Welcome to Canadian Punjabi Post
Follow us on

01

July 2025
 
ਖੇਡਾਂ

ਭਾਰਤ ਨੇ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਕੇ ਕੀਤਾ ਸੀਰੀਜ਼ `ਤੇ ਕਲੀਨ ਸਵੀਪ

January 24, 2023 12:12 PM

*ਭਾਰਤ ਫਿਰ ਬਣਿਆ ਵਿਸ਼ਵ ਰੈਂਕਿੰਗ ਵਿਚ ਨੰਬਰ ਵਨ


ਇੰਦੌਰ, 24 ਜਨਵਰੀ (ਪੋਸਟ ਬਿਊਰੋ) – ਭਾਰਤ ਨੇ ਇੰਦੌਰ 'ਚ ਖੇਡੇ ਗਏ ਤੀਜੇ ਵਨਡੇ 'ਚ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 'ਚ 3-0 ਨਾਲ ਕਲੀਨ ਸਵੀਪ ਕਰ ਲਿਆ ਹੈ। ਇਸ ਦੇ ਨਾਲ ਹੀ ਭਾਰਤ ਨੇ ਵਿਸ਼ਵ ਰੈਂਕਿੰਗ ਵਿੱਚ ਆਪਣਾ ਨੰਬਰ 1 ਤਾਜ ਵੀ ਹਾਸਿਲ ਕੀਤਾ। ਨਿਊਜ਼ੀਲੈਂਡ ਸਾਹਮਣੇ 386 ਦੌੜਾਂ ਦਾ ਟੀਚਾ ਰੱਖਣ ਤੋਂ ਬਾਅਦ ਟੀਮ ਇੰਡੀਆ ਨੇ ਮਹਿਮਾਨ ਟੀਮ ਨੂੰ 41[2 ਉਵਰਾਂ 'ਚ 295 ਦੌੜਾਂ 'ਤੇ ਆਲ ਆਊਟ ਕਰ ਦਿੱਤਾ। ਭਾਰਤ ਲਈ ਸ਼ਾਰਦੁਲ ਠਾਕੁਰ ਅਤੇ ਕੁਲਦੀਪ ਯਾਦਵ ਨੇ ਤਿੰਨ-ਤਿੰਨ ਵਿਕਟਾਂ ਲਈਆਂ ਜਦਕਿ ਯੁਜਵੇਂਦਰ ਚਾਹਲ ਨੇ ਦੋ ਵਿਕਟਾਂ ਲਈਆਂ। ਨਿਊਜ਼ੀਲੈਂਡ ਲਈ ਡੇਵੋਨ ਕੋਨਵੇ ਨੇ ਸੈਂਕੜਾ ਲਗਾਇਆ। 100 ਗੇਂਦਾਂ ਦੀ ਆਪਣੀ ਪਾਰੀ 'ਚ ਕਨਵੇ ਨੇ 12 ਚੌਕੇ ਅਤੇ 8 ਛੱਕੇ ਲਗਾ ਕੇ 138 ਦੌੜਾਂ ਬਣਾਈਆਂ।
ਭਾਰਤ ਦੀ ਸਲਾਮੀ ਜੋੜੀ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ ਸੀ। ਸ਼ੁਭਮਨ ਗਿੱਲ ਨੇ 112 ਦੌੜਾਂ ਅਤੇ ਕਪਤਾਨ ਰੋਹਿਤ ਸ਼ਰਮਾ ਨੇ 101 ਦੌੜਾਂ ਬਣਾ ਕੇ ਜਿੱਤ ਦੀ ਨੀਂਹ ਰੱਖੀ। ਜਿਸ ਤੋਂ ਬਾਅਦ ਹਾਰਦਿਕ ਪੰਡੀਆ ਨੇ 58 ਦੌੜਾਂ ਦੀ ਵੱਡੀ ਪਾਰੀ ਖੇਡ ਕੇ ਅਹਿਮ ਭੂਮਿਕਾ ਨਿਭਾਈ। ਨਿਊਜ਼ੀਲੈਂਡ ਲਈ ਜੈਕਬ ਡਫੀ ਅਤੇ ਬਲੇਅਰ ਟਿਕਨਰ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲੇ ਵਨਡੇ ਵਿੱਚ 12 ਦੌੜਾਂ ਅਤੇ ਦੂਜੇ ਵਨਡੇ ਵਿੱਚ 8 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ