Welcome to Canadian Punjabi Post
Follow us on

01

April 2023
ਬ੍ਰੈਕਿੰਗ ਖ਼ਬਰਾਂ :
ਫਿਨਲੈਂਡ ਵੀ ਬਣਿਆ ਨਾਟੋ ਦਾ ਮੈਂਬਰ, ਸੰਸਦ ਵਿਚ ਦਿੱਤੀ ਮਨਜੂਰੀ ਪੰਜਾਬ ਕੈਬਨਿਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂਟਰੰਪ ਨੂੰ ਦਿੱਤਾ ਗਿਆ ਦੋਸ਼ੀ ਕਰਾਰ, ਕਰਨਾ ਪਵੇਗਾ ਮੁਜਰਮਾਨਾ ਚਾਰਜਿਜ਼ ਦਾ ਸਾਹਮਣਾਪੱਤਰਕਾਰ ਦੀ ਗ੍ਰਿਫਤਾਰੀ ਤੋਂ ਬਾਅਦ ਅਮਰੀਕਾ ਦੀ ਐਡਾਇਜਰੀ, 'ਅਮਰੀਕੀ ਨਾਗਰਿਕ ਤੁਰੰਤ ਛੱਡਣ ਰੂਸ’ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ
 
ਖੇਡਾਂ

ਭਾਰਤ ਮਹਿਲਾ ਟੀਮ ਨੇ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਪਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ

January 29, 2023 12:53 PM

ਕੇਪ ਟਾਊਨ, 29 ਜਨਵਰੀ (ਪੋਸਟ ਬਿਊਰੋ)- ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਪੋਚੇਫਸਟਰੂਮ ਵਿਚ ਅੰਡਰ-19 ਟੀ-20 ਵਿਸਵ ਕੱਪ ਦੇ ਫਾਈਨਲ ’ਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ। ਭਾਰਤ ਮਹਿਲਾ ਅੰਡਰ-19 ਵਿਸਵ ਕੱਪ ਦਾ ਖਿਤਾਬ ਜਿੱਤਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਟੀਮ ਇੰਡੀਆ ਨੇ 69 ਦੌੜਾਂ ਦਾ ਟੀਚਾ 14 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ ਹਾਸਿਲ ਕਰ ਲਿਆ। ਜਿਸ ਵਿਚ ਸੌਮਿਆ ਤਿਵਾੜੀ (ਅਜੇਤੂ 24) ਅਤੇ ਗੋਂਗੜੀ ਤਿ੍ਰਸ਼ਾ (24) ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਇੰਗਲੈਂਡ ਲਈ ਸਟੋਨਹਾਊਸ, ਸਕਿ੍ਰਵੇਨਜ ਅਤੇ ਬੇਕਰ ਨੇ ਇਕ-ਇਕ ਵਿਕਟ ਲਈ।
ਇਸ ਤੋਂ ਪਹਿਲਾਂ ਭਾਰਤੀ ਗੇਂਦਬਾਜਾਂ ਦੇ ਸ਼ਾਨਦਾਰ ਪ੍ਰਦਰਸਨ ਦੀ ਬਦੌਲਤ ਇੰਗਲੈਂਡ ਦੀ ਟੀਮ ਖਿਤਾਬੀ ਮੈਚ ਵਿਚ 17.1 ਓਵਰਾਂ ਵਿਚ 68 ਦੌੜਾਂ ’ਤੇ ਆਲ ਆਊਟ ਹੋ ਗਈ। ਜਿਸ ਵਿੱਚ ਰਿਆਨ ਮੈਕਡੋਨਲਡ 19 ਦੌੜਾਂ ਬਣਾ ਕੇ ਆਪਣੀ ਟੀਮ ਵੱਲੋਂ ਸਭ ਤੋਂ ਵੱਧ ਸਕੋਰਰ ਰਹੀ। ਭਾਰਤ ਲਈ ਤਿਤਾਸ ਸੰਧੂ, ਅਰਚਨਾ ਦੇਵੀ ਅਤੇ ਪਾਰਸ਼ਵੀ ਚੋਪੜਾ ਨੇ ਦੋ-ਦੋ ਵਿਕਟਾਂ ਲਈਆਂ। ਜਦਕਿ ਸ਼ੇਫਾਲੀ ਵਰਮਾ, ਮੰਨਤ ਕਸ਼ਯਪ ਅਤੇ ਸੋਨਮ ਯਾਦਵ ਨੇ ਇਕ-ਇਕ ਵਿਕਟ ਲਈ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਭਾਰਤ ਨੇ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਕੇ ਕੀਤਾ ਸੀਰੀਜ਼ `ਤੇ ਕਲੀਨ ਸਵੀਪ ਹਾਕੀ ਵਿਸ਼ਵ ਕੱਪ ਵਿਚ ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ, ਸਪੇਨ ਨੂੰ 2-0 ਨਾਲ ਹਰਾਇਆ ਭਾਰਤ ਨੇ ਪਹਿਲੇ ਇੱਕ ਦਿਨਾ ਮੈਚ ਵਿਚ ਸ੍ਰੀਲੰਕਾ ਨੂੰ 67 ਦੌੜਾਂ ਨਾਲ ਹਰਾਇਆ, ਵਿਰਾਟ ਕੋਹਲੀ ਨੇ ਲਾਇਆ ਸ਼ਾਨਦਾਰ ਸੈਂਕੜਾ ਨਿਊਜ਼ੀਲੈਂਡ ਤੋਂ ਹਾਰਨ ਦੇ ਬਾਵਜੂਦ ਟੀਮ ਇੰਡੀਆ ਨੰਬਰ 1 'ਤੇ ਬਰਕਰਾਰ ਫੀਫਾ ਵਿਸ਼ਵ ਕੱਪ 2022: ਵਿਸ਼ਵ ਚੈਂਪੀਅਨ ਫਰਾਂਸ ਨੂੰ ਟਿਊਨੀਸ਼ੀਆ ਨੇ ਹਰਾਇਆ, ਗਰੁੱਪ ਡੀ ਦੀਆਂ ਤਸਵੀਰਾਂ ਸਾਫ਼ ਪਾਕਿਸਤਾਨ ਨੇ ਚੌਥੀ ਵਾਰ ਨਿਊਜ਼ੀਲੈਂਡ ਨੂੰ ਸੈਮੀਫਾਈਨਲ ਵਿਚ ਹਰਾਇਆ ਤੀਜੇ ਟੀ-20 ਮੈਚ ਵਿਚ ਭਾਰਤ 49 ਦੌੜਾਂ ਨਾਲ ਹਾਰਿਆ, ਸੀਰੀਜ਼ 2-1 ਨਾਲ ਭਾਰਤ ਦੇ ਨਾਮ ਮਹਿਲਾ ਕ੍ਰਿਕੇਟ ਟੀਮ ਦੀ ਵਿਕੇਟਕੀਪਰ ਤਾਨੀਆ ਭਾਟੀਆ ਦਾ ਦਾਅਵਾ: ਲੰਡਨ ਵਿਚ ਨਕਦੀ, ਕਾਰਡ ਅਤੇ ਗਹਿਣਿਆਂ ਸਮੇਤ ਹੋਰ ਕੀਮਤੀ ਸਮਾਨ ਚੋਰੀ ਭਾਰਤ ਨੇ ਟੀ-20 ਸੀਰੀਜ਼ ਜਿੱਤੀ, ਸੀਰੀਜ਼ ਦੇ ਆਖਰੀ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ ਭਾਰਤ ਨੇ ਟੀ-20 ਕ੍ਰਿਕਟ ਲੜੀ ਦੇ ਦੂਜੇ ਮੈਚ ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ