Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਅਦਾਲਤ ਵੱਲੋਂ ਜਿਨਸੀ ਹਮਲੇ ਦੇ ਦੋਸ਼ਾਂ ਤੋਂ ਮੁਕਤ ਕੀਤੇ ਜਾਣ ਤੋਂ ਬਾਅਦ ਫੌਜ ਨੇ ਵੀ ਫੋਰਟਿਨ ਨੂੰ ਦਿੱਤੀ ਕਲੀਨ ਚਿੱਟ

January 23, 2023 10:39 PM

ਓਟਵਾ, 23 ਜਨਵਰੀ (ਪੋਸਟ ਬਿਊਰੋ) : ਪਿਛਲੇ ਸਾਲ ਦੇ ਅੰਤ ਵਿੱਚ ਜਿਨਸੀ ਹਮਲੇ ਦੇ ਦੋਸ਼ਾਂ ਤੋਂ ਬਰੀ ਕਰ ਦਿੱਤੇ ਜਾਣ ਤੋਂ ਬਾਅਦ ਕੈਨੇਡੀਅਨ ਫੌਜ ਵੱਲੋਂ ਵੀ ਇਸ ਗੱਲ ਉੱਤੇ ਮੋਹਰ ਲਾ ਦਿੱਤੀ ਗਈ ਹੈ ਕਿ ਮੇਜਰ ਜਨਰਲ ਡੈਨੀ ਫੋਰਟਿਨ ਕਿਸੇ ਤਰ੍ਹਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸ਼ਾਮਲ ਨਹੀਂ ਸਨ।
ਕੈਨੇਡੀਅਨ ਆਰਮਡ ਫੋਰਸਿਜ਼ ਦੇ ਬੁਲਾਰੇ ਡੈਨੀਅਲ ਲੀ ਬੌਥੀਲੀਅਰ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਇਸ ਮਾਮਲੇ ਦੇ ਕੀਤੇ ਗਏ ਮੁਲਾਂਕਣ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਕੀ ਕਾਰਵਾਈ ਜਾਂ ਫਿਰ ਪ੍ਰਸ਼ਾਸਕੀ ਮੁਲਾਂਕਣ ਦੀ ਲੋੜ ਮਹਿਸੂਸ ਨਹੀਂ ਹੋ ਰਹੀ। ਉਨ੍ਹਾਂ ਆਖਿਆ ਕਿ ਫੋਰਟਿਨ ਨੂੰ ਉਨ੍ਹਾਂ ਦੇ ਰੈਂਕ ਤੇ ਤਜਰਬੇ ਦੇ ਹਿਸਾਬ ਨਾਲ ਢੁਕਵੀਂ ਡਿਊਟੀ ਦਿੱਤੀ ਜਾਵੇਗੀ ਪਰ ਅਜਿਹਾ ਕਦੋਂ ਹੋਵੇਗਾ ਇਸ ਬਾਰੇ ਉਨ੍ਹਾਂ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਆਖਿਆ ਕਿ ਉਹ ਇਹ ਮੰਨਦੇ ਹਨ ਕਿ ਇਹ ਇੱਕ ਲੰਮੀਂ ਤੇ ਮੁਸ਼ਕਲ ਪ੍ਰਕਿਰਿਆ ਸੀ ਤੇ ਇਸ ਮਾਮਲੇ ਨਾਲ ਜੁੜੇ ਸਾਰੇ ਲੋਕਾਂ ਉੱਤੇ ਇਸ ਨੇ ਡੂੰਘਾ ਅਸਰ ਪਾਇਆ।
ਜਿ਼ਕਰਯੋਗ ਹੈ ਕਿ ਕਿਊਬਿਕ ਦੇ ਸਿਵਲੀਅਨ ਜੱਜ ਨੇ ਪਿਛਲੇ ਮਹੀਨੇ ਸੁਣਾਏ ਇਸ ਮਾਮਲੇ ਦੇ ਫੈਸਲੇ ਵਿੱਚ ਆਖਿਆ ਸੀ ਕਿ ਕ੍ਰਾਊਨ ਪ੍ਰੌਸੀਕਿਊਟਰ 1988 ਵਿੱਚ ਮਿਲਟਰੀ ਕਾਲਜ ਦੀ ਵਿਦਿਆਰਥਣ ਉੱਤੇ ਫੋਰਟਿਨ ਵੱਲੋਂ ਕੀਤੇ ਗਏ ਜਿਨਸੀ ਹਮਲੇ ਨੂੰ ਸ਼ੱਕ ਤੋਂ ਅਗਾਂਹ ਸਾਬਿਤ ਕਰਨ ਵਿੱਚ ਨਾਕਾਮਯਾਬ ਰਹੇ। ਇੱਥੇ ਦੱਸਣਾ ਬਣਦਾ ਹੈ ਕਿ ਜਿਸ ਸਮੇਂ ਫੋਰਟਿਨ ਉੱਤੇ ਜਿਨਸੀ ਹਮਲੇ ਦੇ ਸਬੰਧ ਵਿੱਚ ਇਹ ਦੋਸ਼ ਲਾਏ ਗਏ ਸਨ ਤਾਂ ਉਹ ਸਰਕਾਰ ਦੀ ਕੋਵਿਡ-19 ਵੈਕਸੀਨ ਵੰਡ ਮੁਹਿੰਮ ਦੇ ਹੈੱਡ ਸਨ। ਇਸ ਮਾਮਲੇ ਦੀ ਜਾਂਚ ਦੇ ਚੱਲਦਿਆਂ ਮਈ 2021 ਵਿੱਚ ਫੋਰਟਿਨ ਨੂੰ ਉਨ੍ਹਾਂ ਦੀ ਇਸ ਭੂਮਿਕਾ ਤੋਂ ਹਟਾ ਦਿੱਤਾ ਗਿਆ ਸੀ।
ਇਸ ਤੋਂ ਬਾਅਦ ਫੋਰਟਿਨ ਵੱਲੋਂ ਫੈਡਰਲ ਅਦਾਲਤ ਦੀਆਂ ਵੱਖ ਵੱਖ ਪ੍ਰੋਸੀਡਿੰਗਜ਼ ਵਿੱਚ ਇਹ ਦਾਅਵਾ ਕੀਤਾ ਜਾਂਦਾ ਰਿਹਾ ਕਿ ਉਨ੍ਹਾਂ ਨੂੰ ਸਿਆਸੀ ਦਖਲਅੰਦਾਜ਼ੀ ਦੇ ਚੱਲਦਿਆਂ ਤੇ ਬਿਨਾਂ ਸਹੀ ਪ੍ਰਕਿਰਿਆ ਦੇ ਹਟਾਇਆ ਗਿਆ ਹੈ। ਪਰ ਸਰਕਾਰ ਵੱਲੋਂ ਫੋਰਟਿਨ ਦੇ ਇਨ੍ਹਾਂ ਦਾਅਵਿਆਂ ਨੂੰ ਮੂਲੋਂ ਨਕਾਰ ਦਿੱਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ