Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਗੁਜਰਾਤ ਵਿਚ ਭਾਜਪਾ ਦੀ ਇਤਿਹਾਸਕ ਜਿੱਤ ਤਾਂ ਹਿਮਾਚਲ ਵਿਚ ਕਾਂਗਰਸ ਦੇ ਹੱਥ ਆਈ ਸੱਤਾ

December 08, 2022 01:37 PM

ਨਵੀਂ ਦਿੱਲੀ, 8 ਦਸੰਬਰ (ਪੋਸਟ ਬਿਊਰੋ) - ਗੁਜਰਾਤ ਅਤੇ ਹਿਮਾਚਲ ਪ੍ਰਦੇਸ ਚੋਣਾਂ ਦੇ ਨਤੀਜੇ ਆ ਗਏ ਹਨ। ਗੁਜਰਾਤ ਵਿਚ ਜਿੱਥੇ ਬੀਜੇਪੀ ਨੂੰ ਬੰਪਰ ਜਿੱਤ ਮਿਲੀ ਹੈ ਉਥੇ ਹੀ ਹਿਮਾਚਲ ਪ੍ਰਦੇਸ ਵਿੱਚ ਕਾਂਗਰਸ ਨੇ ਭਾਜਪਾ ਤੋਂ ਸੱਤਾ ਖੋਹ ਲਈ।
ਗੁਜਰਾਤ ਵਿਚ ਭਾਜਪਾ ਨੂੰ 156 ਸੀਟਾਂ ਮਿਲੀਆਂ ਹਨ। ਦੂਜੇ ਪਾਸੇ ਕਾਂਗਰਸ ਨੂੰ ਸਿਰਫ 17 ਸੀਟਾਂ ’ਤੇ ਹੀ ਸੰਤੁਸਟ ਹੋਣਾ ਪਿਆ। ਗੁਜਰਾਤ ਵਿਚ 1960 ਤੋਂ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਪਰ ਹੁਣ ਤੱਕ ਦੇ ਚੋਣ ਇਤਿਹਾਸ ਵਿਚ ਕਾਂਗਰਸ ਦਾ ਪ੍ਰਦਰਸ਼ਨ ਕਦੇ ਵੀ ਇੰਨਾ ਮਾੜਾ ਨਹੀਂ ਰਿਹਾ। ‘ਆਪ’ ਨੂੰ ਗੁਜਰਾਤ ਵਿਚ ਪੰਜ ਸੀਟਾਂ ਮਿਲੀਆਂ ਹਨ ਅਤੇ ਸਮਾਜਵਾਦੀ ਪਾਰਟੀ ਨੇ ਵੀ ਇਕ ਸੀਟ ਜਿੱਤੀ ਹੈ। ਇਸ ਨਾਲ ਤਿੰਨ ਸੀਟਾਂ ’ਤੇ ਆਜਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।
ਜਦਕਿ ਹਿਮਾਚਲ ਪ੍ਰਦੇਸ ਵਿਚ ਕਾਂਗਰਸ ਨੂੰ 40 ਸੀਟਾਂ ਮਿਲੀਆਂ ਹਨ। ਇਸ ਨਾਲ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ਦੀ ਪੁਸ਼ਟੀ ਹੋ ਗਈ ਹੈ। ਹਿਮਾਚਲ ਵਿਚ ਭਾਜਪਾ ਨੂੰ 25 ਸੀਟਾਂ ’ਤੇ ਸਬਰ ਕਰਨਾ ਪਿਆ। ਇਸ ਦੇ ਨਾਲ ਹੀ ਤਿੰਨ ਆਜਾਦ ਉਮੀਦਵਾਰ ਵੀ ਜਿੱਤੇ ਹਨ। ਆਮ ਆਦਮੀ ਪਾਰਟੀ ਨੂੰ ਇੱਥੇ ਇਕ ਵੀ ਸੀਟ ਨਹੀਂ ਮਿਲੀ।
ਜਿੱਤ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਇਸ ਨਿਰਣਾਇਕ ਜਿੱਤ ਲਈ ਹਿਮਾਚਲ ਪ੍ਰਦੇਸ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ। ਸਾਰੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਹਾਰਦਿਕ ਵਧਾਈ। ਤੁਹਾਡੀ ਮਿਹਨਤ ਅਤੇ ਲਗਨ ਇਸ ਜਿੱਤ ਲਈ ਸੁਭ ਕਾਮਨਾਵਾਂ ਦਾ ਹੱਕਦਾਰ ਹੈ। ਮੈਂ ਫਿਰ ਭਰੋਸਾ ਦਿਵਾਉਂਦਾ ਹਾਂ ਕਿ ਜਨਤਾ ਨਾਲ ਕੀਤਾ ਹਰ ਵਾਅਦਾ ਜਲਦੀ ਪੂਰਾ ਕੀਤਾ ਜਾਵੇਗਾ।
ਨਤੀਜਿਆਂ ਤੋਂ ਬਾਅਦ ਹਿਮਾਚਲ ਪ੍ਰਦੇਸ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਰਾਜਪਾਲ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਹੁਣ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ