Welcome to Canadian Punjabi Post
Follow us on

31

January 2023
ਬ੍ਰੈਕਿੰਗ ਖ਼ਬਰਾਂ :
ਚੀਨ ਖਿਲਾਫ AUKUS ਸਮਝੌਤੇ 'ਚ ਭਾਰਤ ਨੂੰ ਸ਼ਾਮਲ ਕਰਨਾ ਚਾਹੁੰਦਾ ਹੈ ਬ੍ਰਿਟੇਨਯੂਕਰੇਨ-ਰੂਸ ਤੋਂ ਬਾਅਦ ਹੁਣ ਏਸ਼ੀਆ 'ਚ ਹੋ ਸਕਦੀ ਹੈ ਤਾਈਵਾਨ-ਚੀਨ ਜੰਗ!ਪੇਸ਼ਾਵਰ ਮਸਜਿਦ ਆਤਮਘਾਤੀ ਹਮਲੇ ਵਿਚ ਮੌਤਾਂ ਦੀ ਗਿਣਤੀ 95 ਹੋਈਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼: ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰਮੀਤ ਹੇਅਰ ਨੇ ਕਿਹਾ: ਸੂਬੇ ਵਿਚ ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਸ਼ੁਰੂ ਹੋਣਗੀਆਂਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਬੈਂਸਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ: ਬਜਟ ਸੈਸ਼ਨ ਦੌਰਾਨ ਪੰਜਾਬ ਨਾਲ ਸੰਬੰਧਿਤ ਸਾਰੇ ਮੁੱਦੇ ਸਦਨ ਵਿਚ ਚੁੱਕੇ ਜਾਣਗੇਪਾਕਿਸਤਾਨ ਦੀ ਮਾਸਜਿਦ ਵਿਚ ਹੋਇਆ ਫਿਦਾਈਨ ਹਮਲਾ, 61 ਦੀ ਮੌਤ
 
ਟੋਰਾਂਟੋ/ਜੀਟੀਏ

10-15 ਟੀਨੇਜ ਲੜਕਿਆਂ ਨੇ 2 ਟੀਟੀਸੀ ਮੁਲਾਜ਼ਮਾਂ ਉੱਤੇ ਕੀਤਾ ਹਮਲਾ

January 23, 2023 10:38 PM

ਸਕਾਰਬਰੋ, 23 ਜਨਵਰੀ (ਪੋਸਟ ਬਿਊਰੋ) : ਸਕਾਰਬਰੋ ਵਿੱਚ ਕੈਨੇਡੀ ਸਟੇਸ਼ਨ ਨੇੜੇ ਇੱਕ ਬੱਸ ਵਿੱਚ ਦੋ ਵਰਦੀਧਾਰੀ ਟੀਟੀਸੀ ਮੁਲਾਜ਼ਮਾਂ ਉੱਤੇ ਹਮਲਾ ਕਰਨ ਵਾਲੇ ਘੱਟੋ ਘੱਟ 15 ਟੀਨੇਜ ਲੜਕਿਆਂ ਦੀ ਟੋਰਾਂਟੋ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਕੈਨੇਡੀ ਰੋਡ ਤੇ ਮੈਰੀਅਨ ਰੋਡ ਏਰੀਆ ਵਿੱਚ ਦੁਪਹਿਰੇ 3:30 ਵਜੇ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਇਸ ਹਮਲੇ ਦੀਆਂ ਖਬਰਾਂ ਮਿਲੀਆਂ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 10 ਤੋਂ 15 ਟੀਨੇਜ ਲੜਕਿਆਂ ਨੇ ਟੀਟੀਸੀ ਬੱਸ ਉੱਤੇ ਸਵਾਰ ਦੋ ਮੁਲਾਜ਼ਮਾਂ ਉੱਤੇ ਹਮਲਾ ਕੀਤਾ ਤੇ ਉੱਥੋਂ ਫਰਾਰ ਹੋ ਗਏ।ਪੁਲਿਸ ਨੇ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਬਹੁਤੀਆਂ ਸੱਟਾਂ ਨਹੀਂ ਲੱਗੀਆਂ। ਟੀਨੇਜ ਲੜਕਿਆਂ ਦੀ ਸਹੀ ਉਮਰ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਟੀਟੀਸੀ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਜਾ ਰਹੀ ਇਸ ਮਾਮਲੇ ਦੀ ਜਾਂਚ ਵਿੱਚ ਆਰਗੇਨਾਈਜ਼ੇਸ਼ਨ ਪੂਰਾ ਸਹਿਯੋਗ ਦੇ ਰਹੀ ਹੈ। ਟਰਾਂਜਿ਼ਟ ਮੁਲਾਜ਼ਮਾਂ ਉੱਤੇ ਇਸ ਤਰ੍ਹਾਂ ਦੇ ਹਮਲੇ ਨੂੰ ਕ੍ਰਿਮੀਨਲ ਕੋਡ ਦੇ ਵਿਸ਼ੇਸ਼ ਪ੍ਰਬੰਧ ਤਹਿਤ ਰੱਖਿਆ ਜਾਂਦਾ ਹੈ।ਐਮਲਗਾਮੇਟਿਡ ਟਰਾਂਜਿ਼ਟ ਯੂਨੀਅਨ (ਏਟੀਯੂ) ਲੋਕਲ 113, ਜੋ ਕਿ ਲੱਗਭਗ 12000 ਟਰਾਂਜਿ਼ਟ ਵਰਕਰਾਂ ਦੀ ਨੁਮਾਇੰਦਗੀ ਕਰਦੀ ਹੈ, ਵੱਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਹਮਲਾ ਕਰਨ ਵਾਲਿਆਂ ਵਿੱਚ ਟੀਨੇਜਰ ਲੜਕੇ ਹੀ ਸ਼ਾਮਲ ਸਨ।

 

 

 
Have something to say? Post your comment