Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਨਸਲਵਾਦ ਨੂੰ ਰੋਕਣ ਦੇ ਟਰੂਡੋ ਦੇ ਵਾਅਦੇ ਨੂੰ ਅਜੇ ਬੂਰ ਨਹੀਂ ਪਿਆ :ਗ੍ਰੈੱਗ ਫਰਗਸ

February 04, 2019 08:12 AM

ਓਟਵਾ, 3 ਫਰਵਰੀ (ਪੋਸਟ ਬਿਊਰੋ) : ਪਾਰਲੀਆਮੈਂਟ ਦੇ ਸਿਆਹ ਕਾਕਸ ਦੇ ਮੁਖੀ ਦਾ ਕਹਿਣਾ ਹੈ ਕਿ ਸਿਆਹ ਨਸਲ ਦੇ ਕੈਨੇਡੀਅਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਲਝਾਉਣ ਲਈ ਫੈਡਰਲ ਸਰਕਾਰ ਵੱਲੋਂ ਕੋਸਿ਼ਸ਼ਾਂ ਤੇਜ਼ ਕਰਨ ਦਾ ਜਿਹੜਾ ਵਾਅਦਾ ਕੀਤਾ ਗਿਆ ਸੀ ਉਸ ਨੂੰ ਅਜੇ ਬੂਰ ਨਹੀਂ ਪਿਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸਰਕਾਰ ਦੀ ਧੀਮੀ ਰਫਤਾਰ ਦੀ ਵੀ ਸਿ਼ਕਾਇਤ ਕੀਤੀ।
ਇੱਕ ਸਾਲ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਮਿਲੀਅਨ ਤੋਂ ਵੀ ਵੱਧ ਸਿਆਹ ਕੈਨੇਡੀਅਨਾਂ ਨੂੰ ਬਰਾਬਰ ਮੌਕੇ ਤੇ ਉਨ੍ਹਾਂ ਨਾਲ ਇੱਕੋ ਜਿਹੇ ਵਿਵਹਾਰ ਦਾ ਵਾਅਦਾ ਕੀਤਾ ਸੀ। ਉਨ੍ਹਾਂ ਆਖਿਆ ਸੀ ਕਿ ਸਿਆਹ ਨਸਲ ਦੇ ਕੈਨੇਡੀਅਨਾਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਇਸ ਵਿੱਚ ਸਿਆਹ ਲੋਕਾਂ ਨਾਲ ਹੋਣ ਵਾਲਾ ਨਸਲਵਾਦ ਵੀ ਸ਼ਾਮਲ ਹੈ।
ਕਰੌਸ ਪਾਰਟੀ ਕਾਕਸ ਦੇ ਚੇਅਰਮੈਨ ਗ੍ਰੈੱਗ ਫਰਗਸ, ਜੋ ਕਿ ਕਿਊਬਿਕ ਤੋਂ ਲਿਬਰਲ ਐਮਪੀ ਵੀ ਹਨ, ਨੇ ਐਤਵਾਰ ਨੂੰ ਆਖਿਆ ਕਿ ਉਨ੍ਹਾਂ ਨੂੰ ਲੱਗਿਆ ਸੀ ਕਿ ਟਰੂਡੋ ਦੇ ਇਸ ਵਾਅਦੇ ਨਾਲ ਫੈਡਰਲ ਸਰਕਾਰ ਦੇ ਸਿਆਹ ਕਮਿਊਨਿਟੀਜ਼ ਨਾਲ ਵਿਵਹਾਰ ਵਿੱਚ ਤਬਦੀਲੀ ਆਵੇਗੀ। ਪਰ ਅਜਿਹਾ ਕੁੱਝ ਨਹੀਂ ਹੋਇਆ ਸਗੋਂ ਬਿਊਰੋਕਰੈਸੀ ਦੇ ਕੰਨ ਤੇ ਤਾਂ ਕੋਈ ਜੂੰ ਵੀ ਨਹੀਂ ਰੇਂਗੀ ਲੱਗਦੀ। ਉਨ੍ਹਾਂ ਆਖਿਆ ਕਿ ਹੁਣ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਉਹ ਕਿੰਨੀ ਵੱਡੀ ਗਲਤਫਹਿਮੀ ਵਿੱਚ ਸਨ। ਇਹ ਗੱਲ ਗ੍ਰੈੱਗ ਨੇ ਸ਼ਨਿੱਚਰਵਾਰ ਨੂੰ ਸ਼ੁਰੂ ਹੋਈ ਚਾਰ ਰੋਜ਼ਾ ਨੈਸ਼ਨਲ ਬਲੈਕ ਕੈਨੇਡੀਅਨਜ਼ ਸਿਖਰ ਵਾਰਤਾ ਵਿੱਚ ਆਖੀ।
ਜਿ਼ਕਰਯੋਗ ਹੈ ਕਿ ਲਿਬਰਲਾਂ ਨੇ ਸਿਆਹ ਕਮਿਊਨਿਟੀਜ਼ ਲਈ ਮਾਨਸਿਕ ਸਿਹਤ ਤੇ ਯੂਥ ਪ੍ਰੋਗਰਾਮ ਵਾਸਤੇ ਪੰਜ ਸਾਲਾਂ ਵਿੱਚ 19 ਮਿਲੀਅਨ ਡਾਲਰ ਖਰਚਣ ਦਾ ਵਾਅਦਾ ਕੀਤਾ ਸੀ ਤੇ ਇਸ ਤੋਂ ਇਲਾਵਾ 23 ਮਿਲੀਅਨ ਡਾਲਰ ਨਸਲਵਾਦ ਵਿਰੋਧੀ ਰਣਨੀਤੀ ਖਿਲਾਫ ਖਰਚਣ ਦਾ ਕਰਾਰ ਕੀਤਾ ਸੀ। ਪਰ ਅਜੇ ਤੱਕ ਅਜਿਹਾ ਕੁੱਝ ਨਹੀਂ ਹੋਇਆ। ਸੋਮਵਾਰ ਨੂੰ ਸਿਆਹ ਕਾਕਸ ਵੱਲੋਂ ਲਾਬੀ ਡੇਅ ਰੱਖਿਆ ਗਿਆ ਹੈ ਜਿੱਥੇ ਇਸ ਸਿਖਰ ਵਾਰਤਾ ਵਿੱਚ ਹਿੱਸਾ ਲੈਣ ਆਏ ਦਰਜਨਾਂ ਨੁਮਾਇੰਦੇ ਕੈਬਨਿਟ ਮੰਤਰੀਆਂ ਤੇ ਐਮਪੀਜ਼ ਨਾਲ ਮੁਲਾਕਾਤ ਕਰਨਗੇ ਤੇ ਆਪਣਾ ਪੱਖ ਰੱਖਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ