Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਉੱਤਰ-ਪੱਛਮੀ ਪਾਕਿਸਤਾਨ 'ਚ ਕਿਸ਼ਤੀ ਪਲਟਣ ਨਾਲ 10 ਵਿਿਦਆਰਥੀਆਂ ਦੀ ਮੌਤ, 15 ਜ਼ਖਮੀ

January 30, 2023 04:15 AM

ਇਸਲਾਮਾਬਾਦ, 30 ਜਨਵਰੀ (ਪੋਸਟ ਬਿਊਰੋ) - ਉੱਤਰ-ਪੱਛਮੀ ਪਾਕਿਸਤਾਨ ਵਿੱਚ ਐਤਵਾਰ ਨੂੰ ਇੱਕ ਝੀਲ ਵਿੱਚ ਕਿਸ਼ਤੀ ਪਲਟਣ ਕਾਰਨ ਇੱਕ ਮਦਰੱਸੇ ਦੇ ਘੱਟੋ-ਘੱਟ 10 ਵਿਿਦਆਰਥੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮਦਰੱਸਾ ਮੀਰਬਾਸ਼ ਖੇਲ ਦੇ ਵਿਿਦਆਰਥੀ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲੇ 'ਚ ਟਾਂਡਾ ਡੈਮ ਝੀਲ 'ਚ ਸੈਰ 'ਤੇ ਸਨ, ਜਦੋਂ ਉਨ੍ਹਾਂ ਦੀ ਕਿਸ਼ਤੀ ਪਲਟ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਕਰਮਚਾਰੀਆਂ ਨੇ 10 ਲਾਸ਼ਾਂ ਬਰਾਮਦ ਕੀਤੀਆਂ ਹਨ। ਕੋਹਾਟ ਦੇ ਡਿਪਟੀ ਕਮਿਸ਼ਨਰ ਫੁਰਕਾਨ ਅਸ਼ਰਫ ਨੇ ਦੱਸਿਆ ਕਿ ਕਿਸ਼ਤੀ 'ਤੇ 30 ਲੋਕ ਸਵਾਰ ਸਨ ਅਤੇ ਇਨ੍ਹਾਂ 'ਚ ਜ਼ਿਆਦਾਤਰ ਬੱਚੇ ਸਨ। ਇਨ੍ਹਾਂ ਵਿੱਚ ਸੱਤ ਤੋਂ 14 ਸਾਲ ਦੀ ਉਮਰ ਦੇ ਵਿਿਦਆਰਥੀ ਸਨ।
ਉਨ੍ਹਾਂ ਦੱਸਿਆ ਕਿ 15 ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਪਾਕਿਸਤਾਨੀ ਫੌਜ ਦੀ ਬਚਾਅ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ, ਜਿੱਥੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਖੈਬਰ ਪਖਤੂਨਖਵਾ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਆਜ਼ਮ ਖਾਨ ਨੇ ਸਥਾਨਕ ਪ੍ਰਸ਼ਾਸਨ ਨੂੰ ਪ੍ਰਭਾਵਿਤ ਪਰਿਵਾਰਾਂ ਨੂੰ ਐਮਰਜੈਂਸੀ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ