Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ : ਲਾਲਜੀਤ ਸਿੰਘ ਭੁੱਲਰ

December 07, 2022 10:20 AM

-ਟਰਾਂਸਪੋਰਟ ਮੰਤਰੀ ਵੱਲੋਂ ਟੈਕਸੀ ਆਪ੍ਰੇਟਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ


ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ਟੈਕਸ ਮੁਆਫ਼ੀ ਦਿੱਤੇ ਜਾਣ ਦਾ ਮਾਮਲਾ ਵਿਚਾਰ ਅਧੀਨ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਇਹ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕੋਰੋਨਾ ਕਾਲ ਦੇ ਸਮੇਂ ਦੌਰਾਨ ਸਾਰੇ ਕੰਮ-ਕਾਰ ਠੱਪ ਹੋਣ ਕਾਰਨ ਕੰਟਰੈਕਟ ਅਤੇ ਸਟੇਜ ਕੈਰਿਜ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਟੈਕਸ ਮੁਆਫ਼ੀ ਦਿੱਤੀ ਗਈ ਸੀ। ਹੁਣ ਟੈਕਸੀ ਆਪ੍ਰੇਟਰਾਂ ਨੂੰ ਵੀ ਉਸੇ ਸਮਾਂ-ਸੀਮਾ ਲਈ ਟੈਕਸ ਮੁਆਫ਼ੀ ਦੇਣ ਲਈ ਸਰਕਾਰ ਵਿਚਾਰ ਕਰ ਰਹੀ ਹੈ।
ਮੰਤਰੀ ਨੇ ਟੈਕਸੀ ਆਪ੍ਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਰ.ਟੀ.ਏ. ਦਫ਼ਤਰਾਂ ਵਿੱਚ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਸ. ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਸਰਕਾਰੀ ਦਫ਼ਤਰਾਂ ਵਿੱਚ ਏਜੰਟਾਂ ਦੀ ਆਮਦ 'ਤੇ ਪੂਰਨ ਪਾਬੰਦੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜ਼ਿਆਦਾਤਰ ਸੇਵਾਵਾਂ ਨੂੰ ਆਨਲਾਈਨ ਕੀਤਾ ਗਿਆ ਹੈ ਤਾਂ ਜੋ ਟੈਕਸੀ ਆਪ੍ਰੇਟਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਹਾਲੇ ਵੀ ਕੁੱਝ ਪ੍ਰਵਾਨਗੀਆਂ ਮੈਨੂਅਲ ਹਨ, ਜਿਨ੍ਹਾਂ ਨੂੰ ਛੇਤੀ ਹੀ ਆਨਲਾਈਨ ਕਰ ਦਿੱਤਾ ਜਾਵੇਗਾ।
ਟਰਾਂਸਪੋਰਟ ਮੰਤਰੀ ਨੇ ਟੈਕਸੀ ਆਪ੍ਰੇਟਰਾਂ ਦੀ ਮੰਗ ਕਿ ਲੋਕਲ ਪੰਜਾਬ ਪਰਮਿਟ ਗੱਡੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਜਾਣ ਲਈ ਆਨਲਾਈਨ ਮਨਜ਼ੂਰੀ ਦੇਣ ਦੀ ਵਿਵਸਥਾ ਕੀਤੀ ਜਾਵੇ, ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਚਾਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਟੈਕਸੀ ਆਪ੍ਰੇਟਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇਗਾ।
ਭੁੱਲਰ ਨੇ ਟੈਕਸੀ ਆਪ੍ਰੇਟਰਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਰਦੀ ਪਾਉਣ ਅਤੇ ਆਪਣੇ ਵਾਹਨਾਂ ਵਿੱਚ ਸੁਰੱਖਿਆ ਯੰਤਰ ਰੱਖਣਾ ਯਕੀਨੀ ਬਣਾਉਣ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ