Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬਰਾਂਚ ਅਧਿਕਾਰੀ ਗ੍ਰਿਫਤਾਰ

December 07, 2022 10:19 AM

ਮਾਰਕਫੈੱਡ ਦੇ ਚਾਰ ਮੁਲਾਜ਼ਮਾਂ ਨੇ ਭੰਡਾਰ ਕੀਤੀ 6097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦਾ ਕੀਤਾ ਸੀ ਗਬਨ


ਚੰਡੀਗੜ, 7 ਦਸੰਬਰ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ. ਕੰਪਲੈਕਸ ਵਿਖੇ ਭੰਡਾਰ ਕੀਤੀ 6,097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦੀ ਹੇਰਾ-ਫੇਰੀ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਡੀ, 13(2) ਤਹਿਤ ਐਫਆਈਆਰ ਨੰਬਰ 7 ਮਿਤੀ 13-05-2016 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਹੋਇਆ ਸੀ। ਇਸ ਕੇਸ ਵਿੱਚ ਰਾਜਬੀਰ ਸਿੰਘ ਬੈਂਸ ਸੀਨੀਅਰ ਬ੍ਰਾਂਚ ਅਫ਼ਸਰ ਮਾਰਕਫੈੱਡ, ਰਾਜਪੁਰਾ, ਫਰੀਦ ਖਾਨ, ਨਿਗਰਾਨ (ਕਸਟੋਡੀਅਨ), ਐਮਆਰਐਮ ਕੰਪਲੈਕਸ ਅਤੇ ਦਲੇਰ ਸਿੰਘ, ਸੇਲਜ਼ਮੈਨ ਨੂੰ ਇਸ ਗਬਨ ਲਈ ਜ਼ਿੰਮੇਵਾਰ ਪਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਅਸ਼ਵਨੀ ਕੁਮਾਰ, ਫੀਲਡ ਅਫਸਰ, ਓਪਨ ਪਲਿੰਥ (ਗੁਦਾਮ), ਪਿੰਡ ਢੀਂਡਸਾ, ਰਾਜਪੁਰਾ ਨੂੰ ਵੀ ਬਾਅਦ ਵਿੱਚ ਨਾਮਜ਼ਦ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਐਮਆਰਐਮ ਕੰਪਲੈਕਸ ਰਾਜਪੁਰਾ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਾਰਕਫੈੱਡ ਦੇ ਭੰਡਾਰਨ ਗੋਦਾਮਾਂ ਅਤੇ ਢੀਂਡਸਾ ਵਿਖੇ ਖੁੱਲ੍ਹੇ ਪਲਿੰਥ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਦਰਜ ਕੀਤਾ ਗਿਆ ਹੈ। ਇਸ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਪਤਾ ਲੱਗਾ ਹੈ ਕਿ ਮਾਰਕਫੈੱਡ ਦੇ ਉਕਤ ਮੁਲਾਜ਼ਮਾਂ ਨੇ ਸਾਲ 2013-2014, 2014-2015 ਅਤੇ 2015-2016 ਦੌਰਾਨ 6097 ਕੁਇੰਟਲ ਵਜ਼ਨੀ ਕਣਕ ਦੀਆਂ 12194 ਬੋਰੀਆਂ ਦਾ ਗਬਨ ਕਰਨ ਲਈ ਜ਼ਿੰਮੇਵਾਰ ਪਾਏ ਗਏ ਸਨ। ਇਸ ਤਰ੍ਹਾਂ ਉਕਤ ਦੋਸ਼ੀਆਂ ਨੇ ਇਸ ਕਣਕ ਦੇ ਸਟਾਕ ਦੀ ਦੁਰਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ