Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੋਲਟਰੀ ਪਾਲਕਾਂ ਅਤੇ ਹੋਰਨਾਂ ਭਾਈਵਾਲਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

December 08, 2022 03:58 PM

ਪਸ਼ੂ ਪਾਲਣ ਮੰਤਰੀ ਵੱਲੋਂ ਇੰਡੀਪੈਂਡੈਂਟ ਪੋਲਟਰੀ ਫ਼ਾਰਮ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ


ਚੰਡੀਗੜ੍ਹ, 8 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਪੋਲਟਰੀ/ਬਰਾਇਲਰ ਫ਼ਾਰਮਰਾਂ ਅਤੇ ਹੋਰਨਾਂ ਭਾਈਵਾਲਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਇਨ੍ਹਾਂ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇੰਡੀਪੈਂਡੈਂਟ ਪੋਲਟਰੀ ਫ਼ਾਰਮ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ ਹਾਜ਼ਰ ਹੋਏ।
ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪਸ਼ੂ ਪਾਲਣ ਮੰਤਰੀ ਨੂੰ ਦੱਸਿਆ ਕਿ ਕੰਟਰੈਕਟ ਕੰਪਨੀਆਂ ਪੋਲਟਰੀ ਉਤਪਾਦਾਂ ਸਬੰਧੀ ਕੀਤੇ ਸਮਝੌਤਿਆਂ 'ਤੇ ਖਰਾ ਨਹੀਂ ਉਤਰਦੀਆਂ ਜਿਸ ਕਾਰਨ ਪੋਲਟਰੀ ਕਿੱਤੇ ਵਿੱਚ ਨੁਕਸਾਨ ਝੱਲਣਾ ਪੈਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਕੰਟਰੈਕਟ ਕੰਪਨੀਆਂ ਹੱਥੋਂ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਪਹਿਲੂ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੂੰ ਇਸ ਮਾਮਲੇ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ।
ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਕਿਸੇ ਨਤੀਜੇ 'ਤੇ ਪਹੁੰਚਣ ਤੋਂ ਪਹਿਲਾਂ ਕੰਟਰੈਕਟ ਬਰਾਇਲਰ ਫ਼ਾਰਮਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਹੋਰਨਾਂ ਭਾਈਵਾਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਾਰੇ ਭਾਈਵਾਲਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ