Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਪ੍ਰੋਵਿੰਸਾਂ ਨਾਲ ਸਮਝੌਤਾ ਕਰਕੇ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨਾ ਲਿਬਰਲ ਸਰਕਾਰ ਦੀ ਮੁੱਖ ਤਰਜੀਹ : ਲੀਬਲਾਂਕ

January 23, 2023 10:41 PM

ਓਟਵਾ, 23 ਜਨਵਰੀ (ਪੋਸਟ ਬਿਊਰੋ) : ਇੰਟਰਗਵਰਮੈਂਟਲ ਅਫੇਅਰਜ਼ ਮੰਤਰੀ ਡੌਮੀਨਿਕ ਲੀਬਲਾਂਕ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ 2023 ਦੇ ਫੈਡਰਲ ਬਜਟ ਨੂੰ ਪੇਸ਼ ਕਰਨ ਤੋਂ ਪਹਿਲਾਂ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਲਾਂਗ ਟਰਮ ਫੰਡਿੰਗ ਸਬੰਧੀ ਸਮਝੌਤਿਆਂ ਉੱਤੇ ਸਹੀ ਪਾ ਲੈਣਾ ਚਾਹੁੰਦੀ ਹੈ।
ਲੀਬਲਾਂਕ ਨੇ ਆਖਿਆ ਕਿ ਪ੍ਰੋਵਿੰਸਾਂ ਨਾਲ ਸਮਝੌਤਾ ਕਰਕੇ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨਾ ਲਿਬਰਲ ਸਰਕਾਰ ਦੀ ਮੁੱਖ ਤਰਜੀਹ ਹੈ। ਲੀਬਲਾਂਕ ਵੱਲੋਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਗਈ ਕਿ ਫੈਡਰਲ ਸਰਕਾਰ ਪ੍ਰੋਵਿੰਸਾਂ ਨੂੰ ਦਿੱਤੇ ਜਾਣ ਵਾਲੇ ਫੰਡਾਂ, ਜਿਨ੍ਹਾਂ ਨੂੰ ਕੈਨੇਡਾ ਹੈਲਥ ਟਰਾਂਸਫਰ (ਸੀਐਚਟੀ), ਵਿੱਚ ਵਾਧਾ ਕਰਨ ਦੇ ਨਾਲ ਨਾਲ ਆਉਣ ਵਾਲੇ ਦਸਾਂ ਸਾਲਾਂ ਵਿੱਚ ਮੁੱਖ ਤਰਜੀਹ ਵਾਲੇ ਖੇਤਰਾਂ ਵਿੱਚ ਫੈਡਰਲ ਪੈਸਾ ਲਾਉਣ ਬਾਰੇ ਸਮਝੌਤੇ ਉੱਤੇ ਦਸਤਖ਼ਤ ਕਰਨ ਦੀ ਵੀ ਚਾਹਵਾਨ ਹੈ। ਹੈਮਿਲਟਨ, ਓਨਟਾਰੀਓ ਵਿੱਚ ਚੱਲ ਰਹੀ ਲਿਬਰਲ ਕੈਬਨਿਟ ਰਟਰੀਟ ਦੌਰਾਨ ਇੱਕ ਇੰਟਰਵਿਊ ਵਿੱਚ ਲੀਬਲਾਂਕ ਨੇ ਆਖਿਆ ਕਿ ਆਉਣ ਵਾਲੇ ਦੋ ਹਫਤਿਆਂ ਵਿੱਚ ਕਿਸੇ ਤਰ੍ਹਾਂ ਦਾ ਸਮਝੌਤਾ ਹੋਣ ਦੀ ਉਨ੍ਹਾਂ ਨੂੰ ਉਮੀਦ ਨਹੀਂ ਹੈ ਪਰ ਫੈਡਰਲ ਬਜਟ ਤੋਂ ਪਹਿਲਾਂ ਪਹਿਲਾਂ ਕੈਨੇਡੀਅਨਜ਼ ਨੂੰ ਫਾਇਦਾ ਪਹੁੰਚਾਉਣ ਵਾਲੇ ਕਿਸੇ ਸਮਝੌਤੇ ਉੱਤੇ ਪਹੁੰਚਣ ਦੀ ਉਨ੍ਹਾਂ ਨੂੰ ਪੂਰੀ ਆਸ ਹੈ।
ਉਨ੍ਹਾਂ ਆਖਿਆ ਕਿ ਆਉਣ ਵਾਲੇ ਹਫਤਿਆਂ ਵਿੱਚ ਪ੍ਰੋਵਿੰਸਾਂ ਨਾਲ ਇਸ ਮੁੱਦੇ ਉੱਤੇ ਹੋਰ ਤਫਸੀਲ ਨਾਲ ਗੱਲਬਾਤ ਹੋਣ ਦੀ ਸੰਭਾਵਨਾ ਵੀ ਹੈ। ਲੀਬਲਾਂਕ ਨੇ ਆਖਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਜੇ ਪ੍ਰੀਮੀਅਰਜ਼ ਇਹ ਸੋਚ ਰਹੇ ਹਨ ਕਿ ਕੁੱਝ ਅਹਿਮ ਹੈਲਥ ਕੇਅਰ ਚੁਣੌਤੀਆਂ ਨਾਲ ਨਜਿੱਠਣ ਲਈ ਪੰਜ ਸਾਲਾ ਸਮਝੌਤਾ ਕਾਫੀ ਨਹੀਂ ਹੈ ਤਾਂ ਉਹ ਠੀਕ ਸੋਚ ਰਹੇ ਹਨ। ਇਸ ਦਾ ਵੱਡਾ ਕਾਰਨ ਲੀਬਲਾਂਕ ਨੇ ਕੈਨੇਡਾ ਦੀ ਵੱਧ ਰਹੀ ਆਬਾਦੀ ਤੇ ਉਮਰਦਰਾਜ਼ ਹੋ ਰਹੀ ਆਬਾਦੀ ਦੱਸਿਆ।
ਉਨ੍ਹਾਂ ਆਖਿਆ ਕਿ ਇਸ ਸਮੇਂ ਫੈਮਿਲੀ ਹੈਲਥ ਟੀਮਾਂ ਤੱਕ ਪਹੁੰਚ ਯਕੀਨੀ ਬਣਾਉਣਾ, ਸਰਜੀਕਲ ਬੈਕਲਾਗ ਨੂੰ ਘਟਾਉਣਾ ਤੇ ਸਟਾਫਿੰਗ ਵਿੱਚ ਸੁਧਾਰ ਲਿਆਉਣਾ ਅਜਿਹੀਆਂ ਮੁੱਖ ਗੱਲਾਂ ਹਨ ਜਿਨ੍ਹਾਂ ਵੱਲ ਫੈਡਰਲ ਸਰਕਾਰ ਧਿਆਨ ਦੇ ਰਹੀ ਹੈ। ਉਨ੍ਹਾਂ ਆਖਿਆ ਕਿ ਫੈਡਰਲ ਲਿਬਰਲ ਕੈਬਨਿਟ ਰਟਰੀਟ ਵਿੱਚ ਵੀ ਚਰਚਾ ਦਾ ਇਹ ਮੁੱਖ ਮੁੱਦਾ ਰਿਹਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ