Welcome to Canadian Punjabi Post
Follow us on

02

July 2025
 
ਪੰਜਾਬ

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਮਨਦੀਪ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

December 08, 2022 03:56 PM

-ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਦਾ ਬੀਮਾ ਦੇਣ ਦਾ ਐਲਾਨ


ਚੰਡੀਗੜ੍ਹ, 8 ਦਸੰਬਰ (ਪੋਸਟ ਬਿਊਰੋ): ਡਿਊਟੀ ਦੌਰਾਨ ਵੀਰਵਾਰ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਸਿਪਾਹੀ ਮਨਦੀਪ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੀ ਸ਼ਹਾਦਤ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿਪਾਹੀ ਮਨਦੀਪ ਸਿੰਘ ਨੇ ਨਕੋਦਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਵਿੱਚੋਂ ਇਕ ਕਰੋੜ ਰੁਪਏ ਰਾਜ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ ਕਰੋੜ ਰੁਪਏ ਬੀਮੇ ਦੀ ਅਦਾਇਗੀ ਵਜੋਂ ਐਚ.ਡੀ.ਐਫ.ਸੀ. ਬੈਂਕ ਵੱਲੋਂ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਬਲੀਦਾਨ ਦੇਣ ਵਾਲੇ ਧਰਤੀ ਮਾਂ ਦੇ ਇਸ ਸਪੂਤ ਦੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ਲਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਵੱਲੋਂ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰਾਜ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ