Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

4 ਬੱਚਿਆਂ ਦੀ ਜਾਨ ਬਚਾਉਣ ਵਾਲੀ 14 ਸਾਲਾ ਅਮਨਦੀਪ ਕੌਰ ਨੂੰ 'ਵੀਰਬਾਲ ਐਵਾਰਡ' ਨਾਲ ਕੀਤਾ ਸਨਮਾਨਿਤ

January 26, 2023 03:57 AM

ਚੰਡੀਗੜ੍ਹ, 26 ਜਨਵਰੀ (ਪੋਸਟ ਬਿਊਰੋ): ਦੋ ਸਾਲਾਂ ਬਾਅਦ, ਕੋਰੋਨਾ ਸੰਕਰਮਣ ਕਾਰਨ ਭਾਰਤੀ ਬਾਲ ਵਿਕਾਸ ਕੌਂਸਲ ਵੱਲੋਂ ਨੌਜਵਾਨਾਂ ਨੂੰ “ਵੀਰਬਾਲ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ।ਜਿਸ ਵਿੱਚ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੀ ਰਹਿਣ ਵਾਲੀ 14 ਸਾਲ ਦੀ ਅਮਨਦੀਪ ਕੌਰ ਦਾ ਨਾਮ ਵੀ ਸ਼ਾਮਲ ਹੈ। ਅਮਨਦੀਪ ਕੌਰ ਨੇ ਇੱਕ ਸਕੂਲ ਵੈਨ ਦੁਰਘਟਨਾ ਵਿੱਚ ਆਪਣੇ ਨਾਲ ਚਾਰ ਬੱਚਿਆਂ ਦੀ ਜਾਨ ਬਚਾਈ ਸੀ ।

ਇਹ ਹਾਦਸਾ 15 ਫਰਵਰੀ, 2020 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ-ਸਿਦਸਮਾਚਾਰ ਰੋਡ ‘ਤੇ 12 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਵਿੱਚ ਵਾਪਰਿਆ ਸੀ। ਇਸ ਪੂਰੇ ਹਾਦਸੇ ‘ਚ ਅੱਠ ਵਿਦਿਆਰਥੀ ਵਾਲ-ਵਾਲ ਬਚ ਗਏ, ਜਦਕਿ ਚਾਰ ਦੀ ਮੌਤ ਹੋ ਗਈ ਸੀ । ਅੱਠਾਂ ਵਿੱਚੋਂ 1 ਅਮਨਦੀਪ ਕੌਰ ਖੁਦ ਸੀ ਅਤੇ 4 ਨੂੰ ਉਸ ਨੇ ਬਚਾ ਲਿਆ ਸੀ। 2020 ‘ਚ ਤਤਕਾਲੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵਿਟਰ ‘ਤੇ ਟਵੀਟ ਕਰਕੇ ਅਮਨਦੀਪ ਦੀ ਤਾਰੀਫ ਕੀਤੀ ਸੀ ਅਤੇ ਅਮਨਦੀਪ ਦੀ ਬਹਾਦਰੀ ਨੂੰ ਸਲਾਮ ਕੀਤਾ ਸੀ।
ਅਮਨਦੀਪ ਕੌਰ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਜਿਉਂ ਹੀ ਵੈਨ ਚੱਲਣ ਲੱਗੀ ਤਾਂ ਮੈਂ ਸਰ (ਅਧਿਆਪਕ-ਕਮ-ਡਰਾਈਵਰ ਦਲਬੀਰ ਸਿੰਘ) ਨੂੰ ਦੱਸਿਆ ਕਿ ਵੈਨ ਵਿੱਚੋਂ ਕੋਈ ਬਦਬੂ ਆ ਰਹੀ ਹੈ, ਪਰ ਸਰ ਨੇ ਗੱਡੀ ਚਲਾਉਣੀ ਸ਼ੁਰੂ ਕਰ ਦਿੱਤੀ। ਮੈਂ ਸਰ ਨੂੰ ਫਿਰ ਕਿਹਾ ਕਿ ਬਦਬੂ ਵਧ ਰਹੀ ਹੈ, ਪਰ ਉਹ ਚਾਰੇ ਪਾਸੇ ਦੇਖਦਾ ਰਿਹਾ ਅਤੇ ਗੱਡੀ ਚਲਾ ਰਿਹਾ ਸੀ। ਅੱਗ ਜਦੋਂ ਬਾਅਦ ਵਿਚ ਦਿਖਾਈ ਦਿੱਤੀ ਤਾਂ ਸਥਿਤੀ ਕਾਬੂ ਤੋਂ ਬਾਹਰ ਸੀ। ਅਮਨਦੀਪ ਪਹਿਲਾਂ ਵੈਨ ਦੇ ਸ਼ੀਸ਼ੇ ਤੋੜ ਕੇ ਬਾਹਰ ਨਿਕਲੀ ਅਤੇ ਖੁਦ ਨੂੰ ਸੁਰੱਖਿਅਤ ਕੀਤਾ . ਅਜਿਹੇ ‘ਚ ਆਸ-ਪਾਸ ਦੇ ਲੋਕ ਵੀ ਮਦਦ ਲਈ ਪਹੁੰਚ ਗਏ ਸਨ । ਅਮਨਦੀਪ ਨੇ ਸੜ ਰਹੀ ਸਕੂਲ ਵੈਨ ਵਿੱਚੋਂ ਚਾਰ ਬੱਚਿਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ