Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ : ਕੁਲਦੀਪ ਸਿੰਘ ਧਾਲੀਵਾਲ

December 07, 2022 10:21 AM

-ਕਿਸਾਨਾਂ ਦੇ 326 ਵਾਰਿਸਾਂ ਨੂੰ ਸਰਕਾਰੀ ਨੌਕਰੀ ਦਿੱਤੀ, 98 ਨੌਕਰੀਆਂ ਲਈ ਵੈਰੀਫਿਕੇਸ਼ਨ ਮੁਕੰਮਲ ਅਤੇ 210 ਪ੍ਰਕਿਰਿਆ ਅਧੀਨ
-ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਕਿਸਾਨ ਸੰਘਰਸ਼ ਦੌਰਾਨ ਪ੍ਰਵਾਨ ਕੀਤੀਆਂ ਮੰਗਾਂ ਨੂੰ ਛੇਤੀ ਅਮਲੀ ਰੂਪ ਦੇਣ ਲਈ ਪੱਤਰ ਲਿਖੇਗੀ
-ਖੇਤੀਬਾੜੀ ਮੰਤਰੀ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਕੀਤੀ ਮੀਟਿੰਗ, ਕਿਸਾਨਾਂ ਨੂੰ ਆਪਣੇ ਸੰਘਰਸ਼ ਵਾਪਸ ਲੈਣ ਦੀ ਵੀ ਕੀਤੀ ਅਪੀਲ


ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਇਹ ਜਾਣਕਾਰੀ ਦਿੱਤੀ।ਉਨ੍ਹਾਂ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨੂੰ ਕਿਸਾਨ ਸੰਘਰਸ਼ ਦੌਰਾਨ ਪ੍ਰਵਾਨ ਕੀਤੀਆਂ ਮੰਗਾਂ ਨੂੰ ਛੇਤੀ ਅਮਲੀ ਰੂਪ ਦੇਣ ਸਬੰਧੀ ਪੱਤਰ ਲਿਖੇਗੀ।
ਧਾਲੀਵਾਲ ਨੇ ਭਾਰਤ ਮਾਲਾ ਯੋਜਨਾ ਤਹਿਤ ਬਣਾਏ ਜਾ ਰਹੇ ਹਾਈਵੇਜ਼ ਵਿੱਚ ਕਿਸਾਨਾਂ ਦੀਆਂ ਆ ਰਹੀਆਂ ਜ਼ਮੀਨਾਂ ਸਬੰਧੀ ਮੌਕੇ ‘ਤੇ ਮੌਜੂਦ ਹਾਈਵੇਅ ਨਾਲ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਜ਼ਮੀਨਾਂ ਦੇ ਰੇਟ ਨਿਰਧਾਰਤ ਕਰਨ ਸਬੰਧੀ ਇਕਸਾਰਤਾ ਵਾਲੀ ਨੀਤੀ ਅਪਣਾਈ ਜਾਵੇ। ਉਨ੍ਹਾਂ ਨੇ ਕਿਸਾਨਾਂ ਤੋਂ ਹਾਈਵੇਅ ਲਈ ਲਈਆਂ ਜਾ ਰਹੀਆਂ ਜ਼ਮੀਨਾਂ ਨਾਲ ਸਬੰਧਤ ਡਵੀਜ਼ਨਲ ਕਮਿਸ਼ਨਾਂ ਕੋਲ ਪਏ ਕੇਸਾਂ ਤੇ ਅਪੀਲਾਂ ਨੂੰ ਨਿਰਧਾਰਤ ਸਮਾਂ ਸੀਮਾਂ ਅੰਦਰ ਹੱਲ ਕਰਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਵੱਲੋਂ ਉਠਾਈ ਗੰਨੇ ਦੇ ਭਾਅ, ਰੈਡ ਐਂਟਰੀਆਂ, ਕਿਸਾਨਾਂ ‘ਤੇ ਪਏ ਕੇਸ ਵਾਪਸ ਲੈਣ ਸਹਿਕਾਰੀ ਤੇ ਨਿੱਜੀ ਮਿੱਲਾਂ ਦੇ ਬਕਾਏ, ਹੜ੍ਹਾਂ ਦੇ ਹੋਰ ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਖਰਾਬੇ ਦੇ ਮੁਆਵਜੇ ਸਮੇਤ ਹੋਰਨਾਂ ਮੰਗਾਂ ਸਬੰਧੀ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਲਈ ਅਤੇ ਕਿਸਾਨਾਂ ਨਾਲ ਸਾਂਝੀ ਕੀਤੀ।ਉਨ੍ਹਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਛੇਤੀ ਹੀ ਪੰਜਾਬ ਦੀ ਖੇਤੀਬਾੜੀ ਨੀਤੀ ਤਿਆਰ ਕਰ ਲਈ ਜਾਵੇਗੀ ਅਤੇ ਜ਼ਿਆਦਾਤਰ ਮਸਲੇ ਨਵੀਂ ਨੀਤੀ ਅਮਲ ‘ਚ ਆਉਣ ਨਾਲ ਹੱਲ ਹੋ ਜਾਣਗੇ।
ਧਾਲੀਵਾਲ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੂੰ ਆਪਣਾ ਸੰਘਰਸ਼ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੈ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਪ੍ਰਮੁੱਖ ਸਕੱਤਰ ਖੇਤੀਬਾੜੀ ਡੀ. ਕੇ. ਤਿਵਾੜੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਡਿਪਟੀ ਕਮਿਸ਼ਨਰ ਤਰਨਤਾਰਨ ਰਿਸ਼ੀਪਾਲ, ਕਮਿਸ਼ਨਰ ਪੁਲੀਸ ਅੰਮ੍ਰਿਤਸਰ ਜਸਕਰਨ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ