Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਸਰਕਾਰ ਦਿੱਲੀ ਵਾਲਿਆਂ ਦੇ ਪ੍ਰਭਾਵ ਹੇਠ ਪੰਜਾਬੀਆਂ ਦੇ ਹੱਕਾਂ ’ਤੇ ਮਾਰ ਰਹੀ ਹੈ ਡਾਕਾ : ਐਡਵੋਕੇਟ ਧਾਮੀ

January 24, 2023 06:55 AM

ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ


ਚੰਡੀਗੜ੍ਹ, 24 ਜਨਵਰੀ (ਪੋਸਟ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਕਲਰਕ ਦੀ ਆਸਾਮੀ ਲਈ ਭਰਤੀ ਪ੍ਰਕਿਰਿਆ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦੇ ਸਿਲੇਬਸ ਪੰਜਾਬੀ ਨੂੰ ਦਰਕਿਨਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਮਾਂ-ਭਾਸ਼ਾ, ਵਿਰਾਸਤ ਅਤੇ ਸੱਭਿਆਚਾਰ ਨੂੰ ਖੋਰਾ ਲਗਾਉਣ ਦੇ ਰਾਹ ਤੁਰੀ ਹੋਈ ਹੈ। ਇਹ ਪੰਜਾਬ ਦੇ ਨੌਜੁਆਨਾਂ ਨੂੰ ਅਸਰ-ਅੰਦਾਜ਼ ਕਰਨ ਵਾਲੀ ਕਾਰਵਾਈ ਹੈ, ਜਿਸ ਨੇ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਮਾਰਨ ਲਈ ਗੈਰ ਪੰਜਾਬੀਆਂ ਦੀ ਭਰਤੀ ਲਈ ਵੀ ਰਾਹ ਖੋਲ੍ਹਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀ ਨੂੰ ਹਰ ਪੱਧਰ ’ਤੇ ਲਾਗੂ ਕਰਨ ਦੀਆਂ ਗੱਲਾਂ ਕਰ ਕੇ ਕੇਵਲ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਰਹੇ ਹਨ, ਜਦਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਅੱਖੋਂ ਓਹਲੇ ਕਰਕੇ ਹਰ ਸਰਕਾਰੀ ਕਾਰਵਾਈ ਅੰਗਰੇਜ਼ੀ ਵਿਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਣ ਭਗਵੰਤ ਸਿੰਘ ਮਾਨ ਦੇ ਬੀਤੇ ਸਮੇਂ ਦੌਰਾਨ ਜਾਰੀ ਕੀਤੇ ਗਏ ਕਈ ਆਦੇਸ਼ ਹਨ। ਉਹ ਜਦੋਂ ਵੀ ਕੋਈ ਐਲਾਨ ਜਾਂ ਸਰਕੂਲਰ ਜਾਰੀ ਕਰਦੇ ਹਨ ਤਾਂ ਉਹ ਅੰਗਰੇਜ਼ੀ ਭਾਸ਼ਾ ਵਿਚ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਿੱਲੀ ਵਾਲਿਆਂ ਦੇ ਪ੍ਰਭਾਵ ਹੇਠ ਜਾਣਬੁਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਦੀ ਭਰਤੀ ਲਈ ਮੁੱਖ ਪੇਪਰ ਦੇ ਸਿਲੇਬਸ ਵਿੱਚੋਂ ਪੰਜਾਬੀ ਨੂੰ ਬਾਹਰ ਕਰਨ ਦੀ ਕਾਰਵਾਈ ਸਰਕਾਰ ਦੀ ਪੰਜਾਬ ਪ੍ਰਤੀ ਅਸਲ ਮਨਸ਼ਾ ਦਾ ਪ੍ਰਗਟਾਵਾ ਹੈ, ਜਿਸ ਤੋਂ ਭਗਵੰਤ ਸਿੰਘ ਮਾਨ ਬਰੀ ਨਹੀਂ ਹੋ ਸਕਦੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਪੰਜਾਬ ਅਤੇ ਪੰਜਾਬੀ ਭਾਸ਼ਾ ਮਾਰੂ ਸਾਜ਼ਿਸ਼ਾਂ ਨੂੰ ਪਛਾਣਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਹਰ ਪੰਜਾਬੀ ਨੂੰ ਇਸ ਦੇ ਵਿਰੋਧ ਵਿਚ ਖੜ੍ਹਾ ਹੋਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਮਾਂ-ਭਾਸ਼ਾ ਨੂੰ ਨੀਵਾਂ ਦਿਖਾਉਣ ਵਾਲੀ ਹਰ ਕਾਰਵਾਈ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿਰੋਧ ਕਰਦੀ ਰਹੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ