Welcome to Canadian Punjabi Post
Follow us on

31

January 2023
ਬ੍ਰੈਕਿੰਗ ਖ਼ਬਰਾਂ :
ਚੀਨ ਖਿਲਾਫ AUKUS ਸਮਝੌਤੇ 'ਚ ਭਾਰਤ ਨੂੰ ਸ਼ਾਮਲ ਕਰਨਾ ਚਾਹੁੰਦਾ ਹੈ ਬ੍ਰਿਟੇਨਯੂਕਰੇਨ-ਰੂਸ ਤੋਂ ਬਾਅਦ ਹੁਣ ਏਸ਼ੀਆ 'ਚ ਹੋ ਸਕਦੀ ਹੈ ਤਾਈਵਾਨ-ਚੀਨ ਜੰਗ!ਪੇਸ਼ਾਵਰ ਮਸਜਿਦ ਆਤਮਘਾਤੀ ਹਮਲੇ ਵਿਚ ਮੌਤਾਂ ਦੀ ਗਿਣਤੀ 95 ਹੋਈਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼: ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰਮੀਤ ਹੇਅਰ ਨੇ ਕਿਹਾ: ਸੂਬੇ ਵਿਚ ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਸ਼ੁਰੂ ਹੋਣਗੀਆਂਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਬੈਂਸਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ: ਬਜਟ ਸੈਸ਼ਨ ਦੌਰਾਨ ਪੰਜਾਬ ਨਾਲ ਸੰਬੰਧਿਤ ਸਾਰੇ ਮੁੱਦੇ ਸਦਨ ਵਿਚ ਚੁੱਕੇ ਜਾਣਗੇਪਾਕਿਸਤਾਨ ਦੀ ਮਾਸਜਿਦ ਵਿਚ ਹੋਇਆ ਫਿਦਾਈਨ ਹਮਲਾ, 61 ਦੀ ਮੌਤ
 
ਪੰਜਾਬ

ਸੰਤ ਸੀਚੇਵਾਲ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ

January 25, 2023 02:47 PM

ਚੰਡੀਗੜ੍ਹ, 25 ਜਨਵਰੀ (ਪੋਸਟ ਬਿਊਰੋ): ਬੰਦੀ ਸਿੰਘ ਦੀ ਰਿਹਾਈ ਦੀ ਪੁਰਜ਼ੋਰ ਹਮਾਇਤ ਕਰਦਿਆ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆ ਹਨ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਗਣਤੰਤਰ ਦਿਵਸ ਦੀ ਪੂਰਵ ਸੰਧਿਆ`ਤੇ ਜਾਰੀ ਕੀਤੇ ਬਿਆਨ ਵਿੱਚ ਸੰਤ ਸੀਚੇਵਾਲ ਨੇ ਕਿਹਾ ਕਿ ਇਹ ਜਿੱਥੇ ਇਨਸਾਫ਼ ਦਾ ਮਾਮਲਾ ਹੈ ਉਥੇ ਹੀ ਮਨੁੱਖੀ ਅਧਿਕਾਰਾਂ ਦਾ ਵੀ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸੰਵਿਧਾਨ ਅਨੁਸਾਰ ਬੰਦੀ ਸਿੰਘਾਂ ਨੂੰ ਸਜ਼ਾਵਾਂ ਹੋਈਆ ਸਨ ਉਹੀ ਸੰਵਿਧਾਨ ਜਿਊਣ ਦਾ ਅਧਿਕਾਰ ਵੀ ਦਿੰਦਾ ਹੈ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਗੈਰ-ਸੰਵਿਧਾਨਕ ਹੈ।
ਸੰਤ ਸੀਚੇਵਾਲ ਨੇ ਕੇਂਦਰ ਸਰਕਾਰ`ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪ੍ਰੀਕ੍ਰਿਆ ਸ਼ੁਰੂ ਕੀਤੀ ਜਾਵੇ ਜਿੰਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਜੱਥੇਬੰਦੀਆਂ ਲੰਮੇ ਸਮੇ ਤੋਂ ਇਸ ਦੀ ਮੰਗ ਵੀ ਕਰ ਰਹੀਆਂ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼: ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਅਤੇ ਲਖਬੀਰ ਸਿੰਘ ਹੋਏ ਸੇਵਾ ਮੁਕਤ ਹੋਣ ਮੀਤ ਹੇਅਰ ਨੇ ਕਿਹਾ: ਸੂਬੇ ਵਿਚ ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਸ਼ੁਰੂ ਹੋਣਗੀਆਂ ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਬੈਂਸ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ: ਬਜਟ ਸੈਸ਼ਨ ਦੌਰਾਨ ਪੰਜਾਬ ਨਾਲ ਸੰਬੰਧਿਤ ਸਾਰੇ ਮੁੱਦੇ ਸਦਨ ਵਿਚ ਚੁੱਕੇ ਜਾਣਗੇ ਜਿਲਾ ਵਿਕਾਸ ਕੁਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਤਿਆਰ ਕੀਤੀਆਂ ਜਾਣਗੀਆਂ ਨਵੀਆਂ ਯੋਜਨਾਵਾਂ : ਢਿੱਲਵਾਂ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਨਵੀਂ ਐੱਨ.ਆਰ.ਆਈ. ਨੀਤੀ 28 ਫ਼ਰਵਰੀ ਤੱਕ ਤਿਆਰ ਹੋਵੇਗੀ : ਕੁਲਦੀਪ ਸਿੰਘ ਧਾਲੀਵਾਲ ਅਮਨ ਅਰੋੜਾ ਨੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵਿਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ 10 ਮਹੀਨੇ 'ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ : ਭਗਵੰਤ ਮਾਨ