Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ : ਲਾਲ ਚੰਦ ਕਟਾਰੂਚੱਕ

January 25, 2023 02:44 PM

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਪੰਜਾਬ ਨਾਨ-ਗਜ਼ਟਿਡ ਫਾਰੈਸਟ ਆਫ਼ਿਸਰਜ਼ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ


ਚੰਡੀਗੜ੍ਹ, 25 ਜਨਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਇਸੇ ਸਿਲਸਿਲੇ ਤਹਿਤ ਸਰਕਾਰ ਵੱਲੋਂ ਵਣ ਵਿਭਾਗ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੈਕਟਰ-68 ਦੇ ਵਣ ਕੰਪਲੈਕਸ ਪੰਜਾਬ ਨਾਨ-ਗਜ਼ਟਿਡ ਫਾਰੈਸਟ ਆਫ਼ਿਸਰਜ਼ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ ਗਏ।
ਇਸ ਮੀਟਿੰਗ ਦੌਰਾਨ ਮੁਲਾਜ਼ਮਾਂ ਖਾਸ ਕਰਕੇ ਫਾਰੈਸਟ ਗਾਰਡਜ਼ ਦੀ ਸੁਰੱਖਿਆ ਦੇ ਮੁੱਦੇ ਨੂੰ ਪੂਰਨ ਗੰਭੀਰਤਾ ਨਾਲ ਲੈਂਦੇ ਹੋਏ ਮੰਤਰੀ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਰੇਂਜ ਪੱਧਰ ‘ਤੇ ਰਾਤ ਦੇ ਸਮੇਂ ਟੁਕੜੀਆਂ ਵਿੱਚ ਗਸ਼ਤ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਜੋ ਕੋਈ ਵੀ ਗੈਰ-ਸਮਾਜੀ ਅਨਸਰ ਜੰਗਲਾਤ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦਾ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।
ਵਿਭਾਗ ਦੇ ਫੀਲਡ ਮੁਲਾਜ਼ਮਾਂ ਨੂੰ ਵਰਦੀਆਂ ਪਾ ਕੇ ਡਿਊਟੀ ਕਰਨ ‘ਤੇ ਜ਼ੋਰ ਦਿੰਦਿਆਂ ਕਟਾਰੂਚੱਕ ਨੇ ਕਿਹਾ ਕਿ ਇਸ ਨਾਲ ਉਹਨਾਂ ਨੂੰ ਵੱਖਰੀ ਪਛਾਣ ਤਾਂ ਮਿਲੇਗੀ ਹੀ ਸਗੋਂ ਸੁਰੱਖਿਆ ਪੱਖੋਂ ਵੀ ਇਹ ਕਦਮ ਲਾਭਦਾਇਕ ਸਿੱਧ ਹੋਵੇਗਾ। ਇਸ ਮੌਕੇ ਉਹਨਾਂ ਸ਼ਰਾਰਤੀ ਤੱਤਾਂ ਦੇ ਹਮਲਿਆਂ ਦੇ ਸ਼ਿਕਾਰ ਹੋਏ ਮੁਲਾਜ਼ਮਾਂ ਦੀ ਹੌਂਸਲਾ ਅਫਜਾਈ ਲਈ ਐਵਾਰਡ ਸ਼ੁਰੂ ਕਰਨ ਅਤੇ ਤਮਗਾ ਪ੍ਰਦਾਨ ਕਰਨ ਦੀ ਤਜਵੀਜ ‘ਤੇ ਵੀ ਵਿਭਾਗੀ ਅਧਿਕਾਰੀਆਂ ਨੂੰ ਵਿਚਾਰ ਕਰਨ ਲਈ ਕਿਹਾ।
ਇਸ ਮੌਕੇ ਕਟਾਰੂਚੱਕ ਨੇ ਮੁਲਾਜ਼ਮਾਂ ਵੱਲੋਂ ਕੀਤੀਆਂ ਗਈਆਂ ਮੰਗਾਂ ਜਿਵੇਂ ਕਿ ਵਣ ਗਾਰਡ ਦੀ ਅਸਾਮੀ ਦਾ ਨਾਂ ਬਦਲ ਕੇ ਫਾਰੈਸਟ ਬੀਟ ਅਫ਼ਸਰ ਜਾਂ ਬੀਟ ਇੰਚਾਰਜ ਰੱਖੇ ਜਾਣ, ਵੱਖਰੀ ਤਬਾਦਲਾ ਨੀਤੀ ਅਮਲ ਵਿੱਚ ਲਿਆਉਣ, ਕਨਵੇਐਂਸ ਭੱਤਾ ਦੇਣ, ਮੁਲਾਜਮਾਂ ਦੀਆਂ ਤਰੱਕੀਆਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਅਤੇ ਫਾਰੈਸਟ ਰੇਂਜਰਾਂ ਦੀਆਂ 74 ਅਸਾਮੀਆਂ ਨੂੰ ਛੇਤੀ ਭਰਨ ਆਦਿ ਸਬੰਧੀ ਪੂਰੀ ਹਮਦਰਦੀ ਨਾਲ ਗੌਰ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਵਧੀਕ ਪ੍ਰਮੁੱਖ ਮੁੱਖ ਵਣਪਾਲ (ਪ੍ਰਸ਼ਾਸਨ) ਧਰਮਿੰਦਰ ਸ਼ਰਮਾ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ