Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ: ਭਗਵੰਤ ਸਿੰਘ ਮਾਨ ਵਲੋਂ ਸੰਗਰੂਰ ਵਿਚ ਮੈਡੀਕਲ ਕਾਲਜ਼ ਦਾ ਕੰਮ ਰੁਕਵਾਉਣ ਲਈ ਢੀਂਡਸਾ ਪਰਿਵਾਰ `ਤੇ ਲਾਏ ਦੋਸ਼ ਬੇਬੁਨਿਆਦ

January 25, 2023 02:46 PM

-ਟਰੱਸਟ ਨੇ ਸਰਕਾਰ ਨੂੰ ਨੈਸ਼ਨਲ ਹਾਈਵੇਅ `ਤੇ ਬਿਨਾਂ ਝਗੜੇ ਵਾਲੀ ਜ਼ਮੀਨ `ਤੇ ਕਾਲਜ਼ ਬਣਾਉਣ ਦੀ ਪੇਸ਼ਕਸ਼ ਕੀਤੀ


ਚੰਡੀਗੜ੍ਹ, 25 ਜਨਵਰੀ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸੰਤ ਅਤਰ ਸਿੰਘ ਗੁਰੂਸਾਗਰ ਮਸਤੂਆਣਾ ਟਰੱਸਟ ਅਤੇ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਉਸ ਬਿਆਨ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਜਿਸ ਵਿਚ ਉਨ੍ਹਾਂ ਨੇ ਢੀਂਡਸਾ ਪਰਿਵਾਰ `ਤੇ ਸੰਗਰੂਰ ਮੈਡੀਕਲ ਕਾਲਜ਼ ਦਾ ਕੰਮ ਰੁਕਵਾਉਣ ਦਾ ਦੋਸ਼ ਲਗਾਇਆ ਸੀ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਸੀ ਕਦੇ ਵੀ ਸੰਗਰੂਰ ਵਿਚ ਮੈਡੀਕਲ ਕਾਲਜ਼ ਬਣਾਉਣ ਦੇ ਕੰਮ ਵਿਚ ਅੜਿੱਕਾ ਨਹੀ ਪਾਇਆ ਹੈ ਅਤੇ ਜੇਕਰ ਮੁੱਖ ਮੰਤਰੀ ਇਸ ਕਾਲਜ ਦੇ ਮਾਮਲੇ ਵਿਚ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਦਾ ਕੋਈ ਦਖਲ ਸਾਬਿਤ ਕਰ ਦੇਣ ਤਾਂ ਉਹ ਸ. ਭਗਵੰਤ ਸਿੰਘ ਮਾਨ ਦੇ ਦੇਣਦਾਰ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਲਜ਼ ਦੇ ਬਹਾਨੇ ਇਸ ਨੂੰ ਇਕ ਸਿਆਸੀ ਮੁੱਦਾ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਿ਼ਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਪਿਛਲੇ 50-60 ਸਾਲ ਤੋ ਸਿਆਸਤ ਵਿਚ ਹੈ ਪ੍ਰੰਤੂ ਕਦੇ ਵੀ ਉਨ੍ਹਾਂ ਤੇ ਕਿਸੇ ਵੀ ਕਿਸਮ ਦੇ ਦੋਸ਼ ਨਹੀ ਲਗੇ ਹਨ ਪਰ ਹੁਣ ਜਦੋਂ ਸਿੱਧੇ ਤੌਰ ਤੇ ਮੁੱਖ ਮੰਤਰੀ ਵਲੋ ਸੋੜੀ ਰਾਜਨੀਤੀ ਲਈ ਅਜਿਹੇ ਦੋਸ਼ ਲਗਾਏ ਜਾ ਰਹੇ ਹਨ ਤਾਂ ਜਵਾਬ ਦੇਣਾ ਲਾਜ਼ਮੀ ਬਣਦਾ ਹੈ।
ਇਥੇ ਜਾਰੀ ਇਕ ਬਿਆਨ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਸਪੱਸ਼ਟ ਕੀਤਾ ਕਿ ਜਿਸ ਜਗ੍ਹਾਂ `ਤੇ ਪੰਜਾਬ ਸਰਕਾਰ ਵਲੋਂ ਮੈਡੀਕਲ ਕਾਲਜ਼ ਬਣਾਉਣ ਦੀ ਤਜਵੀਜ ਬਣ ਰਹੀ ਹੈ, ਉਸ ਜ਼ਮੀਨ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਟਰੱਸਟ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਕੇਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵਿਚਾਰਅਧੀਨ ਹੈ ਅਤੇ ਹਾਈਕੋਰਟ ਨੇ ਇਸ ਮਾਮਲੇ ਵਿਚ ਸਟੇਟਸ ਕੋ ਦਿੱਤਾ ਹੋਇਆ ਹੈ। ਢੀਂਡਸਾ ਨੇ ਦੱਸਿਆ ਕਿ ਮੈਡੀਕਲ ਕਾਲਜ਼ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਟਰੱਸਟ ਦੇ ਪ੍ਰਬੰਧਕਾਂ ਵਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਦਸਤਾਵੇਜਾਂ ਸਮੇਤ ਇਸ ਬਾਰੇ ਪੂਰੀ ਜਾਣਕਾਰੀ ਦੇ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਨੇ ਸਬ ਕੁੱਝ ਜਾਣਦੇ ਹੋਏ ਵਿਵਾਦਤ ਜ਼ਮੀਨ `ਤੇ ਮੈਡੀਕਲ ਕਾਲਜ਼ ਬਣਾਉਣ ਦਾ ਫੈਸਲਾ ਲਿਆ। ਸੁਖਦੇਵ ਸਿੰਘ ਢੀਂਡਸਾ ਨੇ ਅੱਗੇ ਦੱਸਿਆ ਕਿ ਟਰੱਸਟ ਨੇ ਸੰਗਰੂਰ ਵਿਚ ਸੰਤ ਅਤਰ ਸਿੰਘ ਜੀ ਦੀ ਯਾਦ ਵਿਚ ਮੈਡੀਕਲ ਕਾਲਜ਼ ਬਣਾਉਣ `ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਨੈਸ਼ਨਲ ਹਾਈਵੇਅ `ਤੇ ਪਈ ਟਰੱਸਟ ਦੀ 55 ਏਕੜ ਜ਼ਮੀਨ ਵਿਚੋਂ 25 ਏਕੜ ਜ਼ਮੀਨ `ਤੇ ਮੈਡੀਕਲ ਕਾਲਜ਼ ਬਣਾਉਣ ਦੀ ਪੇਸ਼ਕਸ਼ ਕੀਤੀ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵੱਲ ਧਿਆਨ ਦੇਣ ਦੇ ਬਜਾਏ ਸਿਆਸੀ ਬੇਬੁਨਿਆਦੀ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਆਪਣੀ ਨਾਕਾਮੀ ਦਾ ਠਿਕਰਾ ਢੀਂਡਸਾ ਪਰਿਵਾਰ ਦੇ ਸਿਰ ਭੰਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੀਅਤ ਸਾਫ਼ ਹੁੰਦੀ ਤਾਂ ਹੁਣ ਤੱਕ ਇਹ ਮੈਡੀਕਲ ਕਾਲਜ਼ ਦੀ ਇਮਾਰਤ ਬਣਕੇ ਤਿਆਰ ਹੋ ਜਾਂਦੀ ਪਰ ਭਗਵੰਤ ਸਿੰਘ ਮਾਨ ਨੇ ਜਾਣਬੁੱਝ ਕੇ ਮੈਡੀਕਲ ਕਾਲਜ਼ ਬਣਾਉਣ ਲਈ ਵਿਵਾਦਤ ਜ਼ਮੀਨ ਦੀ ਚੋਣ ਕੀਤੀ। ਉਨ੍ਹਾਂ ਕਿਹਾ ਕਿ ਟਰੱਸਟ ਅਤੇ ਅਕਾਲ ਕਾਲਜ ਕੌਂਸਲ ਸਰਕਾਰ ਨੂੰ ਹਰ ਸਹਿਯੋਗ ਦੇਣ ਲਈ ਤਿਆਰ ਹੈ ਅਤੇ ਉਨ੍ਹਾਂ ਦੀ ਇਹ ਮੰਗ ਹੈ ਕਿ ਮਸਤੂਆਣਾ ਸਾਹਿਬ ਦੀ ਧਰਤੀ ਤੇ ਮੈਡੀਕਲ ਕਾਲਜ ਸੰਤ ਅਤਰ ਸਿੰਘ ਦੇ ਨਾਮ ਤੇ ਹੀ ਬਣਾਇਆ ਜਾਵੇ। ਢੀਂਡਸਾ ਨੇ ਇਹ ਵੀ ਪੇਸ਼ਕਸ਼ ਕੀਤੀ ਕਿ ਜਦੋਂ ਤਕ ਕਾਲਜ ਤਿਆਰ ਹੋਕੇ ਸ਼ੁਰੂ ਨਹੀ ਹੁੰਦਾ ਉਦੋਂ ਤਕ ਸਰਕਾਰ ਆਰਜੀ ਤੌਰ ਤੇ ਟਰੱਸਟ ਦੀ ਬਿਲਡਿੰਗ ਵਿਚ ਕਾਲਜ ਸ਼ੁਰੂ ਕਰ ਸਕਦੀ ਹੈ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸੰਗਰੂਰ ਵਿਚ ਮੈਡੀਕਲ ਕਾਲਜ਼ ਬਣੇ ਪਰ ਮਾਨ ਸਰਕਾਰ ਨੂੰ ਇਸ ਵਿਵਾਦਤ ਜ਼ਮੀਨ ਦੀ ਥਾਂ ਟਰੱਸਟ ਵਲੋਂ ਬਿਨਾਂ ਝਗੜੇ ਵਾਲੇ ਪੇਸ਼ਕਸ਼ ਕੀਤੀ ਗਈ ਜ਼ਮੀਨ `ਤੇ ਮੈਡੀਕਲ ਕਾਲਜ਼ ਬਣਾਉਣਾ ਚਾਹੀਦਾ ਹੈ ਅਤੇ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਤੇ ਸਹਿਮਤੀ ਪ੍ਰਗਟ ਕਰਦੇ ਹਨ ਤਾਂ ਉਹ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਵੀ ਤਿਆਰ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ