਬਾਂ ਦੀ ਵਰਖਾ ਕੀਤੀ। ਇਹ 19 ਕਿਲੋਮੀਟਰ ਲੰਬਾ ਪੁਲ ਰੂਸ ਲਈ ਬਹੁਤ ਮਹੱਤਵਪੂਰਨ ਹੈ।
ਕ੍ਰੇਮਲਿਨ ਵਲੋਂ ਸ਼ੇਅਰ ਕੀਤੀ ਗਈ ਵੀਡੀਓ ਵਿਚ ਵਲਾਦੀਮੀਰ ਪੁਤਿਨ ਨੂੰ ਮਰਸਡੀਜ ਕਾਰ ਚਲਾਉਂਦੇ ਦੇਖਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦੂਰੀ ’ਤੇ ਜਾਣ ਤੋਂ ਬਾਅਦ ਪੁਤਿਨ ਨੇ ਪੈਦਲ ਚੱਲ ਕੇ ਨਿਰਮਾਣ ਕਾਰਜ ਵਿਚ ਲੱਗੇ ਮਜਦੂਰਾਂ ਨਾਲ ਵੀ ਗੱਲਬਾਤ ਕੀਤੀ। ਇਸ ਪੁਲ ਦੀ ਫੌਜੀ ਮਹੱਤਤਾ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 24 ਫਰਵਰੀ ਨੂੰ ਯੂਕਰੇਨ ’ਤੇ ਹੋਏ ਹਮਲੇ ਤੋਂ ਬਾਅਦ ਰੂਸ ਇਸ ਪੁਲ ਰਾਹੀਂ ਕ੍ਰੀਮੀਆ ਵਿਚ ਆਪਣੀ ਫੌਜ ਭੇਜ ਰਿਹਾ ਹੈ। ਕ੍ਰੀਮੀਆ ਤੋਂ ਹੀ, ਰੂਸ ਆਸਾਨੀ ਨਾਲ ਦੱਖਣੀ ਯੂਕਰੇਨ ਦੇ ਖੇਰਸਾਨ ਅਤੇ ਜਪੋਰੋਜਯ ’ਤੇ ਕਬਜਾ ਕਰਨ ਦੇ ਯੋਗ ਹੈ। ਇਹ ਪੁਲ ਰੂਸ ਨਾਲ ਦੂਰਸੰਚਾਰ ਸੰਪਰਕ ਬਣਾਉਣ ਦਾ ਵੀ ਇੱਕ ਮਹੱਤਵਪੂਰਨ ਸਾਧਨ ਹੈ।
2014 ਵਿਚ, ਰੂਸ ਨੇ ਕ੍ਰੀਮੀਆ ਦੇ ਯੂਕਰੇਨੀ ਖੇਤਰ ਨੂੰ ਆਪਣੇ ਨਾਲ ਮਿਲਾ ਲਿਆ ਸੀ। ਇਸ ਤੋਂ ਬਾਅਦ ਇਸ ਖੇਤਰ ਨੂੰ ਰੂਸ ਨਾਲ ਜੋੜਨ ਲਈ ਸਮੁੰਦਰ ਵਿਚ ਕੇਰਚ ਪੁਲ ਬਣਾਇਆ ਗਿਆ। ਇਸ ਪੁਲ ਨੂੰ ਕ੍ਰੀਮੀਆ ‘ਤੇ ਰੂਸ ਦੇ ਕਬਜੇ ਦੇ ਪ੍ਰਤੀਕ ਵਜੋਂ ਦੇਖਿਆ ਜਾਂਦਾ ਹੈ। 8 ਅਕਤੂਬਰ 2022 ਨੂੰ, ਰੂਸ ਨੂੰ ਕ੍ਰੀਮੀਆ ਨਾਲ ਜੋੜਨ ਵਾਲੇ ਕੇਰਚ ਪੁਲ ‘ਤੇ ਇੱਕ ਵੱਡਾ ਧਮਾਕਾ ਹੋਇਆ ਸੀ। ਪੁਲ ‘ਤੇ ਧਮਾਕੇ ਦੀ ਆਵਾਜ ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਇਸ ਦੀ ਇੱਕ ਵੀਡੀਓ ਵੀ ਸੋਸਲ ਮੀਡੀਆ ‘ਤੇ ਵਾਇਰਲ ਹੋਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ