Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸਰਦ ਰੁੱਤ ਦੇ ਸ਼ੈਸ਼ਨ ਦੌਰਾਨ ਪਹਿਲੇ ਦਿਨ ਪਾਰਲੀਮੈਂਟ ਵਿੱਚ ਸੰਤ ਸੀਚੇਵਾਲ ਨੂੰ ਪੰਜਾਬੀ ਵਿੱਚ ਮੁਹੱਈਆ ਕਰਵਾਏ ਦਸਤਾਵੇਜ

December 07, 2022 11:32 AM

- ਪੰਜਾਬ ਦੇ ਵੱਡੇ ਸਾਹਿਤਕਾਰਾਂ ਨੇ ਸੰਤ ਸੀਚੇਵਾਲ ਦੇ ਯਤਨਾਂ ਦੀ ਕੀਤੀ ਪ੍ਰੰਸ਼ਸ਼ਾ


ਸੁਲਤਾਨਪੁਰ ਲੋਧੀ, 7 ਦਸੰਬਰ (ਪੋਸਟ ਬਿਊਰੋ): ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਦੇ ਪਹਿਲੇ ਦਿਨ ਹੀ ਰਾਜ ਸਭਾ ਸਦਨ ਵਿੱਚ ਮਾਂ ਪੰਜਾਬੀ ਬੋਲੀ ਸੁਣਾਈ ਦਿੱਤੀ। ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਦੇ ਨਵੇਂ ਆਏ ਚੇਅਰਮੈਨ ਸ਼੍ਰੀ ਜਗਦੀਪ ਧਨਖੜ ਦਾ ਸਵਾਗਤ ਕਰਦਿਆ ਉਨ੍ਹਾਂ ਦਾ ਇਸ ਗੱਲ ਲਈ ਧੰਨਵਾਦ ਕੀਤਾ ਕਿ ਸਦਨ ਦੇ ਪਟਲ ‘ਤੇ ਦਿੱਤੇ ਜਾਣ ਵਾਲੇ ਦਸਤਾਵੇਜ ਪੰਜਾਬੀ ਵਿੱਚ ਮੁਹੱਈਆ ਕਰਵਾਏ ਗਏ। ਸਦਨ ਵਿੱਚ ਮੈਂਬਰਾਂ ਨੂੰ ਹਮੇਸ਼ਾਂ ਹਿੰਦੀ ਤੇ ਅੰਗਰੇਜ਼ੀ ਵਿੱਚ ਹੀ ਦਸਤਾਵੇਜ ਦਿੱਤੇ ਜਾਂਦੇ ਸਨ। ਇਸ ਸੰਬੰਧੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੌਨਸੂਨ ਸ਼ੈਸ਼ਨ ਦੌਰਾਨ ਵੀ ਪੰਜਾਬੀ ਦੇ ਮੁੱਦੇ ਨੂੰ ਉਠਾਦਿਆ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਮਾਂ ਬੋਲੀ ਪੰਜਾਬੀ ਵਿੱਚ ਦਸਤਾਵੇਜ ਦਿੱਤੇ ਜਾਣ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਪੰਜਾਬੀ ਮਾਂ ਬੋਲੀ ਵਿੱਚ ਦਸਤਾਵੇਜ ਦਿੱਤੇ ਜਾਣ ‘ਤੇ ਇਸ ਲਈ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ। ਸੰਤ ਸੀਚੇਵਾਲ ਨੇ ਕਿਹਾ ਕਿ ਇੰਨ੍ਹਾਂ ਦੋਵੇਂ ਮੁੱਖ ਮੰਤਰੀਆਂ ਨੇ ਉਨ੍ਹਾਂ ਨੂੰ ਪੰਜਾਬ ਦੀ ਤਰਜ਼ਮਾਨੀ ਕਰਨ ਲਈ ਰਾਜ ਸਭਾ ਵਿੱਚ ਭੇਜਿਆ ਹੈ। ਉਹ ਯਤਨ ਕਰ ਰਹੇ ਹਨ ਕਿ ਪੰਜਾਬ ਦੇ ਮਸਲਿਆਂ ਨੂੰ ਰਾਜ ਸਭਾ ਵਿੱਚ ਰੱਖਿਆ ਜਾਵੇ।
ਪਾਰਲੀਮੈਂਟ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਦੁਆੳੇਣ ਲਈ ਸੰਤ ਸੀਚੇਵਾਲ ਵੱਲੋਂ ਕੀਤੇ ਗਏ ਯਤਨਾਂ ਦਾ ਪੰਜਾਬੀ ਸਾਹਿਤਕਾਰਾਂ ਨੇ ਨਿੱਘਾ ਸਵਾਗਤ ਕੀਤਾ ਹੈ। ਪੰਜਾਬੀ ਦੇ ਸਿਰਮੌਰ ਕਵੀ ਡਾ: ਗੁਰਭਜਨ ਗਿੱਲ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਪੰਜਾਬੀਆਂ ਦਾ ਉਹ ਨਾਇਕ ਹੈ ਜਿਹੜਾ ਪੰਜਾਬੀਆਂ ਦੀ ਰੂਹ ਵਿੱਚ ਵਸਿਆ ਹੋਇਆ ਹੈ। ਪੰਜਾਬ ਦੇ ਪਾਣੀਆਂ ਦੀ ਫਿਕਰਮੰਦੀ ਕਰਨ ਵਾਲੇ ਸੰਤ ਸੀਚੇਵਾਲ ਨੇ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਡਟ ਗਏ ਹਨ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਤੇ ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਡਾ: ਲਖਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਪਾਰਲੀਮੈਂਟ ਦੇ ਰਾਜ ਸਭਾ ਸਦਨ ਵਿੱਚ ਪੰਜਾਬੀ ਨੂੰ ਲਾਗੂ ਕਰਵਾਉਣ ਵਿੱਚ ਕੂੰਜੀਵਤ ਭੂਮਿਕਾ ਨਿਭਾਈ ਹੈ। ਪੰਜਾਬੀ ਵਿੱਚ ਦਸਤਾਵੇਜ ਮਿਲਣੇ ਇੱਕ ਇਤਿਹਾਸਕ ਵਰਤਾਰਾ ਹੈ ਜਿਹੜਾ ਹੁਣ ਭਵਿੱਖ ਵਿੱਚ ਵੀ ਜਾਰੀ ਰਹਿਣਾ ਚਾਹੀਦਾ ਹੈ। ਡਾ: ਜੌਹਲ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਲੈਕੇ ਪਾਰਲੀਮੈਂਟ ਤੱਕ ਪੰਜਾਬੀ ਮਾਂ ਬੋਲੀ ਨੂੰ ਤਰਜ਼ੀਹ ਦੇਣ ਲਈ ਅਵਾਜ਼ ਬੁਲੰਦ ਕੀਤੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ