Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸੂਬਾ ਸਰਕਾਰ ਸੜਕੀ ਢਾਂਚੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ : ਹਰਭਜਨ ਸਿੰਘ ਈ.ਟੀ.ਓ.

January 24, 2023 06:44 AM

ਲੋਕ ਨਿਰਮਾਣ ਮੰਤਰੀ ਨੇ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਬਾਰੇ ਸੈਮੀਨਾਰ ਦੀ ਕੀਤੀ ਪ੍ਰਧਾਨਗੀ


ਚੰਡੀਗੜ੍ਹ, 24 ਜਨਵਰੀ (ਪੋਸਟ ਬਿਊਰੋ): ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿੱਚ ਵਿਕਾਸ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਵਿਰਟਗੇਨ ਕੰਪਨੀ ਦੀ ਅਗਵਾਈ ਹੇਠ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਸਮਾਨ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।
ਮੰਤਰੀ ਨੇ ਇਹ ਵੀ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਕਲਪ ਦੇਸ਼ ਵਿਆਪੀ ਚੇਤਨਾ ਦਾ ਹਿੱਸਾ ਹੈ ਅਤੇ ਇਸ ਮਿਸ਼ਨ ਦੀ ਦਿਸ਼ਾ ਵੱਲ ਅਜਿਹੇ ਸੈਮੀਨਾਰ ਅਹਿਮ ਭੂਮਿਕਾ ਨਿਭਾਉਂਦੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਕੀਤੇ ਯਤਨ ਮਾਈਨ ਬਲਾਸਟਿੰਗ ਅਤੇ ਆਵਾਜਾਈ ਲਾਗਤ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਵਾਤਾਵਰਣ ਪੱਖੀ ਵੀ ਹਨ। ਉਹਨਾਂ ਅੱਗੇ ਕਿਹਾ ਕਿ ਇਹ ਨਵੀਨ ਵਿਧੀ ਕਿਫ਼ਾਇਤੀ ਵੀ ਹੈ।
ਮੰਤਰੀ ਨੇ ਸਮੁੱਚੇ ਵਿਭਾਗ ਨੂੰ ਸੜਕੀ ਬੁਨਿਆਦੀ ਢਾਂਚੇ ਦੇ ਸੁਧਾਰ ਵੱਲ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੰਤਰੀ ਨੂੰ ਇਹ ਵੀ ਜਾਣੂੰ ਕਰਵਾਇਆ ਗਿਆ ਕਿ ਇਸ ਨਵੀਂ ਤਕਨੀਕ ਨਾਲ ਸੜਕ ਨਿਰਮਾਣ ਵਿਧੀ ਵਿੱਚ ਪੁਰਾਣੀ ਸਮੱਗਰੀ ਦੀ ਵਰਤੋਂ ਕਰਨ ਤੋਂ ਇਲਾਵਾ ਸੀਮਿੰਟ ਦੀ ਵਰਤੋਂ ਨੂੰ ਘਟਾ ਕੇ ਇਸ ਦੀ ਥਾਂ ਫੋਮ ਬਿਟੂਮਨ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਸੜਕਾਂ ਦਾ ਮਿਆਰ ਵੀ ਬਿਹਤਰ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ