Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

2023 ਦੇ ਬਜਟ ਲਈ ਰੈਜ਼ੀਡੈਂਟਸ ਤੇ ਕਾਰੋਬਾਰੀਆਂ ਦੀ ਫੀਡਬੈਕ ਹਾਸਲ ਕਰਨ ਦੀ ਕੀਤੀ ਜਾ ਰਹੀ ਹੈ ਤਿਆਰੀ

December 06, 2022 11:02 PM

ਕੇਲਡਨ, 6 ਦਸੰਬਰ (ਪੋਸਟ ਬਿਊਰੋ) : ਟਾਊਨ ਆਫ ਕੇਲਡਨ ਵੱਲੋਂ 2023 ਦੇ ਬਜਟ ਨੂੰ ਸਫਲ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਸਥਾਨਕ ਰੈਜ਼ੀਡੈਂਟਸ ਤੇ ਕਾਰੋਬਾਰੀਆਂ ਦੀ ਫੀਡਬੈਕ ਹਾਸਲ ਕਰਨ ਵਾਸਤੇ ਇੱਕ ਬਜਟ ਸਰਵੇਖਣ ਕਰਵਾਇਆ ਜਾ ਰਿਹਾ ਹੈ।
ਮੇਅਰ ਐਨੇਟ ਗ੍ਰੋਵਜ਼ ਨੇ ਆਖਿਆ ਕਿ ਅਸੀਂ ਕੇਲਡਨ ਨੂੰ ਖੁਸ਼ਹਾਲ ਬਣਾਉਣ ਲਈ ਹਰ ਸੰਭਵ ਕੋਸਿ਼ਸ਼ ਕਰ ਰਹੇ ਹਾਂ ਤੇ ਅਸੀਂ ਇਹ ਵੀ ਜਾਣਦੇ ਹਾਂ ਕਿ ਨਵੇਂ ਕਾਨੂੰਨ ਤੇ ਚੀਜ਼ਾਂ ਦੀਆਂ ਵਧ ਰਹੀਆਂ ਲਾਗਤਾਂ ਕਾਰਨ ਵਿਕਾਸ ਦੇ ਰਾਹ ਵਿੱਚ ਕਈ ਚੁਣੌਤੀਆਂ ਮੂੰਹ ਅੱਡੀ ਖੜ੍ਹੀਆਂ ਹਨ।ਉਨਾਂ ਰੈਜ਼ੀਡੈਂਟਸ ਤੇ ਕਾਰੋਬਾਰੀਆਂ ਨੂੰ ਇਸ ਬਜਟ ਸਰਵੇਖਣ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਕਿ 2023 ਦਾ ਬਜਟ ਤਿਆਰ ਕਰਨ ਵਿੱਚ ਮਦਦ ਮਿਲ ਸਕੇ। ਮੇਅਰ ਨੇ ਅੱਗੇ ਆਖਿਆ ਕਿ ਇਸ ਜਾਣਕਾਰੀ ਨਾਲ ਕਮਿਊਨਿਟੀ ਦੀਆਂ ਤਰਜੀਹਾਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਮਿਲੇਗੀ ਤੇ ਫੈਸਲੇ ਲੈਣ ਵਿੱਚ ਆਸਾਨੀ ਹੋਵੇਗੀ।
ਇਹ ਸਰਵੇਖਣ 3 ਜਨਵਰੀ, 2023 ਤੱਕ ਖੁੱਲ੍ਹਾ ਰਹੇਗਾ। 2023 ਦੇ ਬਜਟ ਬਾਰੇ ਜਾਣਕਾਰੀ HaveYourSayCaledon.ca <https://haveyoursaycaledon.ca/caledon-budget-2023> ਉੱਤੇ ਹਾਸਲ ਕੀਤੀ ਜਾ ਸਕਦੀ ਹੈ। ਇਸ ਦੌਰਾਨ ਡਾਇਰੈਕਟਰ, ਫਾਇਨਾਂਸ ਐਂਡ ਚੀਫ ਫਾਇਨਾਂਸ਼ੀਅਲ ਆਫੀਸਰ ਮਿਊਰਨ ਪਾਲਾਸੈਂਡਰੀਅਨ ਨੇ ਆਖਿਆ ਕਿ ਟਾਊਨ ਦੇ ਬਜਟ ਨਾਲ ਹੀ ਇਹ ਤੈਅ ਹੋਵੇਗਾ ਕਿ ਅਸੀਂ ਕਿਹੋ ਜਿਹੀਆਂ ਸੇਵਾਵਾਂ ਮੁਹੱਈਆ ਕਰਾਵਾਂਗੇ ਤੇ ਅਸੀਂ ਇਨ੍ਹਾਂ ਮੰਗਾਂ ਨੂੰ ਪੂਰਾ ਕਿਵੇਂ ਕਰਾਂਗੇ।

 

 

 
Have something to say? Post your comment