Welcome to Canadian Punjabi Post
Follow us on

31

January 2023
ਬ੍ਰੈਕਿੰਗ ਖ਼ਬਰਾਂ :
ਚੀਨ ਖਿਲਾਫ AUKUS ਸਮਝੌਤੇ 'ਚ ਭਾਰਤ ਨੂੰ ਸ਼ਾਮਲ ਕਰਨਾ ਚਾਹੁੰਦਾ ਹੈ ਬ੍ਰਿਟੇਨਯੂਕਰੇਨ-ਰੂਸ ਤੋਂ ਬਾਅਦ ਹੁਣ ਏਸ਼ੀਆ 'ਚ ਹੋ ਸਕਦੀ ਹੈ ਤਾਈਵਾਨ-ਚੀਨ ਜੰਗ!ਪੇਸ਼ਾਵਰ ਮਸਜਿਦ ਆਤਮਘਾਤੀ ਹਮਲੇ ਵਿਚ ਮੌਤਾਂ ਦੀ ਗਿਣਤੀ 95 ਹੋਈਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼: ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰਮੀਤ ਹੇਅਰ ਨੇ ਕਿਹਾ: ਸੂਬੇ ਵਿਚ ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਸ਼ੁਰੂ ਹੋਣਗੀਆਂਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਬੈਂਸਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ: ਬਜਟ ਸੈਸ਼ਨ ਦੌਰਾਨ ਪੰਜਾਬ ਨਾਲ ਸੰਬੰਧਿਤ ਸਾਰੇ ਮੁੱਦੇ ਸਦਨ ਵਿਚ ਚੁੱਕੇ ਜਾਣਗੇਪਾਕਿਸਤਾਨ ਦੀ ਮਾਸਜਿਦ ਵਿਚ ਹੋਇਆ ਫਿਦਾਈਨ ਹਮਲਾ, 61 ਦੀ ਮੌਤ
 
ਟੋਰਾਂਟੋ/ਜੀਟੀਏ

ਟੋਰਾਂਟੋ ਤੇ ਜੀਟੀਏ ਲਈ ਭਾਰੀ ਬਰਫਬਾਰੀ ਸਬੰਧੀ ਚੇਤਾਵਨੀ ਜਾਰੀ

January 24, 2023 10:41 PM

ਟੋਰਾਂਟੋ, 24 ਜਨਵਰੀ (ਪੋਸਟ ਬਿਊਰੋ) : ਟੋਰਾਂਟੋ ਤੇ ਜੀਟੀਏ ਵਿੱਚ ਬਰਫਬਾਰੀ ਦੇ ਸਬੰਧ ਵਿੱਚ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਬੁੱਧਵਾਰ ਨੂੰ ਇੱਥੇ ਸਾਲ ਦੀ ਪਹਿਲੀ ਤੇ ਭਾਰੀ ਬਰਫਬਾਰੀ ਪੈਣ ਦੀ ਪੇਸ਼ੀਨਿਗੋਈ ਕੀਤੀ ਗਈ ਹੈ।
ਬੁੱਧਵਾਰ ਸ਼ਾਮ ਨੂੰ ਘਰ ਪਰਤਣ ਵਾਲਿਆਂ ਨੂੰ ਤੇ ਵੀਰਵਾਰ ਸਵੇਰੇ ਆਪਣੇ ਕੰਮਾਂ-ਕਾਰਾਂ ਉੱਤੇ ਜਾਣ ਵਾਲਿਆਂ ਨੂੰ ਭਾਰੀ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਐਨਵਾਇਰਮੈਂਟ ਕੈਨੇਡਾ ਅਨੁਸਾਰ ਬੁੱਧਵਾਰ ਦੁਪਹਿਰ ਤੱਕ ਤੇ ਵੀਰਵਾਰ ਸਵੇਰੇ 15 ਤੋਂ 20 ਸੈਂਟੀਮੀਟਰ ਤੱਕ ਬਰਫਬਾਰੀ ਹੋ ਸਕਦੀ ਹੈ। ਐਨਵਾਇਰਮੈਂਟ ਕੈਨੇਡਾ ਨੇ ਇਹ ਵੀ ਆਖਿਆ ਹੈ ਕਿ ਮੋਟਰਿਸਟਸ ਨੂੰ ਤੇਜ਼ੀ ਨਾਲ ਬਦਲ ਰਹੇ ਹਾਲਾਤ ਬਾਰੇ ਵੀ ਤਿਆਰ ਰਹਿਣਾ ਚਾਹੀਦਾ ਹੈ।
ਸਿਟੀ ਤੋਂ ਬਾਹਰ ਹਾਲਟਨ-ਪੀਲ ਵਿੱਚ ਵੀ ਐਨੀ ਬਰਫਬਾਰੀ ਹੋ ਸਕਦੀ ਹੈ ਜਦਕਿ ਮਿਸੀਸਾਗਾ, ਬਰੈਂਪਟਨ, ਓਕਵਿੱਲ ਤੇ ਬਰਲਿੰਗਟਨ ਲਈ ਵੀ ਭਾਰੀ ਬਰਫਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਬੈਰੀ ਤੇ ਕਾਟੇਜ ਕਾਊਂਟੀ, ਜਿਸ ਵਿੱਚ ਪੈਰੀ ਸਾਊਂਡ ਵੀ ਸ਼ਾਮਲ ਹੈ, ਵਿੱਚ 5 ਤੋਂ 10 ਸੈਂਟੀਮੀਟਰ ਤੱਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

 

 

 
Have something to say? Post your comment