Welcome to Canadian Punjabi Post
Follow us on

13

July 2025
ਬ੍ਰੈਕਿੰਗ ਖ਼ਬਰਾਂ :
ਰਾਸ਼ਟਰਪਤੀ ਨੇ ਚਾਰ ਉੱਘੀਆਂ ਸ਼ਖਸੀਅਤਾਂ ਨੂੰ ਰਾਜ ਸਭਾ ਲਈ ਕੀਤਾ ਨਾਮਜ਼ਦਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ
 
ਅੰਤਰਰਾਸ਼ਟਰੀ

ਘਰ ਉੱਤੇ ਜਹਾਜ਼ ਡਿੱਗਣ ਕਾਰਨ ਪੰਜ ਮੌਤਾਂ

February 06, 2019 08:48 AM

ਯੋਰਬਾ ਲਿੰਡਾ, 5 ਫਰਵਰੀ (ਪੋਸਟ ਬਿਊਰੋ)- ਇਕ ਜਹਾਜ਼ ਦੇ ਇਕ ਘਰ ਨਾਲ ਵੱਜਣ ਕਾਰਨ ਪੰਜ ਜਣਿਆਂ ਦੀ ਮੌਤ ਹੋ ਗਈ ਹੈ, ਜਦ ਕਿ ਦੋ ਹੋਰ ਜਣੇ ਜ਼ਖਮੀ ਹੋ ਗਏ ਹਨ।
ਆਰੇਂਜ ਕਾਊਂਟੀ ਸ਼ੈਰਿਫ ਦੇ ਲੈਫਟੀਨੈਂਟ ਕੋਰੀ ਮਾਰਟਿਨੋ ਨੇ ਦੱਸਿਆ ਕਿ ਦੋ ਇੰਜਣਾਂ ਵਾਲੇ ਜਹਾਜ਼ ਦੇ ਪਾਇਲਟ ਅਤੇ ਯੋਰਬਾ ਲਿੰਡਾ ਵਿਚਲੇ ਘਰ ਵਿੱਚ ਮੌਜੂਦ ਚਾਰ ਜਣਿਆਂ ਦੀ ਇਸ ਘਟਨਾ ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਮਰਦ ਅਤੇ ਦੋ ਔਰਤਾਂ ਹਨ, ਜਿਨ੍ਹਾਂ ਦੀ ਪਛਾਣ ਬਾਰੇ ਹੋਰ ਜਾਣਕਾਰੀ ਨਹੀਂ ਮਿਲ ਸਕੀ।
ਫੈਡਰਲ ਏਵੀਏਸ਼ਨ ਐਡਮਿਨਸਟ੍ਰੇਸ਼ਨ ਦੇ ਬੁਲਾਰੇ ਐਲਨ ਕੈਨੀਟਜ਼ਰ ਨੇ ਦੱਸਿਆ ਕਿ ਸੈਸਨਾ 414ਏ ਜਹਾਜ਼ ਨੇ ਫੁਲਰਟਨ ਮਿਉਂਸਿਪਲ ਏਅਰਪੋਰਟ ਤੋਂ ਉਡਾਣ ਭਰੀ ਸੀ। ਘਟਨਾ ਦੀ ਜਾਂਚ ਕਰ ਰਹੇ ਅਧਿਕਾਰੀ ਇਲੀਅਟ ਸਿੰਪਸਨ ਨੇ ਦੱਸਿਆ ਕਿ ਜਹਾਜ਼ ਦੇ ਮੁੱਖ ਕੈਬਿਨ ਤੇ ਇਕ ਇੰਜਣ ਦੀ ਟੱਕਰ ਵੱਜਣ ਕਾਰਨ ਦੋ ਮੰਜ਼ਿਲਾਂ ਘਰ ਵਿੱਚ ਅੱਗ ਲੱਗ ਗਈ ਸੀ, ਜਿਸ ਤੋਂ ਘਬਰਾ ਕੇ ਲੋਕ ਸੜਕਾਂ ਉਤੇ ਆ ਗਏ, ਜਦ ਕਿ ਦੂਜਾ ਇੰਜਣ ਗਲੀ ਵਿੱਚ ਡਿੱਗ ਗਿਆ। ਪੁਲਸ ਮੁਤਾਬਕ ਅੱਗ ਬੁਝਾਉਣ ਵਾਲੇ ਇਕ ਮੁਲਾਜ਼ਮ ਦੇ ਜ਼ਖਮੀ ਹੋਣ ਕਾਰਨ ਇਲਾਜ ਲਈ ਲਿਜਾਇਆ ਗਿਆ।
ਹਾਦਸਾ ਗ੍ਰਸਤ ਜਹਾਜ਼ ਦਾ ਮਲਬਾ ਇਕ ਹੋਰ ਘਰ ਦੇ ਪਿਛਲੇ ਪਾਸੇ ਮਿਲਿਆ ਹੈ। ਘਰ ਵਿੱਚ ਲੱਗੀ ਅੱਗ ਨੇ ਨੇੜੇ ਖੜੀ ਇਕ ਐਸ ਯੂ ਵੀ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਦਾ ਮਲਬਾ ਚਾਰ ਬਲਾਕਾਂ ਵਿੱਚ ਫੈਲਿਆ ਹੈ। ਇਸ ਦੌਰਾਨ ਆਏ ਤੂਫਾਨ ਕਾਰਨ ਪਏ ਮੀਂਹ ਨੇ ਅੱਗ ਬੁਝਾਉਣ 'ਚ ਮਦਦ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇ ਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓ ਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂ ਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ