Welcome to Canadian Punjabi Post
Follow us on

02

July 2025
 
ਭਾਰਤ

ਹੈਦਰਾਬਾਦ ਵਿਚ ਮਨੁੱਖੀ ਤਸਕਰੀ ਵਿਚ ਸ਼ਾਮਲ ਗਿਰੋਹ ਦਾ ਪਰਦਾਫਾਸ, 18 ਲੋਕ ਗਿ੍ਰਫਤਾਰ

December 07, 2022 12:07 PM

ਹੈਦਰਾਬਾਦ, 7 ਦਸੰਬਰ (ਪੋਸਟ ਬਿਊਰੋ)- ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿਚ ਪੁਲਸ ਨੇ ਮਨੁੱਖੀ ਤਸਕਰੀ ਵਿਚ ਸ਼ਾਮਲ ਇਕ ਗਿਰੋਹ ਦਾ ਪਰਦਾਫਾਸ ਕਰਦਿਆਂ 18 ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ। ਸਾਈਬਰਾਬਾਦ ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਅਨੁਸਾਰ ਇਸ ਗਰੋਹ ਦੇ ਮੈਂਬਰ ਕਥਿਤ ਤੌਰ ‘ਤੇ ਪਿਛਲੇ ਕਈ ਸਾਲਾਂ ਦੌਰਾਨ 14,000 ਤੋਂ ਵੱਧ ਪੀੜਤਾਂ ਨੂੰ ਦੇਹ ਵਪਾਰ ਲਈ ਤਸਕਰੀ ਕਰਨ ਵਿਚ ਸ਼ਾਮਲ ਸਨ।
ਪੀੜਤਾਂ ਨੂੰ ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਦਿੱਲੀ, ਮੁੰਬਈ, ਕੋਲਕਾਤਾ, ਅਸਾਮ ਤੋਂ ਇਲਾਵਾ ਬੰਗਲਾਦੇਸ਼, ਨੇਪਾਲ, ਥਾਈਲੈਂਡ, ਉਜਬੇਕਿਸਤਾਨ, ਰੂਸ ਤੋਂ ਲਿਆਂਦਾ ਗਿਆ ਸੀ।
ਸਾਈਬਰਾਬਾਦ ਦੇ ਪੁਲਿਸ ਕਮਿਸ਼ਨਰ ਐਮ ਸਟੀਫਨ ਰਵਿੰਦਰਾ ਨੇ ਕਿਹਾ ਕਿ ਮੁਲਜ਼ਮ ਔਰਤਾਂ ਨੂੰ ਖਰੀਦਦੇ ਸਨ ਅਤੇ ਵੈੱਬਸਾਈਟਾਂ ‘ਤੇ ਇਸਤਿਹਾਰ ਦਿੰਦੇ ਸਨ, ਕਾਲ ਸੈਂਟਰਾਂ ਅਤੇ ਵਟਸਐਪ ਰਾਹੀਂ ਗਾਹਕਾਂ ਨਾਲ ਸੰਪਰਕ ਕਰਦੇ ਸਨ ਅਤੇ ਔਰਤਾਂ ਨੂੰ ਵੇਸਵਾਪੁਣੇ ਲਈ ਮਜਬੂਰ ਕਰਦੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ