Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਐੱਮ.ਸੀ.ਡੀ. ਵਿਚ ਵੀ ਚੱਲਿਆ ‘ਝਾੜੂ’, 15 ਸਾਲ ਦੀ ਭਾਜਪਾ ਦੀ ਸੱਤਾ ਖੁੰਝੀ

December 07, 2022 12:10 PM

ਨਵੀਂ ਦਿੱਲੀ, 7 ਦਸੰਬਰ (ਪੋਸਟ ਬਿਊਰੋ)- ਦਿੱਲੀ ਨਗਰ ਨਿਗਮ ਚੋਣਾਂ (ਐੱਮ.ਸੀ.ਡੀ. ਇਲੈਕਸ਼ਨ) ਵਿਚ ਆਮ ਆਦਮੀ ਪਾਰਟੀ (ਆਪ) ਨੂੰ ਬਹੁਮਤ ਮਿਲ ਗਿਆ ਹੈ। ਪਿਛਲੇ 15 ਸਾਲਾਂ ਤੋਂ ਦਿੱਲੀ ਨਗਰ ਨਿਗਮ ’ਤੇ ਭਾਜਪਾ ਦਾ ਰਾਜ ਸੀ, ਜਿਸ ਨੂੰ ਆਮ ਆਦਮੀ ਪਾਰਟੀ ਨੇ ਖੋਹ ਲਿਆ ਹੈ। ਆਮ ਆਦਮੀ ਪਾਰਟੀ (ਆਪ) ਨੇ 134 ਸੀਟਾਂ ਜਿੱਤੀਆਂ ਹਨ। ਦੂਜੇ ਨੰਬਰ ‘ਤੇ ਭਾਜਪਾ ਹੈ, ਜਿਸ ਨੇ 104 ਸੀਟਾਂ ਜਿੱਤੀਆਂ ਹਨ। ਕਾਂਗਰਸ ਦੀ ਗੱਲ ਕਰੀਏ ਤਾਂ ਉਹ ਸਿਰਫ 9 ਸੀਟਾਂ ਹੀ ਜਿੱਤ ਸਕੀ ਹੈ। ਆਜਾਦ ਉਮੀਦਵਾਰਾਂ ਨੇ ਤਿੰਨ ਸੀਟਾਂ ਜਿੱਤੀਆਂ ਹਨ। ਮੁਸਲਿਮ ਬਹੁਲ ਖੇਤਰਾਂ ਵਿਚ ਕਾਂਗਰਸ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਅਬੁਲ ਫਜਲ ਤੋਂ ਕਾਂਗਰਸ ਉਮੀਦਵਾਰ ਅਰੀਬਾ ਖਾਨ ਨੇ ਜਿੱਤ ਦਰਜ ਕੀਤੀ ਹੈ। ਉਸ ਦਾ ਪਿਤਾ ਆਸਿਫ ਖਾਨ ਚੋਣਾਂ ਦੌਰਾਨ ਪੁਲਿਸ ਮੁਲਾਜਮਾਂ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਜਾਕਿਰ ਨਗਰ ਸੀਟ ’ਤੇ ਵੀ ਕਾਂਗਰਸ ਨੇ ਕਬਜਾ ਕਰ ਲਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਬੌਬੀ ਕਿੰਨਰ ਨੇ ਸੁਲਤਾਨਪੁਰੀ ਏ ਵਾਰਡ ਤੋਂ ਚੋਣ ਜਿੱਤੀ ਹੈ। ਇਨ੍ਹਾਂ ਚੋਣਾਂ ਵਿਚ ਬੌਬੀ ਦੀ ਕਾਫੀ ਚਰਚਾ ਹੋਈ ਸੀ।
ਆਮ ਆਦਮੀ ਪਾਰਟੀ ਦੀ ਗੱਲ ਕਰੀਏ ਤਾਂ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੇ ਹਲਕੇ ਸਕੂਰਬਸਤੀ ਦੀਆਂ ਤਿੰਨੋਂ ਸੀਟਾਂ ਸਰਸਵਤੀ ਵਿਹਾਰ, ਪੱਛਮ ਵਿਹਾਰ ਅਤੇ ਰਾਣੀ ਬਾਗ ‘ਤੇ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ। ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ, “ਦਿੱਲੀ ਵਿੱਚ ਆਮ ਆਦਮੀ ਪਾਰਟੀ ‘ਤੇ ਭਰੋਸਾ ਕਰਨ ਲਈ ਦਿੱਲੀ ਦੇ ਲੋਕਾਂ ਦਾ ਦਿਲੋਂ ਧੰਨਵਾਦ। ਉਨ੍ਹਾਂ ਅੱਗੇ ਲਿਖਿਆ ਕਿ ਕੇਜਰੀਵਾਲ, ਜੋ ਦਿ੍ਰੜ, ਇਮਾਨਦਾਰ ਅਤੇ ਕੰਮ ਕਰਨ ਵਾਲੇ ਹਨ, ਨੇ ਜਿੱਤ ਪ੍ਰਾਪਤ ਕੀਤੀ ਹੈ। ਸਾਡੇ ਲਈ, ਇਹ ਸਿਰਫ ਇੱਕ ਜਿੱਤ ਨਹੀਂ ਹੈ, ਸਗੋਂ ਇੱਕ ਵੱਡੀ ਜਿੰਮੇਵਾਰੀ ਹੈ।“
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐੱਮ.ਸੀ.ਡੀ. ਵਿਚ ‘ਆਪ‘ ਦੀ ਜਿੱਤ ’ਤੇ ਦਿੱਲੀ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦਫਤਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ- ਦਿੱਲੀ ਦੀ ਜਨਤਾ ਨੇ ਦਿੱਲੀ ਦੀ ਸਫਾਈ ਅਤੇ ਭਿ੍ਰਸ਼ਟਾਚਾਰ ਖਤਮ ਕਰਨ ਦੀ ਜ਼ਿੰਮੇਵਾਰੀ ਆਪਣੇ ਪੁੱਤਰ ਅਤੇ ਭਰਾ ਨੂੰ ਸੌਂਪੀ ਹੈ। ਸਾਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਵੀ ਲੋੜ ਹੈ। ਪ੍ਰਧਾਨ ਮੰਤਰੀ ਦੇ ਆਸ਼ੀਰਵਾਦ ਦੀ ਵੀ ਲੋੜ ਹੈ।
ਐੱਮ.ਸੀ.ਡੀ. ਚੋਣਾਂ ਵਿਚ ਜਿੱਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਦਿੱਲੀ ਤੋਂ ਕਾਂਗਰਸ ਦੇ 15 ਸਾਲਾਂ ਦੇ ਸ਼ਾਸਨ ਨੂੰ ਉਖਾੜ ਦਿੱਤਾ ਸੀ, ਹੁਣ ਇਸ ਨੇ ਐਮ.ਸੀ.ਡੀ. ਤੋਂ ਭਾਜਪਾ ਦੇ 15 ਸਾਲਾਂ ਦੇ ਰਾਜ ਨੂੰ ਉਖਾੜ ਦਿੱਤਾ ਹੈ। ਭਾਵ ਨਫਰਤ ਦੀ ਰਾਜਨੀਤੀ ਨੂੰ ਲੋਕ ਪਸੰਦ ਨਹੀਂ ਕਰਦੇ। ਲੋਕ ਬਿਜਲੀ, ਸਫਾਈ, ਬੁਨਿਆਦੀ ਢਾਂਚੇ ਲਈ ਵੋਟ ਦਿੰਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼