Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਦੇ ਕੰਮਾਂ 'ਤੇ ਖਰਚੇਗੀ ਤਕਰੀਬਨ 6.41 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

January 24, 2023 06:43 AM

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ
ਚੰਡੀਗੜ੍ਹ, 24 ਜਨਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਦੀ ਸਫ਼ਾਈ 'ਤੇ ਤਕਰੀਬਨ 6.41 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।
ਉਨ੍ਹਾਂ ਨੇ ਕਿਹਾ ਕਿ ਸੁਪਰ ਸਕਰ ਮਸ਼ੀਨਾਂ ਨਾਲ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਅਤੇ ਕੇਂਦਰੀ ਹਲਕੇ ਵਿੱਚ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕਰਨ ਲਈ ਤਕਰੀਬਨ 1.82 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਸ਼ਹਿਰ ਦੇ ਪੂਰਬੀ ਹਲਕੇ ਵਿੱਚ ਮੁੱਖ ਸੀਵਰ ਲਾਈਨਾਂ ਨੂੰ ਸੁਪਰ ਸਕਰ ਮਸ਼ੀਨ ਨਾਲ ਸਫਾਈ ਕੀਤੀ ਜਾਵੇਗੀ। ਜਿਸ 'ਤੇ 1.18 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੇ ਪੱਛਮੀ ਹਲਕੇ ਅਤੇ ਉੱਤਰੀ ਹਲਕੇ ਵਿੱਚ ਸੁਪਰ ਸਕਰ ਮਸ਼ੀਨਾਂ ਨਾਲ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕੀਤੀ ਜਾਵੇਗੀ। ਇਹਨਾਂ ਕੰਮਾਂ ਤੇ ਕ੍ਰਮਵਾਰ 1.84 ਕਰੋੜ ਅਤੇ 1.57 ਕਰੋੜ ਰੁਪਏ ਖਰਚੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਖੇ ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸਕਰ ਮਸੀਨਾਂ ਵਿਭਾਗ ਵੱਲੋ ਮੁਹੱਈਆ ਕਰਵਾਈਆਂ ਜਾਣਗੀਆ। ਉਨ੍ਹਾਂ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ ਦੀ ਸਫਾਈ ਲਈ ਦਫਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਅਤੇ ਪ੍ਰਦੂਸਣ ਤੋਂ ਹੋਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣੱਵਤਾ ਨੂੰ ਯਕੀਨੀ ਬਣਾਇਆ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ