Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਅਨਮੋਲ ਗਗਨ ਮਾਨ ਵੱਲੋਂ ਨਗਰ ਕੌਂਸਲ ਖਰੜ੍ਹ ਦੀ ਅਚਨਚੇਤ ਚੈਕਿੰਗ

December 07, 2022 10:23 AM

-ਗੈਰ-ਕਾਨੂੰਨੀ ਉਸਾਰੀਆਂ ਦੀ ਪੜਤਾਲ ਕਰਕੇ ਢਾਹੁਣ ਦੇ ਦਿੱਤੇ ਹੁਕਮ
-ਹਲਕਾ ਖਰੜ੍ਹ ਵਿੱਚ ਪਿਛਲੇ 5 ਸਾਲਾਂ ਦੌਰਾਨ ਬਣੀਆਂ ਇਮਾਰਤਾਂ ਦਾ ਮੰਗਿਆ ਵੇਰਵਾ


ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ੍ਹ ਜਿਲ੍ਹਾ ਐਸ.ਏ.ਐਸ ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ। ਇਸ ਮੌਕੇ ਐਸ.ਡੀ.ਐਮ ਰਵਿੰਦਰ ਸਿੰਘ ਅਤੇ ਨਗਰ ਕੌਂਸਲ ਖਰੜ੍ਹ ਦੇ ਕਾਰਜ਼ ਸਾਧਕ ਅਫ਼ਸਰ ਮਨਵੀਰ ਸਿੰਘ ਗਿੱਲ ਹਾਜ਼ਰ ਸਨ ।
ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਅੱਜ ਨਗਰ ਕੌਸ਼ਲ ਖਰੜ੍ਹ ਦੀ ਚੈਕਿੰਗ ਕੀਤੀ ਗਈ ਹੈ ਅਤੇ ਇਥੋਂ ਦੇ ਰਿਕਾਰਡ ਨੂੰ ਚੈੱਕ ਕਰਨ ਤੇ ਪਾਇਆ ਗਿਆ ਕਿ ਹਲਕਾ ਖਰੜ੍ਹ ਸ਼ਹਿਰ ਵਿੱਚ ਕੁੱਝ ਨਾਜਾਇਜ਼ ਉਸਾਰੀਆਂ ਲਈ ਵੀ ਕਮੇਟੀ ਵੱਲੋਂ ਨਕਸ਼ੇ ਪਾਸ ਕੀਤੇ ਗਏ ਸਨ, ਇਸ ਸਬੰਧੀ ਪੂਰੀ ਰਿਪਰੋਟ ਮੰਗੀ ਗਈ ਹੈ । ਉਨ੍ਹਾਂ ਐਸ.ਡੀ.ਐਮ ਖਰੜ੍ਹ ਨੂੰ ਹਦਾਇਤ ਕੀਤੀ ਕਿ ਬਿਲਡਰਾਂ ਵੱਲੋਂ ਲੋਕਾਂ ਨੂੰ ਜ਼ਮੀਨ-ਜਾਈਜਾਦ ਵੇਚਣ ਸਮੇਂ ਨਕਸ਼ੇ ਵਿੱਚ ਦਰਸਾਈਆਂ ਸਹੂਲਤਾਂ ਨੂੰ ਅਮਲ ਵਿੱਚ ਲਿਆਇਆ ਜਾਵੇ ਅਤੇ ਕਮੇਟੀ ਗਠਿਤ ਕਰਕੇ ਕਾਰਵਾਈ ਕੀਤੀ ਜਾਵੇ ।
ਇਸ ਤੋਂ ਇਲਾਵਾ ਉਨ੍ਹਾਂ ਖਰੜ੍ਹ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਇਮਾਰਤਾਂ ਦੇ ਨਿਰਮਾਣ ਲਈ ਕਮੇਟੀ ਵੱਲੋਂ ਪਾਸ ਕੀਤੇ ਨਕਸ਼ਿਆ ਦੀ ਪੜਤਾਲ ਕੀਤੀ ਜਾਵੇਗੀ ਅਤੇ ਪੜਤਾਲ ਦੌਰਾਨ ਸਾਹਮਣੇ ਆਈਆਂ ਨਜਾਇਜ਼ ਉਸਾਰੀਆਂ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ । ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆ ਕਿਹਾ ਕਿ ਕੋਈ ਵੀ ਨਕਸ਼ਾ ਕਾਨੂੰਨੀ ਗਾਇਡ ਲਾਇਨਜ਼ ਤੋਂ ਬਿਨਾਂ ਪਾਸ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਖਰੜ੍ਹ ਸ਼ਹਿਰ ਵਿੱਚ ਜਿਨ੍ਹਾਂ ਵੀ ਅਧਿਕਾਰੀਆਂ ਵੱਲੋਂ ਪ੍ਰਾਇਵੇਟ ਬਿਲਡਰਾਂ ਨਾਲ ਮਿਲ ਕੇ ਗੈਰ ਕਾਨੂੰਨੀ ਅਤੇ ਸਰਕਾਰ ਦੀਆਂ ਹਦਾਇਤਾ ਦੀ ਉਲੰਘਣਾ ਕਰਕੇ ਬਣਾਈਆਂ ਨਜ਼ਾਇਜ ਉਸਾਰੀਆਂ ਲਈ ਜਿੰਮੇਵਾਰ ਹੋਣਗੇ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਪੱਧਰ ਤੇ ਵੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।
ਇਸ ਮੌਕੇ ਉਥੇ ਮੌਜੂਦ ਖਰੜ੍ਹ ਦੇ ਨਾਗਰਿਕਾ ਵੱਲੋਂ ਨਿੱਤ ਆਉਦੀਆਂ ਮੁਸ਼ਕਲਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਅਤੇ ਕੈਬਨਿਟ ਮੰਤਰੀ ਵੱਲੋਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ