Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਹੈਲਥ ਕੇਅਰ ਸਬੰਧੀ ਨਵੀਂ ਡੀਲ ਵਾਸਤੇ ਫਰਵਰੀ ਵਿੱਚ ਮੁਲਾਕਾਤ ਕਰਨਗੇ ਟਰੂਡੋ ਤੇ ਕੈਨੇਡਾ ਦੇ ਪ੍ਰੀਮੀਅਰ

January 25, 2023 09:04 AM

ਹੈਮਿਲਟਨ, 25 ਜਨਵਰੀ (ਪੋਸਟ ਬਿਊਰੋ) : ਹੈਲਥ ਕੇਅਰ ਲਈ ਨਵੇਂ ਫੰਡ ਸਬੰਧੀ ਨਵੀਂ ਡੀਲ ਕਰਨ ਲਈ ਕੋਈ ਰਾਹ ਲੱਭਣ ਵਾਸਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਕੈਨੇਡਾ ਦੇ ਪ੍ਰੀਮੀਅਰ ਅਗਲੇ ਮਹੀਨੇ ਓਟਵਾ ਵਿੱਚ ਮੁਲਾਕਾਤ ਕਰਨਗੇ।
ਟਰੂਡੋ ਵੱਲੋਂ ਇਹ ਐਲਾਨ ਬੁੱਧਵਾਰ ਸਵੇਰੇ ਕੀਤਾ ਜਾਵੇਗਾ। ਇਹ ਜਾਣਕਾਰੀ ਦੋ ਫੈਡਰਲ ਅਧਿਕਾਰੀਆਂ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦਿੱਤੀ। ਅਗਲੇ ਹਫਤੇ ਪਾਰਲੀਆਮੈਂਟ ਦੀ ਕਾਰਵਾਈ ਮੁੜ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੇ ਮੰਤਰੀ ਮੰਡਲ ਵੱਲੋਂ ਹੈਮਿਲਟਨ, ਓਨਟਾਰੀਓ ਵਿੱਚ ਤਿੰਨ ਰੋਜ਼ਾ ਰਟਰੀਟ ਪ੍ਰੋਗਰਾਮ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਰਟਰੀਟ ਦੌਰਾਨ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਫੈਡਰਲ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਨਵੇਂ ਹੈਲਥ ਕੇਅਰ ਫੰਡਿੰਗ ਸਮਝੌਤੇ ਦਾ ਮੁੱਦਾ ਛਾਇਆ ਰਿਹਾ।
ਸੂਤਰਾਂ ਨੇ ਦੱਸਿਆ ਕਿ ਇਹ ਮੀਟਿੰਗ ਫੰਡਿੰਗ ਸਬੰਧੀ ਨਵਾਂ ਸਮਝੌਤਾ ਫਾਈਨਲ ਕਰਨ ਲਈ ਨਹੀਂ ਹੋਵੇਗੀ ਸਗੋਂ ਇਸ ਸਮਝੌਤੇ ਤੱਕ ਪਹੁੰਚਣ ਲਈ ਕੋਸਿ਼ਸ਼ਾਂ ਨੂੰ ਹੋਰ ਤੇਜ਼ ਕਰਨ ਵਾਸਤੇ ਹੋਵੇਗੀ। ਤਿੰਨ ਸਾਲ ਤੱਕ ਚੱਲੀ ਕੋਵਿਡ-19 ਮਹਾਂਮਾਰੀ ਤੇ ਹੈਲਥ ਕੇਅਰ ਵਰਕਰਜ਼ ਦੀ ਘਾਟ ਕਾਰਨ ਕੈਨੇਡਾ ਦਾ ਹੈਲਥ ਕੇਅਰ ਸਿਸਟਮ ਕਾਫੀ ਚਰਮਰਾ ਚੁੱਕਿਆ ਹੈ। ਪ੍ਰੀਮੀਅਰਜ਼ ਵੱਲੋਂ ਓਟਵਾ ਤੋਂ ਹੈਲਥ ਕੇਅਰ ਬਜਟ ਨੂੰ 22 ਫੀ ਸਦੀ ਤੋਂ ਵਧਾ ਕੇ 35 ਫੀ ਸਦੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਟਰੂਡੋ ਤੇ ਸਿਹਤ ਮੰਤਰੀ ਜੀਨ ਯਵੇਸ ਡਕਲਸ ਵੱਲੋਂ ਅਜੇ ਤੱਕ ਇਹ ਸਪਸ਼ਟ ਨਹੀਂ ਕੀਤਾ ਗਿਆ ਹੈ ਕਿ ਓਟਵਾ ਹੈਲਥ ਕੇਅਰ ਲਈ ਹੋਰ ਕਿੰਨਾਂ ਫੰਡ ਦੇਣਾ ਚਾਹੁੰਦਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ