Welcome to Canadian Punjabi Post
Follow us on

01

July 2025
 
ਪੰਜਾਬ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ: ਐੱਸ.ਵਾਈ.ਐੱਲ. ਗਾਣਾ ਪਹਿਲਾਂ ਰਿਲੀਜ਼ ਕਰ ਦਿੰਦੇ ਤਾਂ ਸ਼ਾਇਦ ਸਿੱਧੂ ਬਚ ਜਾਂਦਾ

December 08, 2022 03:59 PM

ਮਾਨਸਾ, 8 ਦਸੰਬਰ (ਪੋਸਟ ਬਿਊਰੋ): ਅੱਜ ਮਾਨਸਾ ਵਿਖੇ ਹੋਈ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿ਼ਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ ਅਤੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਜਿਸ ਰਸਤੇ ‘ਤੇ ਤੋਰ ਕੇ ਗਿਆ ਹੈ, ਉਹ ਉਸ ਰਸਤੇ ‘ਤੇ ਚੱਲਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਵੀ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਲੱਗ ਪਿਆ ਸੀ, ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਬਹੁਤਾ ਰਾਜਨੀਤਿਕ ਨਹੀਂ, ਪਰ ਸਿੱਧੂ ਇੱਕ ਪੜ੍ਹਿਆ ਲਿਖਿਆ ਸੀ ਤੇ ਸਾਰੀਆਂ ਚੀਜਾਂ ਨੂੰ ਨੇੜੇ ਤੋਂ ਸਮਝਦਾ ਸੀ। ਸਿੱਧੂ ਨੂੰ ਸੱਥ ਵਿੱਚ ਬੈਠਣਾ ਕਾਫੀ ਪਸੰਦ ਸੀ . ਉਹਨਾਂ ਨੇ ਦੱਸਿਆ ਕਿ ਜਦੋਂ ਸਿੱਧੂ ਨੇ ਐਸਵਾਈਐਲ ਗਾਣਾ ਉਸਨੂੰ ਸੁਣਾਇਆ ਤਾਂ ਉਸਨੇ ਪੁੱਤਰ ਨੂੰ ਕਿਹਾ ਕਿ ਇੱਕ ਮਹੀਨਾ ਵਿਆਹ ਤੱਕ ਰੁਕ ਜਾਵੇ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਗਾਣਾ ਰਿਲੀਜ਼ ਹੋਣ ਤੋਂ ਬਾਅਦ ਜੇਲ੍ਹ ਜਾਣਾ ਪੈਣਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੁਣ ਪਛਤਾਵਾ ਹੈ ਜੇਕਰ ਉਹ ਗਾਣਾ ਪਹਿਲਾਂ ਰਿਲੀਜ਼ ਕਰ ਦਿੰਦੇ ਤਾਂ ਸ਼ਾਇਦ ਸਿੱਧੂ ਨੂੰ ਜੇਲ੍ਹ ਜਾਣਾ ਪੈਂਦਾ ਅਤੇ ਪਰਚਾ ਹੋ ਜਾਂਦਾ ਸ਼ਾਇਦ ਸਿੱਧੂ ਬਚ ਜਾਂਦਾ, ਸਿੱਧੂ ਅੱਜ ਸਾਡੇ ਵਿੱਚ ਹੁੰਦਾ, ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਕੋਈ ਵੀ ਪੈਸਾ ਜਾਂ ਸੋਹਰਤ ਨਹੀਂ ਚਾਹੀਦੀ, ਕਿਉਂਕਿ ਉਨ੍ਹਾਂ ਦੇ ਪੁੱਤਰ ਨੇ ਬਹੁਤ ਕੁਝ ਕਮਾ ਕੇ ਦਿੱਤਾ ਹੈ । ਉਹ ਆਪਣੀ ਬਾਕੀ ਰਹਿੰਦੀ ਜ਼ਿੰਦਗੀ ਸਮਾਜ ਸੇਵਾ ਵਿੱਚ ਲਗਾਉਣਗੇ, ਉਥੇ ਹੀ ਉਨ੍ਹਾਂ ਨੇ ਕਿਹਾ ਕਿ ਨੰਬਰਦਾਰਾ ਦੀਆਂ ਬਹੁਤ ਜੁੰਮੇਵਾਰੀਆਂ ਹੁੰਦੀਆਂ ਹਨ ਤੇ ਯੂਨੀਅਨ ਨੂੰ ਜਦੋਂ ਵੀ ਉਨ੍ਹਾਂ ਦੀ ਲੋੜ ਹੋਵੇਗੀ ਤਾਂ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜਗੇ ਖੜ੍ਹਨਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ