Welcome to Canadian Punjabi Post
Follow us on

01

July 2025
 
ਕੈਨੇਡਾ

4 ਬੈਟਲ ਟੈਂਕ ਯੂਕਰੇਨ ਭੇਜੇਗਾ ਕੈਨੇਡਾ : ਆਨੰਦ

January 26, 2023 09:20 PM

ਓਟਵਾ, 26 ਜਨਵਰੀ (ਪੋਸਟ ਬਿਊਰੋ) : ਕੈਨੇਡਾ ਵੱਲੋਂ ਚਾਰ ਬੈਟਲ ਟੈਂਕਸ ਯੂਕਰੇਨ ਭੇਜੇ ਜਾ ਰਹੇ ਹਨ। ਇਸ ਦੇ ਨਾਲ ਹੀ ਕੈਨੇਡੀਅਨ ਆਰਮਡ ਫੋਰਸਿਜ਼ ਦੇ ਕੁੱਝ ਸੈਨਿਕਾਂ ਨੂੰ ਵੀ ਯੂਕਰੇਨ ਭੇਜਿਆ ਜਾਵੇਗਾ ਤਾਂ ਕਿ ਇਨ੍ਹਾਂ ਟੈਂਕਾਂ ਨੂੰ ਆਪਰੇਟ ਕਰਨ ਦਾ ਵੱਲ ਯੂਕਰੇਨੀਅਨ ਸੈਨਿਕਾਂ ਨੂੰ ਸਿਖਾਇਆ ਜਾ ਸਕੇ।
ਵੀਰਵਾਰ ਨੂੰ ਰੱਖਿਆ ਮੰਤਰੀ ਅਨੀਤਾ ਆਨੰਦ ਵੱਲੋਂ ਚੀਫ ਆਫ ਡਿਫੈਂਸ ਸਟਾਫ ਵੇਅਨ ਆਇਰ ਦੀ ਹਾਜ਼ਰੀ ਵਿੱਚ ਇਹ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਹ ਵੀ ਆਖਿਆ ਕਿ ਚਾਰ ਲੈਪਰਡ 2 ਟੈਂਕਸ ਭੇਜਣ ਤੋਂ ਇਲਾਵਾ ਕੈਨੇਡਾ ਬਾਅਦ ਵਿੱਚ ਹੋਰ ਟੈਂਕ ਵੀ ਭੇਜ ਸਕਦਾ ਹੈ। ਰੱਖਿਆ ਮੰਤਰੀ ਨੇ ਆਖਿਆ ਕਿ ਆਉਣ ਵਾਲੇ ਹਫਤਿਆਂ ਵਿੱਚ ਟੈਂਕਾਂ ਦੀ ਡਲਿਵਰੀ ਹੋ ਜਾਵੇਗੀ ਜਦਕਿ ਟਰੇਨਰਜ਼ ਦੇ ਨਾਲ ਨਾਲ ਸਪੇਅਰ ਪਾਰਟਸ ਤੇ ਹੋਰ ਗੋਲੀ ਸਿੱਕਾ ਆਪਣੇ ਭਾਈਵਾਲਾਂ ਨਾਲ ਤਾਲਮੇਲ ਕਰਕੇ ਭੇਜ ਦਿੱਤਾ ਜਾਵੇਗਾ। ਇਸ ਸਬੰਧੀ ਟਰੇਨਿੰਗ ਕਿਸੇ ਤੀਜੇ ਦੇਸ਼ ਵਿੱਚ ਹੋਵੇਗੀ।
ਪਿਛਲੇ ਹਫਤੇ ਆਪਣੇ ਹਮਰੁਤਬਾ ਅਧਿਕਾਰੀ ਨਾਲ ਮੁਲਾਕਾਤ ਕਰਨ ਲਈ ਆਨੰਦ ਯੂਕਰੇਨ ਦੇ ਦੌਰੇ ਉੱਤੇ ਸੀ। ਉਨ੍ਹਾਂ ਆਖਿਆ ਕਿ ਇਹ ਆਧੁਨਿਕ ਤਕਨਾਲੋਜੀ ਨਾਲ ਲੈਸ ਤੇ ਸੇਫ ਵ੍ਹੀਕਲ ਜੰਗ ਦੇ ਮੈਦਾਨ ਵਿੱਚ ਸੈਨਿਕਾਂ ਦੇ ਹੱਥ ਮਜ਼ਬੂਤ ਕਰਦੇ ਹਨ। ਇਨ੍ਹਾਂ ਦੀ ਮਦਦ ਨਾਲ ਯੂਕਰੇਨ ਆਪਣੀ ਟੈਰੇਟਰੀ ਦਾ ਵੱਡਾ ਹਿੱਸਾ ਰੂਸ ਕੋਲੋਂ ਆਜ਼ਾਦ ਕਰਵਾ ਸਕੇਗਾ ਤੇ ਰੂਸ ਦੇ ਹਮਲਿਆਂ ਤੋਂ ਆਪਣੇ ਲੋਕਾਂ ਦੀ ਰਾਖੀ ਕਰ ਸਕੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ