Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਅਮਨ ਅਰੋੜਾ ਨੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵਿਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

January 30, 2023 03:15 PM

ਮਹਿਜ਼ 10 ਮਹੀਨਿਆਂ ਵਿੱਚ ਨੌਜਵਾਨਾਂ ਨੂੰ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਕੈਬਨਿਟ ਮੰਤਰੀ


ਚੰਡੀਗੜ੍ਹ, 30 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਰਕਾਰ ਨੇ ਆਪਣੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਨਵ-ਨਿਯੁਕਤ ਜੇ.ਈਜ਼. ਨੂੰ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਕ ਨੁਕਾਤੀ ਏਜੰਡਾ ਹੈ। ਉਨ੍ਹਾਂ ਸਾਰਿਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਲਏ ਗਏ ਅਹਿਮ ਫੈਸਲੇ ਦਾ ਜ਼ਿਕਰ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕਰਨ ਵਾਸਤੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਕਿਉਂਕਿ ਮਾਨ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਅਪਨੀਤ ਰਿਆਤ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ