Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਹਾਊਸਿੰਗ ਲਾਅ ਦੀ ਆਲੋਚਨਾ ਕਰਨ ਵਾਲਿਆਂ ਨੂੰ ਫੋਰਡ ਨੇ ਰਲ ਕੇ ਚੱਲਣ ਦੀ ਕੀਤੀ ਹਦਾਇਤ

December 07, 2022 11:16 PM

ਓਨਟਾਰੀਓ, 7 ਦਸੰਬਰ (ਪੋਸਟ ਬਿਊਰੋ) : ਨਵੇਂ ਹਾਊਸਿੰਗ ਕਾਨੂੰਨ ਖਿਲਾਫ ਆਵਾਜ਼ ਉਠਾਉਣ ਵਾਲੀ ਮਿਸੀਸਾਗਾ ਦੀ ਮੇਅਰ ਤੇ ਹੋਰਨਾਂ ਮਿਊਂਸਪਲ ਆਗੂਆਂ ਨੂੰ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸਿ਼ਕਾਇਤਾਂ ਕਰਨਾ ਛੱਡ ਕੇ ਉਨ੍ਹਾਂ ਦਾ ਸਾਥ ਦੇਣ ਲਈ ਆਖਿਆ ਹੈ।
ਬਰੈਂਪਟਨ ਵਿੱਚ ਇੱਕ ਐਲਾਨ ਸਮੇਂ ਫੋਰਡ ਨੇ ਆਪਣੇ ਹਾਊਸਿੰਗ ਪਲੈਨ ਦਾ ਵਿਰੋਧ ਕਰਨ ਵਾਲੀ ਮਿਸੀਸਾਗਾ ਦੀ ਮੇਅਰ ਬੌਨੀ ਕ੍ਰੌਂਬੀ ਨੂੰ ਲੰਮੇਂ ਹੱਥੀਂ ਲੈਂਦਿਆਂ ਆਖਿਆ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਐਨੀਆਂ ਸਿ਼ਕਾਇਤਾਂ ਕਿਸ ਲਈ ਕੀਤੀਆਂ ਜਾ ਰਹੀਆਂ ਹਨ। ਸਾਡਾ ਬਹੁਤ ਹੀ ਤਾਂਘਵਾਣ ਟੀਚਾ ਹੈ। ਉਨ੍ਹਾਂ ਆਖਿਆ ਕਿ ਉਹ ਮਿਸੀਸਾਗਾ ਨੂੰ ਆਪਣੀ ਮਿਸਾਲ ਵਜੋਂ ਵਰਤਣਾ ਚਾਹੁੰਦੇ ਹਨ। ਮਿਸੀਸਾਗਾ ਵਿੱਚ ਅਗਲੇ ਦਸ ਸਾਲਾਂ ਵਿੱਚ 120,000 ਘਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜੋ ਕਿ ਸਾਲਾਨਾ 2,100 ਦੇ ਔਸਤ ਟੀਚੇ ਨਾਲੋਂ 12,000 ਘਰ ਵੱਧ ਹੈ।
ਜਿ਼ਕਰਯੋਗ ਹੈ ਕਿ ਕ੍ਰੌਂਬੀ ਤੇ ਕਈ ਹੋਰਨਾਂ ਮੇਅਰਜ਼ ਵੱਲੋਂ ਇਹ ਸਿ਼ਕਾਇਤ ਕੀਤੀ ਜਾ ਰਹੀ ਹੈ ਕਿ ਓਨਟਾਰੀਓ ਦੇ ਇਸ ਨਵੇਂ ਕਾਨੂੰਨ ਕਾਰਨ ਮਿਊਂਸਪੈਲਿਟੀਜ਼ ਨੂੰ ਇਨਫਰਾਸਟ੍ਰਕਚਰ ਦੀ ਲਾਗਤ ਕੱਢਣ ਲਈ ਪ੍ਰਾਪਰਟੀ ਟੈਕਸ ਵਿੱਚ ਵਾਧਾ ਕਰਨਾ ਹੋਵੇਗਾ। ਇਸ ਉੱਤੇ ਮਿਊਂਸਪਲ ਅਫੇਅਰਜ਼ ਐਂਡ ਹਾਊਸਿੰਗ ਮੰਤਰੀ ਸਟੀਵ ਕਲਾਰਕ ਨੇ ਆਖਿਆ ਕਿ ਉਹ ਚੋਣਵੀਆਂ ਮਿਊਂਸਪੈਲਿਟੀਜ਼ ਦਾ ਥਰਡ ਪਾਰਟੀ ਤੋਂ ਆਡਿਟ ਕਰਵਾਉਣਗੇ ਤੇ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰਨਗੇ ਕਿ ਸੱਚਮੁੱਚ ਹੀ ਇਸ ਕਾਨੂੰਨ ਕਾਰਨ ਕੋਈ ਦਿੱਕਤ ਆ ਰਹੀ ਹੈ।
ਇਸ ਦੌਰਾਨ ਫੋਰਡ ਨੇ ਆਖਿਆ ਕਿ ਮਿਸੀਸਾਗਾ ਕੋਲ ਪਹਿਲਾਂ ਹੀ ਵਿਕਾਸ ਲਈ ਕਈ ਮਿਲੀਅਨ ਡਾਲਰ ਰਾਖਵੇਂ ਪਏ ਹਨ।ਉਨ੍ਹਾਂ ਆਖਿਆ ਕਿ ਖਾਹਮਖਾਹ ਦੀਆਂ ਸਿ਼ਕਾਇਤਾਂ ਛੱਡ ਕੇ ਕ੍ਰੌਂਬੀ ਤੇ ਹੋਰਨਾਂ ਮੇਅਰਜ਼ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।ਕ੍ਰੌਂਬੀ ਦੇ ਆਫਿਸ ਵੱਲੋਂ ਇਸ ਟਿੱਪਣੀ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਜਦਕਿ ਉਨ੍ਹਾਂ ਦੇ ਬੁਲਾਰੇ ਨੇ ਆਖਿਆ ਕਿ ਉਹ ਇਸ ਬਾਰੇ ਬਾਅਦ ਵਿੱਚ ਪ੍ਰਤੀਕਿਰਿਆ ਦੇਵੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ