Welcome to Canadian Punjabi Post
Follow us on

03

July 2025
 
ਭਾਰਤ

ਭਾਰਤੀ ਹਵਾਈ ਸੈਨਾ ਦੇ ਸੁਖੋਈ ਅਤੇ ਮਿਰਾਜ ਜਹਾਜ਼ ਕਰੈਸ਼, ਇੱਕ ਪਾਇਲਟ ਦੀ ਮੌਤ

January 28, 2023 05:11 PM

ਨਵੀਂ ਦਿੱਲੀ, 28 ਜਨਵਰੀ (ਪੋਸਟ ਬਿਊਰੋ) - ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ (ਇੱਕ ਸੁਖੋਈ ਐਮਕੇਆਈ ਅਤੇ ਇੱਕ ਮਿਰਾਜ-2000) ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲ੍ਹੇ ਵਿਚ ਸ਼ਨੀਚਰਵਾਰ ਨੂੰ ਰੁਟੀਨ ਟਰੇਨਿੰਗ ਦੌਰਾਨ ਹਾਦਸਾਗ੍ਰਸਤ ਹੋ ਗਏ, ਜਿਸ ਕਾਰਨ ਇੱਕ ਪਾਇਲਟ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਪਾਇਲਟ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਸੁਖੋਈ-30 ਐਮਕੇਆਈ ਜਹਾਜ਼ ਦੇ ਦੋ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਏ, ਜਦਕਿ ਮਿਰਾਜ-2000 ਦੇ ਪਾਇਲਟ ਦੀ ਮੌਤ ਹੋ ਗਈ।
ਮੋਰੇਨਾ ਦੇ ਜ਼ਿਲ੍ਹਾ ਮੈਜਿਸਟਰੇਟ ਅੰਕਿਤ ਅਸਥਾਨਾ ਨੇ ਦੱਸਿਆ ਕਿ ਦੋਵੇਂ ਜਹਾਜ਼ਾਂ ਦਾ ਮਲਬਾ ਜ਼ਿਲ੍ਹੇ ਦੇ ਪਹਾੜਗੜ੍ਹ ਇਲਾਕੇ ਵਿੱਚ ਡਿੱਗਿਆ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਭਰਤਪੁਰ ਖੇਤਰ ਵਿੱਚ ਵੀ ਕੁਝ ਮਲਬਾ ਡਿੱਗਿਆ, ਜਿਸ ਦੀ ਸਰਹੱਦ ਮੱਧ ਪ੍ਰਦੇਸ਼ ਨਾਲ ਲੱਗਦੀ ਹੈ।
ਜਾਣਕਾਰੀ ਮੁਤਾਬਿਕ ਘਟਨਾ ਦੇ ਤੁਰੰਤ ਬਾਅਦ ਅਜਿਹੀਆਂ ਖਬਰਾਂ ਆਈਆਂ ਸਨ ਕਿ ਦੋ ਵੱਖ-ਵੱਖ ਹਾਦਸਿਆਂ ਵਿੱਚ ਇੱਕ ਪਾਇਲਟ ਦੀ ਮੌਤ ਹੋ ਗਈ ਸੀ। ਪਰ ਬਾਅਦ ਵਿੱਚ ਇਸ ਗੱਲ ਦੀ ਪੁਸ਼ਟੀ ਹੋਈ ਕਿ 2 ਜਹਾਜ਼ ਇੱਕੋ ਹਾਦਸੇ ਵਿੱਚ ਡਿੱਗੇ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਹਵਾਈ ਸੈਨਾ ਦੇ ਮੁਖੀ ਨੇ ਭਾਰਤੀ ਹਵਾਈ ਸੈਨਾ ਦੇ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਦੀ ਜਾਣਕਾਰੀ ਦਿੱਤੀ।
ਭਾਰਤੀ ਹਵਾਈ ਸੈਨਾ ਵੱਲੋਂ ਟਵੀਟ ਕੀਤਾ ਗਿਆ ਕਿ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਅੱਜ ਸਵੇਰੇ ਗਵਾਲੀਅਰ ਨੇੜੇ ਹਾਦਸਾਗ੍ਰਸਤ ਹੋ ਗਏ। ਇਹ ਜਹਾਜ਼ ਰੁਟੀਨ ਸੰਚਾਲਨ ਉਡਾਣ ਸਿਖਲਾਈ ਮਿਸ਼ਨ 'ਤੇ ਸੀ। ਇਸ ਵਿਚ ਸ਼ਾਮਲ ਤਿੰਨ ਪਾਇਲਟਾਂ ਵਿੱਚੋਂ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕੀਤਾ, "ਮੋਰੇਨਾ ਵਿੱਚ ਕੋਲਾਰਸ ਨੇੜੇ ਹਵਾਈ ਸੈਨਾ ਦੇ ਸੁਖੋਈ-30 ਅਤੇ ਮਿਰਾਜ-2000 ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਬੇਹੱਦ ਦੁਖਦ ਹੈ। ਮੈਂ ਹਵਾਈ ਸੈਨਾ ਦੇ ਸਹਿਯੋਗ ਲਈ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ।" ਜਲਦੀ ਬਚਾਅ ਅਤੇ ਰਾਹਤ ਕਾਰਜ ਦੇ ਨਿਰਦੇਸ਼ ਦਿੱਤੇ ਗਏ ਹਨ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਜਹਾਜ਼ਾਂ ਦੇ ਪਾਇਲਟ ਸੁਰੱਖਿਅਤ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ