Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਵਿਧਾਨ ਸਭਾ ਸਪੀਕਰ ਵੱਲੋਂ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ ਨਾਲ ਹੋਰ ਕਿਤਾਬਾਂ ਵੀ ਪੜ੍ਹਨ ਲਈ ਸਲਾਹ

January 24, 2023 06:46 AM

ਲੇਖ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਦਾ ਸਨਮਾਨ


ਚੰਡੀਗੜ੍ਹ, 24 ਜਨਵਰੀ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ ਨਾਲ ਹੋਰ ਪੁਸਤਕਾਂ ਵੀ ਪੜਨ ਦੀ ਸਲਾਹ ਦਿੱਤੀ ਹੈ ਤਾਂ ਜੋ ਉਨਾਂ ਦਾ ਗਿਆਨ ਸਿਲੇਬਸ ਦੀ ਪੜਾਈ ਤੱਕ ਹੀ ਸੀਮਤ ਨਾ ਰਹੇ।
ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਧਾਨ ਸਭਾ ਵਿੱਚ ਸਨਮਾਨ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੇਵਲ ਸਿਲੇਬਸ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਉਨਾਂ ਨੂੰ ਇਤਿਹਾਸ ਅਤੇ ਸਾਹਿਤ ਸਣੇ ਹੋਰ ਵੀ ਕਿਤਾਬਾਂ ਪੜਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਸਾਹਿਤ ਮਨੁੱਖ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਦਾ ਹੈ ਜਿਸ ਕਰਕੇ ਹਰੇਕ ਬੱਚੇ ਨੂੰ ਨਾਵਲ, ਕਹਾਣੀਆਂ, ਕਵਿਤਾਵਾਂ ਆਦਿ ਜ਼ਰੂਰ ਪੜਨੀਆਂ ਚਾਹੀਦੀਆਂ ਹਨ।
ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦਾ ਚੌਤਰਫ਼ਾ ਵਿਕਾਸ ਯਕੀਨੀ ਬਨਾਉਣ ਦੀ ਦਿਸ਼ਾ ਵੱਲ ਪੇਸ਼ਕਦਮੀ ਕੀਤੀ ਹੈ। ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਯਤਨ ਆਰੰਭ ਕੀਤੇ ਗਏ ਹਨ ਅਤੇ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਵੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਸਕੂਲ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਅੰਤਰਰਾਸ਼ਟਰੀ ਸਿੱਖਿਆ ਮਾਮਲੇ ਸੈੱਲ (ਇੰਟਰਨੈਸ਼ਨਲ ਐਜੂਕੇਸ਼ਨ ਅਫ਼ੇਅਰਜ਼ ਸੈੱਲ) ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਉਹ ਪੜਾਈ ਦੀਆਂ ਨਵੀਂਆਂ ਤਕਨੀਕਾਂ ਸਿੱਖ ਕੇ ਬੱਚਿਆਂ ਨੂੰ ਚੰਗੀ ਸੇਧ ਦੇ ਸਕਣ। ਇਸ ਮੌਕੇ ਸਪੀਕਰ ਨੇ ਏ.ਐਨ.ਗੁਜ਼ਰਾਲ ਸੀਨੀਅਰ ਸਕੈਂਡਰੀ ਸਕੂਲ ਜਲੰਧਰ ਦੀ ਵਿਦਿਆਰਥਣ ਪੂਜਾ ਕੁਮਾਰੀ, ਕਾਮਨਾ ਅਤੇ ਮੁਸਕਾਨ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਲਈ ਸਨਮਾਨਿਤ ਕੀਤਾ।
ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਜੈ ਕ੍ਰਿਸ਼ਨ ਸਿੰਘ ਰੋੜੀ, ਗੁਰਮੀਤ ਸਿੰਘ ਖੁੱਡੀਆਂ, ਜਗਰੂਪ ਸਿੰਘ ਅਤੇ ਦਲਜੀਤ ਸਿੰਘ ਗਰੇਵਾਲ (ਸਾਰੇ ਵਿਧਾਇਕ) ਵੀ ਹਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ