Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਨਾਸਿਕ ਵਿਚ ਕਰਜ਼ੇ ਤੋਂ ਦੁਖੀ ਪਿਤਾ ਨੇ ਦੋ ਪੁੱਤਰਾਂ ਸਮੇਤ ਕੀਤੀ ਖੁਦਕੁਸੀ

January 29, 2023 01:25 PM

ਨਾਸਿਕ, 29 ਜਨਵਰੀ (ਪੋਸਟ ਬਿਊਰੋ)- ਨਾਸਿਕ ਦੇ ਸਤਪੁਰ ਇਲਾਕੇ ਦੇ ਰਾਧਾਕਿ੍ਰਸ਼ਨ ਨਗਰ ਵਿੱਚ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵਪਾਰੀ ਪਰਿਵਾਰ ਦੇ ਤਿੰਨ ਲੋਕਾਂ ਨੇ ਖੁਦਕੁਸੀ ਕਰ ਲਈ। ਦੋਵਾਂ ਨੌਜਵਾਨਾਂ ਨੇ ਆਪਣੇ ਪਿਤਾ ਨਾਲ ਮਿਲ ਕੇ ਘਰ ਦੇ ਤਿੰਨ ਵੱਖ-ਵੱਖ ਕਮਰਿਆਂ ’ਚ ਫਾਹਾ ਲੈ ਲਿਆ। ਸੂਚਨਾ ਮਿਲਦੇ ਹੀ ਇਲਾਕੇ ’ਚ ਹੜਕੰਪ ਮਚ ਗਿਆ। ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ।
ਸਤਪੁਰ ਪੁਲਸ ਅਨੁਸਾਰ ਖੁਦਕੁਸ਼ੀ ਕਰਨ ਵਾਲਿਆਂ ਦੇ ਨਾਮ ਦੀਪਕ ਸ਼ਿਰੋੜੇ (ਪਿਤਾ ਉਮਰ 55 ਸਾਲ), ਪ੍ਰਸਾਦ ਸ਼ਿਰੋੜੇ (ਵੱਡਾ ਪੁੱਤਰ ਉਮਰ 25 ਸਾਲ), ਰਾਕੇਸ ਸ਼ਿਰੋੜੇ (ਉਮਰ 23 ਸਾਲ) ਹਨ। ਤਿੰਨਾਂ ਨੇ ਇਕੋ ਘਰ ਦੇ ਤਿੰਨ ਵੱਖ-ਵੱਖ ਕਮਰਿਆਂ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸੀ ਕਰ ਲਈ। ਸ਼ਿਰੋੜੇ ਪਰਿਵਾਰ ਅਸ਼ੋਕਨਗਰ ਦੇ ਆਖਰੀ ਬੱਸ ਸਟਾਪ ਇਲਾਕੇ ’ਚ ਫਲਾਂ ਦਾ ਕਾਰੋਬਾਰ ਕਰਦਾ ਸੀ। ਘਰ ਦੇ ਵੱਡੇ ਬੇਟੇ ਪ੍ਰਸਾਦ ਸ਼ਿਰੋੜੇ ਦੀ ਪਤਨੀ ਗਰਭਵਤੀ ਹੋਣ ਕਾਰਨ ਮੁੰਬਈ ਗਈ ਹੋਈ ਸੀ। ਅੱਜ ਸਵੇਰੇ ਉਸ ਦੀ ਡਿਲੀਵਰੀ ਹੋਈ ਅਤੇ ਉਸ ਨੇ ਬੇਟੀ ਨੂੰ ਜਨਮ ਦਿੱਤਾ।
ਜਾਣਕਾਰੀ ਮੁਤਾਬਕ ਪਰਿਵਾਰ ਮੂਲ ਰੂਪ ਵਿਚ ਦੇਵਲਾ ਤਾਲੁਕਾ ਦੇ ਉਮਰਾਣੇ ਦਾ ਰਹਿਣ ਵਾਲਾ ਹੈ। ਪਿਛਲੇ 10 ਸਾਲਾਂ ਤੋਂ ਉਹ ਕਾਰੋਬਾਰ ਦੇ ਸਿਲਸਿਲੇ ’ਚ ਨਾਸਿਕ ਆਇਆ ਹੋਇਆ ਸੀ। ਉਨ੍ਹਾਂ ਦਾ ਘਰ ਰਾਧਾਕਿ੍ਰਸ਼ਨ ਨਗਰ ਇਲਾਕੇ ਵਿਚ ਹੈ। ਪਿਤਾ ਦੀਪਕ ਅਸ਼ੋਕ ਨਗਰ ਦੇ ਆਖਰੀ ਬੱਸ ਅੱਡੇ ’ਤੇ ਸਬਜੀ ਮੰਡੀ ਨੇੜੇ ਫਲ ਵੇਚਣ ਦਾ ਕੰਮ ਕਰਦਾ ਸੀ। ਉਸ ਦੇ ਪੁੱਤਰ ਪ੍ਰਸਾਦ ਅਤੇ ਰਾਕੇਸ਼ ਸ਼ਿਵਾਜੀ ਨਗਰ ਇਲਾਕੇ ’ਚ ਚਾਰ ਪਹੀਆ ਵਾਹਨਾਂ ’ਤੇ ਫਲ ਵੇਚਦੇ ਸਨ।
ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਆਰਥਿਕ ਹਾਲਤ ਖਰਾਬ ਹੋਣ ਕਾਰਨ ਉਹ ਕਰਜਾਈ ਸੀ। ਜਿਸ ਕਾਰਨ ਉਹ ਚਿੰਤਤ ਸਨ। ਐਤਵਾਰ ਦੁਪਹਿਰ ਪਰਿਵਾਰ ਦੇ ਹੋਰ ਮੈਂਬਰ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ। ਇਸ ਦੌਰਾਨ ਦੋਵੇਂ ਪੁੱਤਰਾਂ ਨੇ ਆਪਣੇ ਪਿਤਾ ਨਾਲ ਮਿਲ ਕੇ ਫਾਹਾ ਲੈ ਕੇ ਖੁਦਕੁਸੀ ਕਰਨ ਦਾ ਫੈਸਲਾ ਕੀਤਾ। ਜਦੋਂ ਪਰਿਵਾਰਕ ਮੈਂਬਰ ਆਏ ਤਾਂ ਉਨ੍ਹਾਂ ਨੇ ਦਰਵਾਜਾ ਖੜਕਾਇਆ। ਪਰ ਅੰਦਰੋਂ ਕਿਸੇ ਨੇ ਦਰਵਾਜਾ ਨਹੀਂ ਖੋਲ੍ਹਿਆ। ਜਿਸ ਤੋਂ ਬਾਅਦ ਉਸ ਨੇ ਆਸਪਾਸ ਦੇ ਲੋਕਾਂ ਨੂੰ ਬੁਲਾਇਆ ਤਾਂ ਘਰ ਦਾ ਦਰਵਾਜਾ ਤੋੜਿਆ ਗਿਆ। ਜਿਸ ਤੋਂ ਬਾਅਦ ਸਾਰਿਆਂ ਨੇ ਤਿੰਨਾਂ ਨੂੰ ਫਾਹੇ ਨਾਲ ਲਟਕਦੇ ਦੇਖਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼