Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਪਾਕਿਸਤਾਨ ਦੇ ਬਲੋਚਿਸਤਾਨ ’ਚ ਖਾਈ ’ਚ ਡਿੱਗੀ ਬੱਸ, 42 ਮੌਤਾਂ

January 29, 2023 02:39 PM

ਇਸਲਾਮਾਬਾਦ, 29 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਬੱਸ ਖੱਡ ’ਚ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬਲੋਚਿਸਤਾਨ ਸੂਬੇ ਦੇ ਲਾਸਬੇਲਾ ਨੇੜੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਸੁਰੂ ਕਰ ਦਿੱਤੇ ਗਏ। ਰਾਹਤ ਅਤੇ ਬਚਾਅ ਟੀਮ ਮੁਤਾਬਿਕ ਬੱਸ ਖਾਈ ’ਚ ਡਿੱਗ ਗਈ ਅਤੇ ਉਸ ’ਚ ਕੁੱਲ 48 ਯਾਤਰੀ ਸਵਾਰ ਸਨ। ਇਹ ਬੱਸ ਕਵੇਟਾ ਤੋਂ ਕਰਾਚੀ ਜਾ ਰਹੀ ਸੀ। ਇਹ ਹਾਦਸਾ ਬੱਸ ਦੇ ਪੁਲ ’ਤੇ ਖੜ੍ਹੇ ਖੰਭੇ ਨਾਲ ਟਕਰਾਉਣ ਕਾਰਨ ਵਾਪਰਿਆ। ਬੱਸ ਖੰਭੇ ਨਾਲ ਟਕਰਾਉਣ ਤੋਂ ਬਾਅਦ ਖਾਈ ਵਿਚ ਡਿੱਗ ਗਈ ਅਤੇ ਅੱਗ ਲੱਗ ਗਈ।
ਲਾਸਬੇਲਾ ਦੇ ਸਹਾਇਕ ਕਮਿਸ਼ਨਰ ਹਮਜਾ ਅੰਜੁਮ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਹੁਣ ਤੱਕ 42 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਹਾਦਸੇ ਤੋਂ ਬਾਅਦ ਬੱਸ ’ਚ ਸਵਾਰ ਇਕ ਔਰਤ ਸਮੇਤ 3 ਲੋਕਾਂ ਦਾ ਬਚਾਅ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਅੰਜੁਮ ਨੇ ਦੱਸਿਆ ਕਿ ਲਾਸ਼ਾਂ ਦੀ ਸ਼ਨਾਖਤ ਕਰਨਾ ਮੁਸ਼ਕਲ ਹੈ ਇਸ ਲਈ ਮਿ੍ਰਤਕਾਂ ਦੀ ਪਛਾਣ ਲਈ ਡੀਐਨਏ ਟੈਸਟ ਕਰਵਾਇਆ ਜਾਵੇਗਾ। ਅਧਿਕਾਰੀਆਂ ਮੁਤਾਬਕ ਪੁਲਸ ਅਤੇ ਬਚਾਅ ਅਧਿਕਾਰੀ ਲਾਸ਼ਾਂ ਨੂੰ ਬਾਹਰ ਕੱਢ ਕੇ ਨੇੜੇ ਦੇ ਹਸਪਤਾਲਾਂ ’ਚ ਪਹੁੰਚਾਉਣ ’ਚ ਲੱਗੇ ਹੋਏ ਹਨ। ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ