Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਪੰਜਾਬ

ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਵਿੱਚ ਸਿੱਖਿਆ ਸੱਭਿਆਚਾਰ ਵਿਕਸਿਤ ਕਰਨ ਦੇ ਹੁਕਮ

December 08, 2022 03:57 PM

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੂਰਨ ਜ਼ਿੰਮੇਵਾਰੀ ਨਾਲ ਕੰਮ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ, 8 ਦਸੰਬਰ (ਪੋਸਟ ਬਿਊਰੋ): ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਸ਼ਨ ਸੌ ਫ਼ੀਸਦੀ ਗਿਵ ਯੂਅਰ ਬੈਸਟ ਸਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਦੀ ਪਲੇਠੀ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ।
ਉਨ੍ਹਾਂ ਕਿਹਾ ਕਿ ਮਿਸ਼ਨ 100 ਫੀਸਦੀ ਦੇ ਉਦੇਸ਼ ਅਤੇ ਇਸ ਨੂੰ ਸਕੂਲਾਂ ਵਿੱਚ ਪ੍ਰਭਾਵੀ ਢੰਗ ਨਾਲ ਚਲਾਏ ਜਾਣ ਲਈ ਹਰੇਕ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਮੈਨਟਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਵਧੀਆ ਤਿਆਰੀ ਕਰਕੇ ਹੀ ਵਿਦਿਆਰਥੀ ਸਾਲਾਨਾ ਇਮਤਿਹਾਨਾਂ ਵਿੱਚ ਸਫ਼ਲ ਹੋਣ ਦੇ ਨਾਲ ਚੰਗੇ ਅੰਕ ਹਾਸਲ ਕਰ ਸਕਣਗੇ।
ਉਨ੍ਹਾਂ ਕਿਹਾ ਸਿੱਖਿਆ ਵਿਭਾਗ ਵਿੱਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਕੰਮ ਕਰਦੇ ਸਾਰੇ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦੇਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਮਿਸ਼ਨ 100% ਲਈ ਮਾਈਕਰੋ ਯੋਜਨਾਬੰਦੀ ਕੀਤੀ ਜਾ ਰਹੀ ਹੈ ਜਿਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਹਰੇਕ ਸਿੱਖਿਆ ਅਧਿਕਾਰੀ, ਸਕੂਲ ਮੂਖੀ, ਅਧਿਆਪਕ ਅਤੇ ਸਿੱਖਿਆ ਪ੍ਰਣਾਲੀ ਦਾ ਹਰ ਕਰਮਚਾਰੀ ਅਤੇ ਸਹਿਯੋਗੀ ਪ੍ਰਣ ਕਰੇ ਕਿ ਉਹ ਆਪਣਾ 100 ਫੀਸਦੀ ਯੋਗਦਾਨ ਪਾਏਗਾ।
ਇਸ ਮੌਕੇ ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਵੀ ਮਿਸ਼ਨ 100% ਸੰਬੰਧੀ ਸਵੈ ਇੱਛਾ ਨਾਲ ਸਹੁੰ ਚੁਕਾਈ।
ਸ੍ਰੀ ਬੈਂਸ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਲਈ ਮੁਖੀ ਦੇ ਤੌਰ ‘ਤੇ ਕੰਮ ਕਰ ਰਹੇ ਹਨ ਇਸ ਲਈ ਉਹ ਹੀ ਆਪਣੇ ਜ਼ਿਲ੍ਹੇ ਦੇ ਸਮੁੱਚੇ ਨਤੀਜਿਆਂ ਦੇ ਲਈ ਜ਼ਿੰਮੇਵਾਰ ਹੋਣਗੇ।
ਇਸ ਮੌਕੇ ਯੋਗਰਾਜ ਸਿੰਘ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ,ਤੇਜਦੀਪ ਸਿੰਘ ਸੈਣੀ ਡੀਪੀਆਈ ਸੈਕੰਡਰੀ ਸਿੱਖਿਆ, ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐਸਸੀਈਆਰਟੀ ਪੰਜਾਬ, ਕਿਰਨਜੀਤ ਸਿੰਘ ਟਿਵਾਣਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਸਹਾਇਕ ਡਾਇਰੈਕਟਰ ਟਰੇਨਿੰਗਾਂ, ਬਲਵਿੰਦਰ ਸਿੰਘ ਸੈਣੀ ਸਹਾਇਕ ਪ੍ਰੋਜੈਕਟ ਡਾਇਰੈਕਟਰ, ਡਾ. ਸ਼ੰਕਰ ਚੌਧਰੀ ਸਹਾਇਕ ਡਾਇਰੈਕਟਰ ਟਰੇਨਿੰਗਾਂ ਨੇ ਵੀ ਸੰਬੋਧਨ ਕੀਤਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ