ਚੰਡੀਗੜ੍ਹ, 24 ਜਨਵਰੀ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ 30 ਸਾਲ ਦੀ ਸੇਵਾ ਮੁਕੰਮਲ ਹੋਣ ’ਤੇ 1993 ਬੈਚ ਦੇ 7 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਵਜੋਂ ਤਰੱਕੀ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਬਣਨ ਜਾ ਰਹੀਆਂ ਹਨ।
ਇਨ੍ਹਾਂ ਵਿੱਚ ਆਈਪੀਐਸ ਅਫਸਰ ਗੁਰਪ੍ਰੀਤ ਕੌਰ ਦਿਓ ਅਤੇ ਸ਼ਸ਼ੀ ਪ੍ਰਭਾ ਦਿਵੇਦੀ ਸੋਮਵਾਰ ਨੂੰ ਡੀਜੀਪੀ ਦਾ ਅਹੁਦਾ ਹਾਸਲ ਕਰਨ ਵਾਲੀਆਂ ਪੰਜਾਬ ਦੀਆਂ ਪਹਿਲੀਆਂ ਆਈਪੀਐਸ ਬੀਬੀਆਂ ਬਣ ਗਈਆਂ ਹਨ।
ਉਹ ਉਨ੍ਹਾਂ ਸੱਤ ਐਡੀਸ਼ਨਲ ਡੀਜੀਪੀ ਰੈਂਕ ਦੇ ਅਫ਼ਸਰਾਂ ਵਿੱਚੋਂ ਹਨ, ਜਿਨ੍ਹਾਂ ਨੂੰ ਡੀਜੀਪੀ ਵਜੋਂ ਤਰੱਕੀ ਦਿੱਤੀ ਗਈ ਹੈ। ਸੂਬੇ ਵਿੱਚ ਪੁਲਿਸ ਦੇ ਉੱਚ ਅਹੁਦੇ ‘ਤੇ ਰਹਿਣ ਵਾਲੇ ਅਫ਼ਸਰਾਂ ਦੀ ਕੁੱਲ ਗਿਣਤੀ ਹੁਣ 13 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ 1993 ਬੈਚ ਦੇ ਆਈਪੀਐਸ ਅਧਿਕਾਰੀ ਹਨ।