Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਖੱਟਰ ਦੱਸਣ ਕਿ ਜੋ ਭਾਜਪਾ ਦੇ ਕਹੇ ਅਨੁਸਾਰ ਚੱਲੇ ਸਿਰਫ ਉਨ੍ਹਾਂ ਨੂੰ ਬਣਦੇ ‘ਹੱਕ’ ਦਿੱਤੇ ਜਾਣਗੇ : ਅਕਾਲੀ ਦਲ

January 25, 2023 02:41 PM

ਜ਼ਬਰ ਜਨਾਹ ਦੇ ਦੋਸ਼ੀ ਰਾਮ ਰਹੀਮ ਨੂੰ ਭਾਜਪਾ ਦੀਆਂ ਸਿਆਸੀ ਲੋੜਾਂ ਕਾਰਨ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ : ਰੋਮਾਣਾ


ਚੰਡੀਗੜ੍ਹ, 25 ਜਨਵਰੀ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਪੁੱਛਿਆ ਕਿ ਉਹ ਦੱਸਣ ਕਿ ਕੀ ਸਿਰਫ ਉਹ ਲੋਕ ਜੋ ਭਾਜਪਾ ਦੇ ਕਹੇ ਮੁਤਾਬਕ ਚੱਲ ਰਹੇ ਹਨ ਉਹਨਾਂ ਨੂੰ ਹੀ ਬਣਦੇ ’ਹੱਕ’ ਲੈਣ ਦਾ ਮਾਣ ਹਾਸਲ ਹੈ ਜਾਂ ਫਿਰ ਇਹ ਹੱਕ ਸਭ ਨੂੰ ਮਿਲ ਸਕਦੇ ਹਨ ਤੇ ਖਾਸ ਤੌਰ ’ਤੇ ਬੰਦੀ ਸਿੰਘਾਂ ਨੂੰ ਵੀ ਇਹ ਹੱਕ ਲੈਣ ਦਾ ਅਧਿਕਾਰ ਹਾਸਲ ਹੈ।
ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਲੈਣ ਦਾ ਹੱਕ ਹਾਸਲ ਹੈ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾਹਾਂ ਕਿ ਕੀ ਇਹ ਹੱਕ ਉਹਨਾਂ ਬੰਦੀ ਸਿੰਘਾਂ ਨੂੰ ਵੀ ਹਾਸਲ ਹੈ ਜੋ 28 ਸਾਲਾਂ ਤੋਂ ਬਗੈਰ ਪੈਰੋਲ ਦੇ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉਹਨਾਂ ਨੂੰ 28 ਸਾਲਾਂ ਵਿਚ ਉਹਨਾਂ ਦੇ ਪਿਤਾ ਦੀਆਂ ਆਖਰੀ ਰਸਮਾਂ ਵਿਚ ਸ਼ਾਮਲ ਹੋਣ ਵਾਸਤੇ ਸਿਰਫ ਚੰਦ ਕੁ ਘੰਟੇ ਦੀ ਪੈਰੋਲ ਦਿੱਤੀ ਗਈ।
ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵਿਸ਼ੇਸ਼ ਸਹੂਲਤਾਂ ਸਿਰਫ ਰਾਮ ਰਹੀਮ ਵਾਸਤੇ ਹੀ ਰਾਖਵੀਂਆਂ ਹਨ। ਉਹਨਾਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਜ਼ਬਰ ਜਨਾਹ ਦੇ ਦੋਸ਼ੀ ਨੂੰ ਪੈਰੋਲ ਦੇਣ ਦੀ ਸਿਆਸੀ ਲੋੜ ਨੂੰ ਬੇਨਕਾਬ ਕਰਦਿਆਂ ਦੱਸਿਆ ਕਿ ਕਿਵੇਂ 2019 ਵਿਚ ਰਾਮ ਰਹੀਮ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ ਤੇ 2020 ਅਤੇ 2021 ਵਿਚ ਉਸਨੂੰ ਸਿਰਫ ਇਕ ਇਕ ਦਿਨ ਦੀ ਪੈਰੋਲ ਦਿੱਤੀ ਗਈ।
ਅਕਾਲੀ ਆਗੂ ਨੇ ਕਿਹਾ ਕਿ ਇਹ ਸਭ ਕੁਝ 2022 ਵਿਚ ਪੰਜਾਬ ਚੋਣਾਂ ਦੇ ਨੇੜੇ ਉਦੋਂ ਬਦਲ ਗਿਆ ਜਦੋਂ ਰਾਮ ਰਹੀਮ ਜੇਲ੍ਹ ਨਾਲੋਂ ਬਾਹਰ ਪੈਰੋਲ ’ਤੇ ਜ਼ਿਆਦਾਸਮਾਂ ਬਿਤਾਉਣ ਲੱਗ ਪਿਆ।ਰੋਮਾਣਾ ਨੇ ਦੱਸਿਆ ਕਿ ਫਰਵਰੀ 2022 ਵਿਚ ਰਾਮ ਰਹੀਮ ਨੂੰ ਪੰਜਾਬ ਵਿਧਾਨ ਸਭਾਚੋਣਾਂ ਤੋਂ ਪਹਿਲਾਂ 21 ਦਿਨ ਦੀ ਪੈਰੋਲ ਮਿਲੀ।
ਉਹਨਾਂ ਕਿਹਾ ਕਿ ਜਦੋਂ ਜੂਨ 2022 ਵਿਚ ਸੰਗਰੂਰ ਜ਼ਿਮਨੀ ਚੋਣ ਹੋਣੀ ਸੀਤਾਂ ਉਦੋਂ ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਆਦਮਪੁਰ ਜ਼ਿਮਨੀ ਚੋਣ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਬਰ ਜਨਾਹ ਦੇ ਦੋਸ਼ੀ ਨੁੰ 40 ਦਿਨ ਦੀ ਪੈਰੋਲ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਜਦੋਂ ਜਲੰਧਰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਤਾਂ ਫਿਰ ਰਾਮ ਰਹੀਮ ਨੁੰ 40 ਦਿਨ ਦੀਪੈਰੋਲ ਦੇ ਦਿੱਤੀ ਗਈ।
ਰੋਮਾਣਾ ਨੇ ਦੱਸਿਆ ਕਿ ਇਹ ਜੋ ਕੁਝ ਹੋ ਰਿਹਾ ਹੈ, ਉਹ ਕਿਸੇ ਅੰਨੇ ਨੂੰ ਵੀ ਦਿੱਸਦਾ ਹੈ। ਉਹਨਾਂ ਭਾਜਪਾ ਨੂੰ ਸਵਾਲਕੀਤਾ ਕੀਤਾ ਕਿ ਉਹ ਇਸ ਮਾਮਲੇ ’ਤੇ ਚੁੱਪ ਕਿਉਂ ਹੈ ? ਉਹਨਾਂ ਕਿਹਾ ਕਿ ਭਾਜਪਾ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਕਹਿੰਦੀ ਹੈ ਪਰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜਾਂ ਇਕਬਾਲ ਸਿੰਘ ਲਾਲਪੁਰਾ, ਮਨਜਿੰਦਰ ਸਿੰਘ ਸਿਰਸਾ ਜਾਂ ਹਰਮੀਤ ਸਿੰਘ ਕਾਲਕਾ ਸਮੇਤ ਕਿਸੇ ਵੀ ਭਾਜਪਾ ਨੇਤਾ ਨੇ ਇਸ ’ਤੇ ਪ੍ਰਤੀਕਰਮ ਨਹੀਂ ਦਿੱਤਾ ਹੈ। ਉਹਨਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਭਾਜਪਾ ਦੇ ਹਮਦਰਦ ਵੀ ਇਸ ਮਾਮਲੇ ’ਤੇ ਚੁੱਪ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦੀ ਇਸ ਮਾਮਲੇ ’ਤੇ ਚੁੱਪੀ ਦਰਸਾਉਂਦੀ ਹੈ ਕਿ ਇਹ ਸਾਰੇ ਆਗੂ ਜਾਂ ਤਾਂ ਡਰੇ ਹੋਏ ਹਨ ਜਾਂ ਫਿਰ ਖਰੀਦੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ਦਾਸਿੱਖ ਕੌਮ ਸਾਹਮਣੇ ਬੇਨਕਾਬ ਹੋਣਾ ਜ਼ਰੂਰੀਹੈ।
ਸਰਦਾਰ ਰੋਮਾਣਾ ਨੇ ਕਾਂਗਰਸ ਤੋਂ ਭਾਜਪਾ ਆਗੂ ਬਣੇ ਸੁਨੀਲ ਜਾਖੜ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਮਗਰਮੱਛ ਦੇਹੰਝੂ ਨਾ ਵਹਾਉਣ। ਉਹਨਾਂ ਕਿਹਾ ਕਿ ਜਾਖੜ ਦੱਸਣ ਕਿ ਕੀ ਉਹਨਾਂ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਕੋਲ ਆਪਣਾ ਰੋਸ ਦਰਜ ਕਰਵਾਇਆ ਹੈ ਜਾਂ ਫਿਰ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਹੈ?

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ