Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਪਾਕਿਸਤਾਨ ਵਿਚ ਪੈਟਰੋਲ-ਡੀਜਲ ਦੀਆਂ ਕੀਮਤਾਂ ਵਿਚ 35 ਰੁਪਏ ਪ੍ਰਤੀ ਲੀਟਰ ਦਾ ਵਾਧਾ, ਮਹਿੰਗਾਈ ਨਾਲ ਜੂਝ ਰਹੇ ਲੋਕ

January 29, 2023 02:45 PM

ਇਸਲਾਮਾਬਾਦ, 29 ਜਨਵਰੀ (ਪੋਸਟ ਬਿਊਰੋ)- ਨਕਦੀ ਦੀ ਕਮੀ ਨਾਲ ਜੂਝ ਰਹੀ ਪਾਕਿਸਤਾਨ ਸਰਕਾਰ ਨੇ ਐਤਵਾਰ ਨੂੰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿਚ 35-35 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਕਾਰਨ ਦੇਸ਼ ਵਿਚ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਵਿੱਤ ਮੰਤਰੀ ਇਸਹਾਕ ਡਾਰ ਨੇ ਐਤਵਾਰ ਸਵੇਰੇ ਟੀਵੀ ’ਤੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ। ਇਸ ਤੋਂ ਪਹਿਲਾਂ ਦੇਸ਼ ’ਚ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਹਰ ਪੰਦਰਵਾੜੇ ਮਹੀਨੇ ਦੀ ਪਹਿਲੀ ਅਤੇ 16 ਤਰੀਕ ਨੂੰ ਬਦਲਾਅ ਕੀਤਾ ਜਾਂਦਾ ਸੀ।
ਵਿੱਤ ਮੰਤਰੀ ਇਸਹਾਕ ਡਾਰ ਨੇ ਕਿਹਾ, ‘‘ਅਸੀਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ 35-35 ਰੁਪਏ ਪ੍ਰਤੀ ਲੀਟਰ ਵਧਾਉਣ ਦਾ ਫੈਸਲਾ ਕੀਤਾ ਹੈ। ਮਿੱਟੀ ਦੇ ਤੇਲ ਅਤੇ ਲਾਈਟ ਡੀਜਲ ਦੀਆਂ ਕੀਮਤਾਂ ਵਿਚ ਵੀ 18-18 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਨਵੀਂਆਂ ਕੀਮਤਾਂ ਐਤਵਾਰ ਸਵੇਰੇ 11 ਵਜੇ ਤੋਂ ਲਾਗੂ ਹੋ ਗਈਆਂ ਹਨ।
ਇਸ ਨਾਲ ਪਾਕਿਸਤਾਨ ‘ਚ ਪੈਟਰੋਲ ਦੀ ਕੀਮਤ 249.80 ਰੁਪਏ ਪ੍ਰਤੀ ਲੀਟਰ, ਹਾਈ-ਸਪੀਡ ਡੀਜਲ ਦੀ ਕੀਮਤ 262.80 ਰੁਪਏ ਪ੍ਰਤੀ ਲੀਟਰ, ਮਿੱਟੀ ਦਾ ਤੇਲ 189.83 ਰੁਪਏ ਪ੍ਰਤੀ ਲੀਟਰ ਅਤੇ ਲਾਈਟ ਡੀਜਲ ਦੀ ਕੀਮਤ 187 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਪਿਛਲੇ ਹਫਤੇ, ਪ੍ਰਧਾਨ ਮੰਤਰੀ ਸਹਿਬਾਜ ਸਰੀਫ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਵਾਲਾ ਸੱਤਾਧਾਰੀ ਗਠਜੋੜ ਪਾਕਿਸਤਾਨ ਲਈ ਪ੍ਰਵਾਨਿਤ ਬੇਲਆਊਟ ਪੈਕੇਜ ਨੂੰ ਬਹਾਲ ਕਰਨ ਲਈ ਅੰਤਰਰਾਸਟਰੀ ਮੁਦਰਾ ਫੰਡ (ਆਈਐਮਐਫ) ਦੀਆਂ ਸਖਤ ਸਰਤਾਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ।
ਵਿੱਤ ਮੰਤਰੀ ਡਾਰ ਨੇ ਕਿਹਾ ਕਿ ਪਿਛਲੇ ਹਫਤੇ ਪਾਕਿਸਤਾਨੀ ਰੁਪਏ ਦਾ ਮੁੱਲ ਘਟਿਆ ਅਤੇ ਹੁਣ ਅਸੀਂ ਅੰਤਰਰਾਸਟਰੀ ਬਾਜਾਰ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ 11 ਫੀਸਦੀ ਦਾ ਵਾਧਾ ਦੇਖ ਰਹੇ ਹਾਂ। ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ