Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

January 25, 2023 02:41 PM

ਚੰਡੀਗੜ੍ਹ, 25 ਜਨਵਰੀ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿੱਚ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖ਼ਰੀਦ ਮੌਕੇ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ।
ਭੁੱਲਰ ਨੇ ਦਸਿਆ ਕਿ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਮੋਟਰ ਵਹੀਕਲ ਟੈਕਸ ਵਿੱਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫ਼ੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫ਼ੀਸਦੀ ਤੱਕ ਛੋਟ ਮਿਲੇਗੀ।
ਉਨ੍ਹਾਂ ਕਿਹਾ ਕਿ ਵਾਤਾਵਰਣ-ਪੱਖੀ ਫ਼ੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਨੀਤੀ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖ਼ਰੀਦ ਕੀਤੀ ਜਾਵੇਗੀ। ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫ਼ਿਕੇਟ ਆਫ਼ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫ਼ਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਗੱਡੀ ਨੂੰ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਸਕਰੈਪ ਕਰਨਾ ਆਪਸ਼ਨਲ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ