Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਪਹਿਲੀ ਵਾਰ 'ਟ੍ਰਾਂਸਜੈਂਡਰ' ਪੁਲਿਸ ਵਾਲੇ ਗਣਤੰਤਰ ਦਿਵਸ ਪਰੇਡ 'ਚ ਹਿੱਸਾ ਲੈਣਗੇ

January 25, 2023 02:52 PM

ਰਾਏਪੁਰ, 25 ਜਨਵਰੀ (ਪੋਸਟ ਬਿਊਰੋ)- ਛੱਤੀਸਗੜ੍ਹ ਪੁਲਿਸ ਦੀ ਨਵੀਂ ਬਣੀ ਵਿਸ਼ੇਸ਼ ਯੂਨਿਟ 'ਬਸਤਰ ਫਾਈਟਰਜ਼' ਵਿੱਚ ਹਾਲ ਹੀ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਟਰਾਂਸਜੈਂਡਰ ਪਹਿਲੀ ਵਾਰ ਜਗਦਲਪੁਰ ਸ਼ਹਿਰ ਵਿੱਚ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣਗੇ। ਪੁਲਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭੁਪੇਸ਼ ਬਘੇਲ ਜਗਦਲਪੁਰ ਦੇ ਲਾਲਬਾਗ ਮੈਦਾਨ 'ਚ ਹੋਣ ਵਾਲੇ ਸਮਾਰੋਹ 'ਚ ਤਿਰੰਗਾ ਲਹਿਰਾਉਣਗੇ। ਬਸਤਰ ਖੇਤਰ ਦੇ ਪੁਲਿਸ ਇੰਸਪੈਕਟਰ ਜਨਰਲ ਸੁੰਦਰਰਾਜ ਪੀ ਨੇ ਕਿਹਾ, “ਬਸਤਰ ਦੇ ਲੜਾਕਿਆਂ ਦੀ ਇੱਕ ਪਲਟੂਨ ਜਗਦਲਪੁਰ ਸ਼ਹਿਰ ਵਿੱਚ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲਵੇਗੀ। ਇਸ ਯੂਨਿਟ ਵਿੱਚ ਭਰਤੀ ਕੀਤੇ ਗਏ ਅੱਠ ਟਰਾਂਸਜੈਂਡਰ ਕਾਂਸਟੇਬਲ (ਨੌਂ ਵਿੱਚੋਂ) ਵੀ ਭਾਗ ਲੈਣਗੇ।
ਸੁੰਦਰਰਾਜ ਨੇ ਕਿਹਾ, ''ਇਹ ਪਹਿਲੀ ਵਾਰ ਹੈ ਜਦੋਂ ਟਰਾਂਸਜੈਂਡਰ ਪੁਲਸ ਕਰਮਚਾਰੀ ਗਣਤੰਤਰ ਦਿਵਸ ਪਰੇਡ 'ਚ ਹਿੱਸਾ ਲੈਣਗੇ।'' ਪਿਛਲੇ ਸਾਲ ਅਗਸਤ 'ਚ ਸੂਬੇ 'ਚ 'ਬਸਤਰ ਫਾਈਟਰਸ' ਲਈ ਚੁਣੇ ਗਏ 2,100 ਕਾਂਸਟੇਬਲਾਂ 'ਚ 9 ਟਰਾਂਸਜੈਂਡਰ ਸ਼ਾਮਲ ਸਨ। ਸਿਖਲਾਈ ਤੋਂ ਬਾਅਦ, ਉਨ੍ਹਾਂ ਨੂੰ ਰਾਜ ਦੇ ਮਾਉਵਾਦੀ ਪ੍ਰਭਾਵਿਤ ਬਸਤਰ ਡਿਵੀਜ਼ਨ ਵਿੱਚ ਤਾਇਨਾਤ ਕੀਤਾ ਜਾਵੇਗਾ। ਉਥੇ ਹੀ 24 ਸਾਲਾ ਟਰਾਂਸਜੈਂਡਰ ਦਿਿਵਆ ਨਿਸ਼ਾਦ ਲਈ, ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣਾ ਇੱਕ ਸੁਪਨਾ ਸਾਕਾਰ ਹੋਇਆ ਹੈ। ਨਿਸ਼ਾਦ ਦਾ ਕਹਿਣਾ ਹੈ ਕਿ ਇਹ ਉਸ ਲਈ ਮਾਣ ਵਾਲਾ ਪਲ ਹੋਵੇਗਾ ਜਦੋਂ ਉਹ ਖਾਕੀ ਵਰਦੀ ਪਾ ਕੇ ਬਾਹਰ ਨਿਕਲੇਗੀ।
ਨਿਸ਼ਾਦ ਨੇ ਕਿਹਾ, “ਪੁਲਿਸ ਵਿੱਚ ਸਾਡੀ ਚੋਣ ਨੇ ਨਾ ਸਿਰਫ਼ ਪੂਰੇ ਭਾਈਚਾਰੇ ਦਾ ਭਰੋਸਾ ਵਧਾਇਆ ਹੈ ਜਿਸਦੀ ਅਸੀਂ ਪ੍ਰਤੀਨਿਧਤਾ ਕਰਦੇ ਹਾਂ, ਸਗੋਂ ਸਮਾਜ ਦੀ ਟਰਾਂਸਜੈਂਡਰ ਪ੍ਰਤੀ ਧਾਰਨਾ ਨੂੰ ਵੀ ਬਦਲਿਆ ਹੈ। ਗਣਤੰਤਰ ਦਿਵਸ ਦੀ ਪਰੇਡ ਵਿੱਚ ਹਿੱਸਾ ਲੈਣਾ ਸਾਡੇ ਸਾਰਿਆਂ ਲਈ ਮਾਣ ਵਾਲਾ ਪਲ ਹੋਵੇਗਾ। ਰਾਜਧਾਨੀ ਰਾਏਪੁਰ ਤੋਂ ਲਗਭਗ 300 ਕਿਲੋਮੀਟਰ ਦੂਰ ਬਸਤਰ ਜ਼ਿਲ੍ਹੇ ਦਾ ਹੈੱਡਕੁਆਰਟਰ ਜਗਦਲਪੁਰ ਸਥਿਤ ਹੈ। ਇਸ ਦੌਰਾਨ, ਛੱਤੀਸਗੜ੍ਹ ਦੇ ਸਾਰੇ ਸੰਵੇਦਨਸ਼ੀਲ ਸਥਾਨਾਂ, ਖਾਸ ਕਰਕੇ ਮਾਉਵਾਦੀ ਪ੍ਰਭਾਵਿਤ ਖੇਤਰਾਂ ਵਿੱਚ, ਗਣਤੰਤਰ ਦਿਵਸ ਦੇ ਜਸ਼ਨਾਂ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਜਪਾਲ ਅਨੁਸੂਈਆ ਉਈਕੇ ਸਵੇਰੇ ਰਾਜਧਾਨੀ ਰਾਏਪੁਰ ਦੇ ਪੁਲਿਸ ਪਰੇਡ ਗਰਾਉਂਡ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ